ਬਜ਼ੁਰਗ ਨਾਗਰਿਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ
ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਅਟਲ ਵਾਯੋ ਅਭਯੁਦਯ ਯੋਜਨਾ (AVYAY) ਅਧੀਨ ਜ਼ਿਲ੍ਹੇ ਅੰਦਰ ਵੱਖ–ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਜਿਸ ਤਹਿਤ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਅਧੀਨ 13 ਫਰਵਰੀ ਨੂੰ ਸ੍ਰੀ ਵਿਸ਼ਵਕਰਮਾ ਮੰਦਿਰ ਰਾਹੋਂ ਰੋਡ ਨਵਾਂਸ਼ਹਿਰ ਵਿਖੇ ਜਾਗਰੂਕਤਾ ਕੈਂਪ ਲਗਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦਿੰਦਿਆ ਦੱਸਿਆ ਕਿ ਅਟਲ ਵਾਯੋ ਅਭਯੁਦਯ ਯੋਜਨਾ (AVYAY) ਦੇ ਐਕਸ਼ਨ ਪਲਾਨ ਦੇ ਤਹਿਤ ਜਿਲ੍ਹੇ ਵਿਚ ਬਜੁਰਗ ਨਾਗਰਿਕਾਂ, ਜਿਨ੍ਹਾਂ ਦੀ ਉਮਰ 60 ਸਾਲ ਤੋਂ ਵੱਧ ਹੈ, ਉਨ੍ਹਾਂ ਦੀ ਭਲਾਈ ਵਾਸਤੇ, ਉਨ੍ਹਾਂ ਦੇ ਸਿਹਤ ਸੁਧਾਰ ਵਾਸਤੇ ਅਤੇ ਆਰਥਿਕ ਪੱਧਰ ਉੱਚਾ ਚੁੱਕਣ ਲਈ, ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਸਬੰਧੀ ਜਾਣਕਾਰੀ ਦੇਣ ਲਈ ਗਤੀਵਿਧੀਆਂ ਕੀਤੀਆਂ ਜਾਣੀਆਂ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਜਾਗਰੂਕਤਾ ਕੈਂਪ ਵਿਚ ਸਿਹਤ ਵਿਭਾਗ ਰਾਹੀਂ ਬਜੁਰਗ ਦੇ ਮੈਡੀਕਲ ਚੈੱਕਅਪ ਦੇ ਤਹਿਤ ਜਨਰਲ ਮੈਡੀਕਲ, ਆਰਥੋ, ਕੰਨਾਂ, ਗਲਾ ਤੇ ਨਕ, ਅੱਖਾਂ ਦਾ ਚੈੱਕਅਪ, ਹੋਮਿਓਪੈਥੀ ਅਤੇ ਆਯੁਰਵੈਦਿਕ ਚੈੱਕਅਪ ਕੀਤਾ ਜਾਵੇਗਾ। ਇਸ ਤੋਂ ਇਲਾਵਾ ਬਜੁਰਗਾਂ ਨੂੰ ਮੋਤੀਆਬਿੰਦ ਸਰਜਰੀ ਵਾਸਤੇ ਰਜਿਸਟਰਡ ਕੀਤਾ ਜਾਵੇਗਾ, ਬਜੁਰਗਾਂ ਨੂੰ ਨਜ਼ਰ ਦੀਆਂ ਐਨਕਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ 60 ਸਾਲ ਦੀ ਉਮਰ ਤੋਂ ਵੱਧ ਜਿਨ੍ਹਾਂ ਬਜ਼ੁਰਗਾਂ ਨੂੰ Cataract Surgery (ਅੱਖਾਂ ਦੇ ਅਪ੍ਰੇਸ਼ਨ) ਦੀ ਜਰੂਰਤ ਹੋਵੇਗੀ ਰਜਿਸਟ੍ਰੇਸ਼ਨ ਤੋਂ ਬਾਅਦ ਸਿਵਲ ਹਸਪਤਾਲ ਵਿਚ ਉਨ੍ਹਾਂ ਦੀ ਸਰਜਰੀ ਮੁਫਤ ਵਿਚ ਕੀਤੀ ਜਾਵੇਗੀ ਅਤੇ ਹਰ ਤਰਾਂ ਦੀਆਂ ਦਵਾਈਆਂ ਮੁਹੱਈਆ ਕਰਵਾਈਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ, ਸਰਕਾਰੀ ਸੰਸਥਾਂਵਾਂ ਅਤੇ ਸਵੈ-ਸੇਵੀ ਸੰਸਥਾਂਵਾਂ ਨੂੰ ਅਪੀਲ ਕੀਤੀ ਕਿ ਜਿਲ੍ਹਾ ਪ੍ਰਸਾਸਨ ਵੱਲੋਂ ਕਰਵਾਏ ਜਾ ਰਹੇ, ਕੈਂਪ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਆਪਣੇ ਇਲਾਕੇ ਦੇ ਬਜੁਰਗ ਨਾਗਰਿਕਾਂ ਨੂੰ, ਸ਼ਾਮਿਲ ਕਰਵਾਇਆ ਜਾਵੇ ਤਾਂ ਜੋ ਪੰਜਾਬ ਸਰਕਾਰ ਰਾਹੀਂ ਬਜੁਰਗਾਂ ਦੀ ਭਲਾਈ ਸਬੰਧੀ ਦਿੱਤੀਆਂ ਜਾ ਰਹੀਆਂ ਦਾ ਸੇਵਾਂਵਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਨੂੰ ਮਿਲ ਸਕੇ।
https://play.google.com/store/apps/details?id=in.yourhost.samajweekly



