ਫ਼ਿਰੋਜ਼ਪੁਰ (ਸਮਾਜ ਵੀਕਲੀ) : ਕਸਬਾ ਤਲਵੰਡੀ ਭਾਈ ਦੇ ਪਿੰਡ ਲੱਲੇ ਵਿਚ ਸਥਿਤ ਰਾਧਾ ਸੁਆਮੀ ਸਤਿਸੰਗ ਘਰ ਦੀ ਕੰਧ ’ਤੇ ਸ਼ਰਾਰਤੀ ਅਨਸਰਾਂ ਨੇ ‘ਖ਼ਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਲਿਖ ਦਿੱਤੇ ਹਨ। ਅੱਜ ਸਵੇਰੇ ਸਤਿਸੰਗ ਦੇ ਸਮੇਂ ਤੋਂ ਕੁਝ ਚਿਰ ਪਹਿਲਾਂ ਜਦੋਂ ਡੇਰੇ ਦੇ ਸੇਵਾਦਾਰ ਉਥੇ ਪਹੁੰਚੇ ਤਾਂ ਉਨ੍ਹਾਂ ਪੁਲੀਸ ਨੂੰ ਸੂਚਨਾ ਦਿੱਤੀ। ਨਾਅਰਿਆਂ ਦੇ ਨਾਲ ਐੱਸਐੱਫ਼ਜੇ ਵੀ ਲਿਖਿਆ ਹੋਇਆ ਸੀ। ਕਾਗਜ਼ੀ ਕਾਰਵਾਈ ਤੋਂ ਬਾਅਦ ਪੁਲੀਸ ਨੇ ਨਾਅਰੇ ਮਿਟਾ ਦਿੱਤੇ। ਪੁਲੀਸ ਵੱਲੋਂ ਇਸ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly