ਫਾਸਟ ਫੂਡ ਦੀ ਚੈਕਿੰਗ ਵਿਸ਼ੇਸ਼ ਤੌਰ ਤੇ ਕੀਤੀ ਜਾਵੇ – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਰਾਜੀਵ ਵਰਮਾ

ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਫੂਡ ਸੇਫਟੀ ਵਿਭਾਗ ਵੱਲੋਂ ਜਾਰੀ ਕੀਤੀ ਕਿਤਾਬ ਨੂੰ ਕੀਤਾ ਰਲੀਜ

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਰਾਜੀਵ ਵਰਮਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਲੈਵਲ ਐਡਵਾਈਜਰੀ ਕਮੇਟੀ (DLAC) ਦੀ ਮੀਟਿੰਗ ਕੀਤੀ ਗਈ। ਜਿਸ ਵਿਚ ਸਿਵਲ ਸਰਜਨ ਡਾ. ਜਸਪ੍ਰੀਤ ਕੌਰ, ਸਹਾਇਕ ਕਮਿਸ਼ਨਰ ਫੂਡ ਸੇਫਟੀ ਹਰਪ੍ਰੀਤ ਕੌਰ, ਫੂਡ ਸੇਫਟੀ ਅਫ਼ਸਰ ਅਫਸਰ ਸੰਗੀਤਾ ਸਹਿਦੇਵ ਹਾਜ਼ਰ ਹੋਏ। ਇਨ੍ਹਾਂ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਵੀ ਮੀਟਿੰਗ ਵਿੱਚ ਸ਼ਾਮਲ ਸਨ। ਮਹੀਨਾ ਜੂਨ, 2024 ਵਿੱਚ ਫੂਡ ਸੇਫਟੀ ਵਿਭਾਗ ਵੱਲੋਂ ਕੀਤੇ ਗਏ ਕੰਮ ਦੀ ਸਮੀਖਿਆ ਕੀਤੀ ਗਈ। ਵਿਭਾਗ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਕੁੱਲ 14 enforcement ਸੈਂਪਲ ਅਤੇ 37 ਸਰਵੀਲੈਂਸ ਸੈਂਪਲ ਲਏ ਗਏ। ਇਸ ਤੋਂ ਇਲਾਵਾ Eat Right for 2024 ਤਹਿਤ ਕੀਤੇ ਜਾਣ ਵਾਲੇ ਕੰਮਾਂ ਦਾ ਜਾਇਜ਼ਾ ਵੀ ਲਿਆ ਗਿਆ। ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਵੱਲੋਂ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਕਿ ਬਾਰਿਸ਼ ਦੇ ਸੀਜਨ ਨੂੰ ਮੁੱਖ ਰੱਖਦੇ ਹੋਏ ਰੇਹੜੀਆਂ / ਫੜੀਆਂ ਤੇ ਵੇਚੇ ਜਾਣ ਵਾਲੇ ਖਾਦ ਪਦਾਰਥਾਂ ਜਿਵੇਂ ਗੋਲਗੱਪੇ, ਚਾਹ, ਸਮੋਸੇ, ਭਟੂਰੇ, ਆਈਸ ਕਰੀਮ, ਬਰਫ ਗੋਲੇ, ਫਾਸਟ ਫੂਡ ਆਦਿ ਦੀ ਚੈਕਿੰਗ ਵਿਸ਼ੇਸ਼ ਤੌਰ ਤੇ ਕੀਤੀ ਜਾਵੇ। ਦੁਕਾਨਦਾਰਾਂ ਅਤੇ ਆਮ ਜਨਤਾ ਨੂੰ ਵੀ ਫੂਡ ਸੇਫਟੀ ਬਾਰੇ ਜਾਗਰੂਕ ਕਰਨ ਲਈ ਕੈਂਪ ਲਗਾਏ ਜਾਣ। ਫੂਡ ਸੈਂਪਲਿੰਗ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਫੂਡ ਸੇਫਟੀ ਵਿਭਾਗ ਵੱਲੋਂ ਜਾਰੀ ਕੀਤੀ ਕਿਤਾਬ ਨੂੰ ਰਲੀਜ ਕੀਤਾ ਗਿਆ। ਇਸ ਕਿਤਾਬ ਵਿੱਚ ਸੁਰੱਖਿਅਤ ਭੋਜਨ ਸਿਹਤਮੰਦ ਪੰਜਾਬ ਅਧੀਨ ਤਿਉਹਾਰਾਂ ਦੇ ਸੀਜਨ ਨੂੰ ਮੁੱਖ ਰੱਖਦੇ ਹੋਏ ਹਲਵਾਈਆਂ/ਬੇਕਰੀਆਂ ਹੋਰ ਖਾਧ ਪਦਾਰਥਾਂ ਬਣਾਉਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ, ਸਫ਼ਾਈ ਦੇ ਜ਼ਰੂਰੀ ਨੁਕਤੇ, ਫੂਡ ਸੇਫਟੀ ਦੇ ਨਿਯਮ, ਖਾਣ-ਪੀਣ ਦੀਆਂ ਵਸਤਾਂ ਬਣਾਉਣ ਲਈ ਯੋਗ ਸਥਾਨ ਅਤੇ ਦੁੱਧ ਦੇ ਪਦਾਰਥਾਂ ਦੀ ਗੁਣਵੱਤਾ, ਰਵਾਇਤੀ ਮਿਠਾਈਆਂ ਦੇ ਸਟੈਂਡਰਜ ਆਦਿ ਬਾਰੇ ਜਾਣਕਾਰੀ ਇਸ ਕਿਤਾਬ ਵਿੱਚ ਦਿੱਤੀ ਗਈ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਕੁਲਵੀਰ ਕੌਰ ਜੋਤੀ ਦਾ ਪਲੇਠਾ ਨਾਵਲ ” ਦੋ ਪੁਲਾਂਘਾਂ ਦੂਰ” ਲੋਕ ਅਰਪਣ
Next articleਆਈ.ਟੀ.ਆਈ ਗਰਾਉਂਡ ਵਿਖੇ ਮਨਾਇਆ ਜਾਵੇਗਾ ਆਜ਼ਾਦੀ ਦਿਹਾੜਾ – ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ