HOME ਤਿਉਹਾਰਾਂ ਦੇ ਮੱਦੇਨਜ਼ਰ ਐਸਐਚਓ ਅਭਿਸ਼ੇਕ ਸ਼ਰਮਾ ਨੇ ਹਾਈਟੈੱਕ ਨਾਕੇ ਤੇ ਵਾਹਨਾਂ ਦੀ...

ਤਿਉਹਾਰਾਂ ਦੇ ਮੱਦੇਨਜ਼ਰ ਐਸਐਚਓ ਅਭਿਸ਼ੇਕ ਸ਼ਰਮਾ ਨੇ ਹਾਈਟੈੱਕ ਨਾਕੇ ਤੇ ਵਾਹਨਾਂ ਦੀ ਕੀਤੀ ਚੈਕਿੰਗ

1
ਤਸਵੀਰ ਹਰਸਿਮਰਨ ਜੋਤ ਸਿੰਘ ਕਲੇਰ

ਨਵਾਂਸ਼ਹਿਰ /ਕਾਠਗੜ੍ਹ  (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ )– ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਐਸਐਸਪੀ ਡਾ ਮਹਿਤਾਬ ਸਿੰਘ ਵਲੋਂ ਜਾਰੀ ਦਿਸ਼ਾ ਨਿਰਦੇਸ਼ਾ ਦੀ ਇਨ ਬਿਨ ਪਾਲਣਾ ਕਰਦੇ ਹੋਏ ਐਸਐਚਓ ਥਾਣਾ ਕਾਠਗੜ੍ਹ ਅਭਿਸ਼ੇਕ ਸ਼ਰਮਾ ਨੇ  ਤਿਉਹਾਰਾਂ ਦੇ ਮੱਦੇਨਜ਼ਰ ਰੱਖਦੇ ਹੋਏ ਹਾਈਟੈੱਕ ਨਾਕਾ ਆਸਰੋਂ ਵਿਖੇ ਵਿਸ਼ੇਸ਼ ਨਾਕਾਬੰਦੀ ਦੌਰਾਨ  ਹਰ ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ | ਦੂਸਰੀ ਪਾਸੇ ਬਾਜ਼ਾਰਾਂ ਵਿਚ ਵੀ ਪੁਲਿਸ ਦੀ ਗਸ਼ਤ ਵਧਾਈ ਗਈ |  ਐਸਐਚਓ  ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਨਾਕਾਬੰਦੀ ਦੌਰਾਨ ਹਰ ਆਉਣ ਜਾਣ ਵਾਲੇ ਵਾਹਨ ਚਾਲਕਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ | ਵਾਹਨਾਂ ਦੇ ਕਾਗਜ਼ਾਤ ਚੈਕ ਵੀ ਕੀਤੇ ਜਾ ਰਹੇ ਹਨ | ਉਨ੍ਹਾਂ ਨੇ ਆਪਣੇ ਪੁਲਿਸ ਕਰਮਚਾਰੀਆ ਨੂੰ  ਹਿਦਾਇਤ ਕਰਦੇ ਹੋਏ ਕਿਹਾ ਹਾਈਟੈੱਕ ਨਾਕੇ ਤੇ ਹਰ ਆਉਣ ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾਵੇ | ਇਸ ਮੌਕੇ ਉਨ੍ਹਾਂ ਨੇ ਵਾਹਨ ਚਾਲਕਾਂ ਨੂੰ  ਅਪੀਲ ਕੀਤੀ ਕਿ ਘਰ ਤੋਂ ਨਿਕਲਦੇ ਸਮੇਂ ਆਪਣੇ ਵਾਹਨਾਂ ਦੇ ਕਾਗਜ਼ਾਤ ਪੂਰੇ ਲੈ ਕੇ ਨਿਕਲੋ ਤਾਂ ਕਿ ਨਾਕਾਬੰਦੀ ਦੇ ਦੌਰਾਨ   ਚੈਕਿੰਗ ਸਮੇ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਆਵੇ |

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸਾਬਕਾ ਅਮਰੀਕੀ ਰਾਜਦੂਤ ਨੇ ਟਰੰਪ ‘ਤੇ ਹਮਲਾ ਕੀਤਾ
Next articleਫੁੱਟਬਾਲ ਅਕੈਡਮੀ ਵਿੱਚ ਟ੍ਰੇਨਿੰਗ ਲੈ ਰਹੇ ਬੱਚਿਆਂ ਨੂੰ ਚਾਵਲਾ ਪਰਿਵਾਰ ਵਲੋਂ 70 ਖੇਡ ਕਿੱਟ ਬੈਗ ਭੇਟ ਕੀਤੇ ਗਏ।