HOME ਫ਼ੀਫ਼ਾ ਵਿਸ਼ਵ ਕੱਪ ਦੀ ਸੁਰੱਖਿਆ ‘ਚ ਤਾਇਨਾਤ ਕੁੱਤਿਆਂ ਤੋਂ ਲਈਆਂ ਜਾ ਰਹੀਆਂ...

ਫ਼ੀਫ਼ਾ ਵਿਸ਼ਵ ਕੱਪ ਦੀ ਸੁਰੱਖਿਆ ‘ਚ ਤਾਇਨਾਤ ਕੁੱਤਿਆਂ ਤੋਂ ਲਈਆਂ ਜਾ ਰਹੀਆਂ ਨੇ ਅਹਿਮ ਸੇਵਾਵਾਂ

4
ਕੈਪਸ਼ਨ ਸੁਰੱਖਿਆ ਅਧਿਕਾਰੀਆਂ ਨਾਲ ਸਿਖਲਾਈ ਪ੍ਰਾਪਤ ਕੁੱਤਿਆਂ ਦੀਆਂ ਵੱਖ ਵੱਖ ਤਸਵੀਰਾਂ

ਵੈਨਕੂਵਰ,   (ਸਮਾਜ ਵੀਕਲੀ)   (ਮਲਕੀਤ ਸਿੰਘ) – ਫ਼ੀਫ਼ਾ ਵਿਸ਼ਵ ਕੱਪ ਦੌਰਾਨ ਵੈਨਕੂਵਰ ਵਿੱਚ ਤਾਇਨਾਤ ਸੁਰੱਖਿਆ ਬਲਾਂ ਦੇ ਨਾਲ ਕੰਮ ਕਰ ਰਹੇ ਵਿਸ਼ੇਸ਼ ਤਰ੍ਹਾਂ ਦੀ ਸਿਖਲਾਈ ਪ੍ਰਾਪਤ ਕੁੱਤੇ ਦਰਸ਼ਕਾਂ ਲਈ ਵੀ ਖਿੱਚ ਦਾ ਕੇਂਦਰ ਬਣੇ ਹੋਏ ਹਨ। ਇਹ ਕੁੱਤੇ ਨਾ ਸਿਰਫ਼ ਸੁਰੱਖਿਆ ਪ੍ਰਬੰਧਾਂ ਦਾ ਅਹਿਮ ਹਿੱਸਾ ਹਨ, ਸਗੋਂ ਆਪਣੇ ਸ਼ਾਂਤ ਸੁਭਾਅ ਅਤੇ ਚੁਸਤ ਕਾਰਗੁਜ਼ਾਰੀ ਨਾਲ ਲੋਕਾਂ ਦਾ ਧਿਆਨ ਵੀ ਖਿੱਚ ਰਹੇ ਹਨ। ਵਿਸ਼ਵ ਕੱਪ ਦੌਰਾਨ ਬੀ.ਸੀ. ਪਲੇਸ ਸਟੇਡੀਅਮ , ਆਵਾਜਾਈ ਕੇਂਦਰਾਂ ਅਤੇ ਹੋਰ ਭੀੜ -ਭੜੱਕੇ ਵਾਲੇ ਜਨਤਕ ਸਥਾਨਾਂ ‘ਤੇ ਇਹ ਕੁੱਤੇ ਆਪਣੇ ਸੰਭਾਲਕਾਂ ਨਾਲ ਲਗਾਤਾਰ ਗਸ਼ਤ ਕਰ ਰਹੇ ਹਨ। ਇਨ੍ਹਾਂ ਨੂੰ ਵਿਸਫੋਟਕ ਸਮੱਗਰੀ ਅਤੇ ਸ਼ੱਕੀ ਵਸਤੂਆਂ ਦੀ ਪਛਾਣ ਕਰਨ ਲਈ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ। ਸੁਰੱਖਿਆ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਕੁੱਤੇ ਵੱਡੇ ਸਮਾਗਮਾਂ ਦੌਰਾਨ ਸੰਭਾਵਿਤ ਖ਼ਤਰਿਆਂ ਨੂੰ ਪਹਿਲਾਂ ਹੀ ਭਾਂਪਣ ਵਿੱਚ ਮਦਦ ਕਰਦੇ ਹਨ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਉਂਦੇ ਹਨ। ਹਜ਼ਾਰਾਂ ਦਰਸ਼ਕਾਂ ਦੀ ਮੌਜੂਦਗੀ ਵਿੱਚ ਇਹ ਟੀਮਾਂ ਦਿਨ-ਰਾਤ ਡਿਊਟੀ ਨਿਭਾ ਰਹੀਆਂ ਹਨ। ਸਮਾਗਮ ਵਿੱਚ ਆਏ ਕਈ ਦਰਸ਼ਕਾਂ ਨੇ ਇਨ੍ਹਾਂ ਸੁਰੱਖਿਆ ਕੁੱਤਿਆਂ ਨਾਲ ਤਸਵੀਰਾਂ ਵੀ ਖਿੱਚਵਾਈਆਂ। ਹਾਲਾਂਕਿ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਡਿਊਟੀ ਦੌਰਾਨ ਇਨ੍ਹਾਂ ਕੁੱਤਿਆਂ ਨੂੰ ਬਿਨਾਂ ਇਜਾਜ਼ਤ ਹੱਥ ਨਾ ਲਗਾਇਆ ਜਾਵੇ ਅਤੇ ਨਾ ਹੀ ਉਨ੍ਹਾਂ ਦਾ ਧਿਆਨ ਭਟਕਾਇਆ ਜਾਵੇ, ਤਾਂ ਜੋ ਉਹ ਆਪਣੀ ਜ਼ਿੰਮੇਵਾਰੀ ਵਧੀਆ ਤਰੀਕੇ ਨਾਲ ਨਿਭਾ ਸਕਣ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

 

Previous articleਕੈਨੇਡਾ ਡੇਅ ਮੌਕੇ ਬੀ.ਸੀ.ਦੇ ਕਈ ਸ਼ਹਿਰਾਂ ਚ ਲੱਗੀਆਂ ਰੌਣਕਾਂ
Next articleਦਰਬਾਰ ਪੀਰ ਬਾਬਾ ਮੁਲੱਖ ਸ਼ਾਹ ਜੀ ਦਾ 46 ਵਾਂ ਸਲਾਨਾ ਜੋੜ ਮੇਲਾ ਪਿੰਡ ਖੱਸਣ, ਕਪੂਰਥਲਾ ਵਿਖੇ