ਕਿਸਾਨਾਂ ਨੇ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾਂਜਲੀ ਦੇਣ ਆਏ ਸਿਆਸਤਦਾਨ ਘੇਰੇ

ਸੰਗਰੂਰ/ਲੌਂਗੋਵਾਲ (ਸਮਾਜ ਵੀਕਲੀ):  ਲੌਂਗੋਵਾਲ ’ਚ ਅੱਜ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਰੱਖੇ ਸਮਾਗਮ ’ਚ ਪੁੱਜੇ ਪੰਜਾਬ ਸਰਕਾਰ ਦੇ ਦੋ ਕੈਬਨਿਟ ਮੰਤਰੀਆਂ ਨੂੰ ਜਿਥੇ ਸੈਂਕੜੇ ਕਿਸਾਨਾਂ ਦੇ ਜਬਰਦਸਤ ਰੋਹ ਦਾ ਸਾਹਮਣਾ ਕਰਨਾ ਪਿਆ, ਉਥੇ ਕਿਸਾਨਾਂ ਵੱਲੋਂ ਸੀਨੀਅਰ ਅਕਾਲੀ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਮਾਗਮ ਵਿੱਚ ਦਾਖ਼ਲ ਹੀ ਨਹੀਂ ਹੋਣ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਬੜੀ ਮੁਸ਼ਕਲ ਨਾਲ ਕਿਸਾਨਾਂ ਦੇ ਘੇਰੇ ’ਚੋਂ ਨਿਕਲ ਕੇ ਬੈਰੰਗ ਪਰਤਣਾ ਪਿਆ। ਵੱਡੀ ਤਾਦਾਦ ’ਚ ਇਕੱਠੇ ਹੋਏ ਕਿਸਾਨਾਂ ਵੱਲੋਂ ਸਿਆਸੀ ਲੀਡਰਾਂ ਦਾ ਕਾਲੇ ਝੰਡਿਆਂ ਨਾਲ ਜ਼ਬਰਦਸਤ ਵਿਰੋਧ ਕੀਤੇ ਜਾਣ ਕਾਰਨ ਦੁਪਹਿਰ ਤੱਕ ਲੌਂਗੋਵਾਲ ’ਚ ਮਾਹੌਲ ਤਣਾਅਪੂਰਨ ਬਣਿਆ ਰਿਹਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾਂਜਲੀ ਦੇਣ ਪੁੱਜਣਾ ਸੀ, ਪਰ ਕਿਸਾਨਾਂ ਦੇ ਵਿਰੋਧ ਕਾਰਨ ਉਨ੍ਹਾਂ ਲੌਂਗੋਵਾਲ ਦੌਰਾ ਰੱਦ ਕਰ ਦਿੱਤਾ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਵਿਰੋਧੀ ਧਿਰਾਂ ਨੇ ਕੇਂਦਰ ਸਰਕਾਰ ਅੱੱਗੇ 11 ਮੰਗਾਂ ਰੱਖੀਆਂ; 20 ਤੋਂ 30 ਸਤੰਬਰ ਤੱਕ ਪ੍ਰਦਰਸ਼ਨ ਕਰਨ ਦਾ ਐਲਾਨ
Next articleਜ਼ਾਇਡਸ ਕੈਡਿਲਾ ਦੀ ਵੈਕਸੀਨ ਨੂੰ ਪ੍ਰਵਾਨਗੀ