ਫੈਡਰੇਸ਼ਨ ਆਫ ਇੰਡੀਆ ਵਲੋਂ ਕਾਰਵਾਈ ਨੌਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਵਿੱਚ 20 ਜਿਲਿਆਂ ਦੀਆਂ ਟੀਮਾਂ ਨੇ ਭਾਗ ਲਿਆ

ਫੋਟੋ : ਅਜਮੇਰ ਦੀਵਾਨਾ

ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ )  ਫੈਡਰੇਸ਼ਨ ਆਫ ਇੰਡੀਆ ਦੀ ਯੋਗ ਅਗਵਾਈ ਹੇਠ ਪੰਜਾਬ ਗਤਕਾ ਐਸੋਸੀਏਸ਼ਨ (ਮਾਨਤਾ ਪ੍ਰਾਪਤ ਪੰਜਾਬ ਸਟੇਟਗਤਕਾ ਸਪੋਰਟਸ ਕੌਂਸਲ ਅਤੇ ਪੰਜਾਬ ਓਲੰਪਿਕ ਐਸੋਸੀਏਸ਼ਨ) ਵੱਲੋਂ ਗੁਰੂ ਅਮਰਦਾਸ ਜੀ ਦੇ 450 ਸਾਲਾਂ ਜੋਤੀ ਜੋਤ ਦਿਵਸ ਅਤੇ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਗੱਦੀ ਦਿਵਸ ਨੂੰ ਸਮਰਪਿਤ ਨੌਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ 22 ਜੁਲਾਈ ਨੂੰ ਗੁਰਦੁਆਰਾ ਦੁੱਖ ਨਿਵਾਰਨ ਸ੍ਰੀ ਗੁਰੂ ਨਾਨਕ ਚਰਨ ਸਰ ਭੀਖੋਵਾਲ ਵਿਖੇ ਗਤਕਾ ਐਸੋਸੀਏਸ਼ਨ ਜ਼ਿਲ੍ਹਾ ਹੁਸ਼ਿਆਰਪੁਰ ਨੇ ਅਤੇ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਗਤਕਾ ਸਪੋਰਟਸ ਕਲੱਬ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਸ਼ੁਰੂ  ਕੀਤੀ ਗਈ ਸੀ। ਇਸ ਚੈਂਪੀਅਨਸ਼ਿਪ ਦੇ  ਚਲਦਿਆਂ ਲੜਕਿਆਂ ਦੀ ਤਿੰਨ ਰੋਜ਼ਾ ਚੈਂਪੀਅਨਸ਼ਿਪ ਦਾ  ਸਨਮਾਨ ਵੰਡ ਸਮਾਰੋਹ ਕੀਤਾ ਗਿਆ ਇਸ ਸਬੰਧੀ   ਜਾਣਕਾਰੀ ਦਿੰਦੇ ਹੋਏ  ਵਿਜੇ ਪ੍ਰਤਾਪ ਸਿੰਘ ਪ੍ਰਧਾਨ ਗਤਕਾ ਐਸੋਸੀਏਸ਼ਨ ਜ਼ਿਲਾ ਹੁਸ਼ਿਆਰਪੁਰ ਨੇ ਦੱਸਿਆ ਕਿ ਨੌਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਦੇ ਲੜਕਿਆ ਦੇ ਗਰੁੱਪ ਦੀ ਬੜੇ ਵੱਖਰੇ ਅੰਦਾਜ਼ ਨਾਲ ਇਨਾਮ ਵੰਡ ਸਮਾਰੋਹ ਕੀਤਾ ਗਿਆ । ਇਸ ਮੁਕਾਬਲਿਆਂ ਦੇ  ਸਨਮਾਨ ਵੰਡ ਸਮੇਂ  ਲਖਵਿੰਦਰ ਸਿੰਘ ਲੱਖੀ ਪ੍ਰਧਾਨ ਅਕਾਲੀ ਦਲ ਜ਼ਿਲ੍ਹਾ ਹੁਸ਼ਿਆਰਪੁਰ ਨੇ ਜਿੱਥੇ ਬਤੋਰ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ  ਉੱਥੇ ਹੀ ਭੁਪਿੰਦਰ ਸਿੰਘ ਐਸ ਐਸ ਮੈਡ ਸਿਟੀ ਬਲਜਿੰਦਰ ਸਿੰਘ ਤੂਰ  ਜਨਰਲ ਸਕੱਤਰ ਗਤਕਾ ਫੈਡਰੇਸ਼ਨ ਆਫ ਇੰਡੀਆ ਨੇ ਬਤੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ ਅਤੇ ਉਹਨਾਂ ਦੱਸਿਆ ਭਗਤ ਬਾਬਾ ਸੰਤੋਖ ਸਿੰਘ ਅਤੇ ਅਵਤਾਰ ਸਿੰਘ ਪ੍ਰਬੰਧਕ ਗੁਰਦੁਆਰਾ ਦੁਖ ਨਿਵਾਰਨ ਸ੍ਰੀ ਗੁਰੂ ਨਾਨਕ ਚਰਨਸਰ ਭੀਖੋਵਾਲ,  ਬਾਬਾ ਸਤਿੰਦਰ ਸਿੰਘ ਕਿਲਾ ਅਟੱਲਗੜ੍ਹ ਅਮਰਜੀਤ ਸਿੰਘ ਹੈਡ ਆਫ ਡਿਪਾਰਟਮੈਂਟ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਪ੍ਰੋਫੈਸਰ ਸਰਬਜੀਤ ਸਿੰਘ ਪ੍ਰੋਫੈਸਰ ਪ੍ਰਭਜੋਤ ਸਿੰਘ ਇਸ ਚੈਂਪੀਅਨਸ਼ਿਪ ਨੂੰ ਸੰਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਸ਼ਿਰਕਤ ਕੀਤੀ ਅਤੇ ਉਹਨਾਂ ਦੱਸਿਆ ਪੰਜਾਬ ਗਤਕਾ ਐਸੋਸੀਏਸ਼ਨ ਦੇ ਰੈਫਰੀ ਕੌਂਸਲ ਨੇ ਬਹੁਤ ਖੂਬੀ ਨਾਲ ਆਪਣੀ ਡਿਊਟੀ  ਨਿਭਾਈ ਅਤੇ ਜਿੱਥੇ ਨੌਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਵਿੱਚ 20 ਵੱਖ-ਵੱਖ ਜ਼ਿਲ੍ਹਿਆਂ ਨੇ ਭਾਗ ਲਿਆ ਹੈ ਅਤੇ ਵੱਖ ਵੱਖ ਈਵੈਂਟਾ ਵਿੱਚ ਮੈਡਲ ਹਾਸਿਲ ਕੀਤੇ ਹਨ। ਉੱਥੇ ਹੀ ਆਵਰਾਲ ਲੜਕਿਆਂ ਦੇ ਮੁਕਾਬਲਿਆਂ ਵਿੱਚੋ ਪਹਿਲਾ ਜ਼ਿਲ੍ਹਾ ਲੁਧਿਆਣਾ ਅਤੇ ਦੂਸਰਾ ਸਥਾਨ ਜ਼ਿਲ੍ਹਾ ਬਠਿੰਡਾ  ਅਤੇ ਤੀਸਰਾ ਸਥਾਨ ਤਰਨ ਤਾਰਨ ਜਿਲੇ ਨੇ ਜਿੱਤਿਆ ਹੈ। ਇਸ ਮੌਕੇ ਹਾਜ਼ਰ ਮੈਂਬਰ ਸੱਚਨਾਮ ਸਿੰਘ, ਹਰਦੀਪ ਸਿੰਘ, ਜਸ਼ਨਦੀਪ ਸਿੰਘ, ਬਲਰਾਜ ਸਿੰਘ, ਗੁਰਪ੍ਰੀਤ ਸਿੰਘ, ਇਕਬਾਲ ਸਿੰਘ,ਕਮਲ ਸਿੰਘ , ਸੰਦੀਪ ਸਿੰਘਲਾ, ਸ਼ੁਭਮ ਸਹੋਤਾ, ਰਘਬੀਰ ਸਿੰਘ, ਮਨਵਿੰਦਰ ਸਿੰਘ ਟੈਕਨੀਕਲ ਇੰਚਾਰਜ, ਮਨਵਿੰਦਰ ਸਿੰਘ, ਰਾਜਵੀਰ ਸਿੰਘ, ਰਾਜਵੀਰ ਕੌਰ ਸੁਖਦੀਪ ਸਿੰਘ ਇੰਦਰ ਕੌਰ ਹਰਮਨਜੋਤ ਸਿੰਘ, ਹਰਪ੍ਰੀਤ ਸਿੰਘ, ਪਰਮਿੰਦਰ ਸਿੰਘ ਹੁਸ਼ਿਆਰਪੁਰ, ਗੁਰਮੀਤ ਸਿੰਘ ਚੀਮਾ, ਸਮਨਦੀਪ ਕੌਰ ਆਦਿ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਪਿੰਡ ਬਾਜਵਾ ਵਿਖੇ ਦਿਨ ਦਿਹਾੜੇ ਤਿੰਨ ਮੋਟਰਸਾਈਕਲ ਸਵਾਰ ਵਿਅਕਤੀਆਂ ਵਲੋਂ 2 ਨੌਜਵਾਨਾਂ ਤੇ ਬੇਹਿਰਮੀ ਨਾਲ ਤੇਜਧਾਰ ਹਥਿਆਰਾਂ ਹਮਲਾ -ਇੱਕ ਦੀ ਮੌਤ ਤੇ ਇਕ ਗੰਭੀਰ ਜ਼ਖ਼ਮੀ।
Next articleਰੋਟਰੀ ਕਲੱਬ ਬੰਗਾ ਗਰੀਨ ਵਲੋਂ ਮੁਫਤ ਮੈਡੀਕਲ ਕੈਂਪ ਲਗਵਾਇਆ