HOME ਅੱਪਰਾ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਅੱਪਰਾ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

2

ਫਿਲੌਰ/ਅੱਪਰਾ   (ਸਮਾਜ ਵੀਕਲੀ)  (ਦੀਪਾ)-ਹਰ ਸਾਲ ਦੀ ਤਰਾਂ ਇਸ ਸਾਲ ਵੀ ਅੱਪਰਾ ਵਿਖੇ ਮੁੱਖ ਪ੍ਰਬੰਧਕ ਮਨੀਸ਼ਾ ਅੱਪਰਾ ਤੇ ਸੰਦੀਪ ਕੁਮਾਰ ਦੀ ਅਗਵਾਈ ਹੇਠ ਸਥਾਨਕ ਹੋਟਲ ਪੰਜਾਬ ਵਿਖੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਅਮਰੀਕ ਸਿੰਘ (ਯੂ. ਐੱਸ. ਏ) ਮੁੱਖ ਮਹਿਮਾਨ ਦੇ ਤੌਰ ‘ਤੇ ਹਾਜ਼ਰ ਹੋਏ, ਜਦਕਿ ਸਬ ਇੰਸਪੈਕਟਰ ਸੁਖਦੇਵ ਸਿੰਘ ਔਲਖ ਚੌਂਕੀ ਇੰਚਾਰਜ ਅੱਪਰਾ, ਲੋਕ ਗਾਇਕ ਕਮਲ ਕਟਾਣੀਆ, ਰਜੇਸ਼ ਕੁਮਾਰ ਬੱਬੂ ਚੱਕ ਸਾਹਬੂ, ਉੱਘੀ ਪੰਜਾਬੀ ਗਾਇਕਾ ਬਲਜਿੰਦਰ ਰਿੰਪੀ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ | ਇਸ ਮੌਕੇ ਸੁਆਣੀਆਂ ਤੇ ਧੀਆਂ ਨੇ ਪੁਰਾਤਨ ਲੋਕ ਵਿਰਸੇ ਨੂੰ  ਯਾਦ ਕਰਦਿਆਂ ਭੰਗੜਾ, ਗਿੱਧਾ ਤੇ ਬੋਲੀਆਂ ਪਾ ਕੇ ਮਨ ਪਰਚਾਵਾ ਕੀਤਾ | ਪ੍ਰਬੰਧਕਾਂ ਵਲੋਂ ਮਹਿਮਾਨਾਂ ਨੂੰ  ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਰਿਫ਼ਰੈਸ਼ਮੈਂਟ ਦਾ ਪ੍ਰਬੰਧ ਵੀ ਕੀਤਾ ਗਿਆ |

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਪਿੰਡ ਤੂਰਾਂ ਦੇ ਨਜ਼ਦੀਕ ਸਥਿਤ ਪੈਟਰੋਲ ਪੰਪ ਦੇ ਕਰਿੰਦੇ ਨੇ ਦਰੱਖਤ ਨਾਲ ਫਾਹਾ ਲੈ ਕੇ ਕੀਤੀ ਆਤਮਹੱਤਿਆ
Next articleਤਿੰਨ ਸਕੀਆਂ ਭੈਣਾਂ ਵੱਲੋਂ ਨੈੱਟ ਦੀ ਪ੍ਰੀਖਿਆ ਪਾਸ ਕਰਨ ਤੇ ਐਸ.ਸੀ.ਬੀ ਸੀ. ਅਧਿਆਪਕ ਯੂਨੀਅਨ ਵੱਲੋਂ ਕੀਤਾ ਗਿਆ ਸਨਮਾਨਿਤ