ਬਲਾਚੌਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ ਬਲਾਚੌਰ ਦੇ ਕੰਗਣਾ ਪੁਲ ਐਕਸੀਡੈਂਟ ਹੋਣ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਵਿੱਚ ਇੱਕ ਵਿਅਕਤੀ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਭਾਸ਼ ਚੰਦਰ ਬਲਾਚੌਰ ਵਜੋਂ ਹੋਈ ਹੈ।ਇਸ ਹਾਦਸੇ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ ਐਸ ਐਫ ਟੀਮ ਦੇ ਇੰਚਾਰਜ ਏ ਐਸ ਆਈ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਸੁਭਾਸ਼ ਚੰਦਰ ਆਪਣੀ ਐਕਟਿਵਾ ‘ਤੇ ਸਵਾਰ ਹੋ ਕੇ ਜਾ ਰਹੇ ਸਨ। ਜਦੋਂ ਉਹ ਕੰਗਣਾ ਪੁਲ ਦੇ ਨਜ਼ਦੀਕ ਪਹੁੰਚੀਆਂ ਤਾਂ ਇੱਕ ਤੇਜ਼ ਰਫ਼ਤਾਰ ਕਾਲੇ ਰੰਗ ਦੀ ਸਕਾਰਪੀਓ ਨੇ ਉਹਨਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਸੁਭਾਸ਼ ਚੰਦਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ । ਸਕਾਰਪੀਓ ਚਾਲਕ ਮੌਕੇ ਤੋਂ ਗੱਡੀ ਸਮੇਤ ਫ਼ਰਾਰ ਹੋ ਗਿਆ।ਮੌਕੇ ਤੇ ਇੱਕਤਰ ਲੋਕਾਂ ਨੇ ਇਲਾਜ਼ ਲਈ ਸੁਭਾਸ਼ ਚੰਦਰ ਨੂੰ ਹਸਪਤਾਲ ਲਿਜਾ ਰਹੇ ਸਨ ਪਰ ਉਸ ਦੀ ਰਸਤੇ ਵਿੱਚ ਮੌਤ ਹੋ ਗਈ ਅਤੇ ਨਿੱਜੀ ਹਸਪਤਾਲ ਵਿਖੇ ਪਹੁੰਚਾਇਆ। ਪਰ ਅਫ਼ਸੋਸ ਕਿ ਉੱਥੇ ਪਹੁੰਚਣ ‘ਤੇ ਡਾਕਟਰਾਂ ਨੇ ਉਹਨਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।ਘਟਨਾ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਦੀ ਟੀਮ ਮੌਕੇ ‘ਤੇ ਪਹੁੰਚੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਫ਼ਰਾਰ ਗੱਡੀ ਦੀ ਭਾਲ ਲਈ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਸਰਚ ਕੀਤੀ ਜਾ ਰਹੀ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



