ਫੱਤੂਢੀਂਗਾ ਕਾਲਜ ਵਿਖੇ ਬੀ. ਏ ਭਾਗ ਦੂਜਾ ਦਾ ਨਤੀਜਾ ਰਿਹਾ ਸ਼ਾਨਦਾਰ

ਕਪੂਰਥਲਾ ,27 ਜੁਲਾਈ (ਕੌੜਾ)– ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਹਾਲ ਹੀ ਵਿਚ ਐਲਾਨੇ ਨਤੀਜਿਆਂ ਵਿੱਚ ਵਿਦਿਅਕ ਖੇਤਰ ਅੰਦਰ ਨਵੀਆਂ ਪੁਲਾਘਾਂ ਪੁੱਟ ਰਿਹਾ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ( ਲੜਕੀਆਂ), ਫੱਤੂਢੀਂਗਾ ਵਿਖੇ ਬੀ.ਏ ਭਾਗ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ । ਬੀ. ਏ  ਭਾਗ ਦੂਜਾ ਦੇ ਇੰਚਾਰਜ ਪ੍ਰੋ.ਅਮਨਪ੍ਰੀਤ ਕੌਰ ਨੇ ਦੱਸਿਆ ਕਿ ਕਲਾਸ ਦੇ ਸਾਰੇ ਵਿਦਿਆਰਥੀਆਂ ਨੇ ਸਖਤ ਮਿਹਨਤ ਦਾ ਪ੍ਰਦਰਸ਼ਨ ਕਰਦਿਆਂ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ ਹਨ। ਉਨ੍ਹਾਂ ਦੱਸਿਆ  ਕਿ ਇਹਨਾਂ ਨਤੀਜਿਆਂ ਅੰਦਰ ਬੀ. ਏ  ਭਾਗ ਦੂਜਾ ਦੀ ਵਿਦਿਆਰਥਣ ਸਿਮਰਨ ਨੇ 73.25 ਫੀਸਦੀ ਅੰਕ ਪ੍ਰਾਪਤ ਕਰਦਿਆਂ ਪਹਿਲਾ,ਕਾਜਲ ਨੇ71 ਫੀਸਦੀ  ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਪ੍ਰੀਆ ਨੇ 69 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ।
 ਕਾਲਜ ਦੇ ਓ.ਐਸ.ਦੀ ਡਾ.ਦਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਭੇਟ ਕਰਦੇ ਹੋਏ ਉਹਨਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ ਤੇ ਵਿਦਿਆਰਥਣਾਂ ਨੂੰ ਇੰਝ ਹੀ ਮਿਹਨਤ ਜਾਰੀ ਰੱਖਣ ਲਈ ਪ੍ਰੇਰਿਆ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

Previous articleਭਾਜਪਾ ਆਗੂਆਂ ਨੇ ਸ਼ਹੀਦ ਐਸਪੀ ਬਲਜੀਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ 
Next articleਪੈਂਨਸ਼ਨਰ ਜਥੇਬੰਦੀ ਨੇ ਮਨੀਪੁਰ ਵਿੱਚ ਔਰਤਾਂ ਨਾਲ ਵਾਪਰੀਆਂ ਅਮਾਨਵੀ ਘਟਨਾਵਾਂ ਦੀ ਜ਼ੋਰਦਾਰ ਨਿੰਦਾ ਕਰਦੇ ਹੋਏ ਜ਼ਿੰਮੇਂਵਾਰ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਕੀਤੀ ਮੰਗ