*ਗੰਭੀਰ ਹਾਲਤ ਹੋਣ ਕਾਰਣ ਅੰਮਿ੍ਤਸਰ ਰੈਫ਼ਰ*
ਫਿਲੌਰ/ਅੱਪਰਾ, (ਸਮਾਜ ਵੀਕਲੀ) (ਦੀਪਾ)-ਬੀਤੀ ਦੁਪਹਿਰ ਲਗਭਗ ਇੱਕ ਵਜੇ ਅੱਪਰਾ ਦੇ ਸਥਾਨਕ ਬਾਈਪਾਸ ਰੋਡ ‘ਤੇ ਫਿਲੌਰ ਸਾਈਡ ਤੋਂ ਆ ਰਹੀ ਇੱਕ ਤੇਜ਼ ਰਫਤਾਰ ਗੱਡੀ ਦੀ ਫੇਟ ਵੱਜਣ ਕਾਰਣ ਇੱਕ ਪੈਦਲ ਜਾ ਰਿਹਾ ਵਿਅਕਤੀ ਗੰਭੀਰ ਰੂਪ ‘ਚ ਜਖਮੀ ਹੋ ਗਿਆ | ਪ੍ਰਾਪਤ ਵੇਰਵਿਆਂ ਅਨੁਸਾਰ ਬੀਤੇ ਦੁਪਹਿਰ ਲਗਭਗ 1 ਵਜੇ ਗੋਪਾਲ ਵਾਸੀ ਇੰਦਰਾ ਕਲੋਨੀ ਅੱਪਰਾ ਆਪਣੇ ਘਰ ਦੇ ਨਜ਼ਦੀਕ ਬਾਈਪਾਸ ਰੋਡ ‘ਤੇ ਪੈਦਲ ਜਾ ਰਿਹਾ ਸੀ ਕਿ ਇੱਕ ਤੇਜ਼ ਰਫਤਾਰ ਗੱਡੀ ਨੇ ਉਸਨੂੰ ਜਬਰਦਸਤ ਟੱਕਰ ਮਾਰ ਦਿੱਤੀ | ਟੱਕਰ ਇੰਨੀ ਭਿਆਨਕ ਸੀ ਕਿ ਉਹ ਕਈ ਫੁੱਟ ਅੱਗੇ ਜਾ ਕੇ ਡਿੱਗਿਆ | ਮੁਹੱਲਾ ਵਾਸੀਆਂ ਤੇ ਰਾਹਗੀਰਾਂ ਨੇ ਉਸਨੂੰ ਇਲਾਜ ਲਈ ਸਿਵਲ ਹਸਪਤਾਲ ਅੱਪਰਾ ਦਾਖਲ ਕਰਵਾਇਆ, ਜਿੱਥੋਂ ਉਸਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਸਿਵਲ ਹਸਪਤਾਲ ਫਿਲੌਰ, ਫਿਰ ਸਿਵਲ ਹਸਪਤਾਲ ਫਗਵਾੜਾ ਤੇ ਉੱਥੋਂ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਰੈਫਰ ਕਰ ਦਿੱਤਾ। ਗੰਭੀਰ ਹਾਦਸੇ ਕਾਰਣ ਉਸਦੇ ਸਰੀਰ ਦੀਆਂ ਕਈ ਹੱਡੀਆਂ ਟੁੱਟ ਗਈਆਂ। ਅੱਪਰਾ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



