ਤਰਕਸ਼ੀਲ਼ ਸੁਸਾਇਟੀ ਪੰਜਾਬ ਵਲੋਂ ਵਿਦਿਆਰਥੀਆਂ ਵਿਚ ਵਿਗਿਆਨਕ ਚੇਤਨਾ ਵਿਕਸਤ ਕਰਨ ਦੇ ਮਕਸਦ ਨੂੰ ਲੈ ਕੇ ਪੰਜਾਬ ਦੇ ਸਕੂਲਾਂ ਵਿੱਚ 2 -3 ਸਤੰਬਰ ਅਤੇ 6 ਅਕਤੂਬਰ ਨੂੰ ਦੋ ਪੜਾਵਾਂ ਵਿਚ ਕਰਵਾਈ ਗਈ ਪੰਜਵੀਂ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਦਾ ਮੁਕੰਮਲ ਨਤੀਜਾ 15 ਅਕਤੂਬਰ ਨੂੰ ਸੁਸਾਇਟੀ ਦੇ ਮੁੱਖ ਦਫਤਰ ਤਰਕਸ਼ੀਲ਼ ਭਵਨ ਤੋਂ ਜਾਰੀ ਕੀਤਾ ਜਾਵੇਗਾ।
ਇਸ ਸਬੰਧੀ ਸੂਬਾ ਕਮੇਟੀ ਦੀ ਹੋਈ ਇਕ ਵਿਸ਼ੇਸ਼ ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਤਰਕਸ਼ੀਲ਼ ਸੁਸਾਇਟੀ ਦੇ ਜ਼ੋਨ ਜੱਥੇਬੰਦਕ ਮੁਖੀ ਮਾਸਟਰ ਪਰਮਵੇਦ ਤੇ ਮੀਡੀਆ ਮੁਖੀ ਸੀਤਾ ਰਾਮ ਨੇ ਦੱਸਿਆ ਕਿ ਪ੍ਰਸਿੱਧ ਵਿਗਿਆਨੀ ਚਾਰਲਸ ਡਾਰਵਿਨ ਨੂੰ ਸਮਰਪਿਤ ਇਸ ਚੇਤਨਾ ਪ੍ਰੀਖਿਆ ਵਿਚ ਪੰਜਾਬ ਦੇ ਸੈਂਕੜੇ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ ਹਜ਼ਾਰਾਂ ਵਿਦਿਆਰਥੀਆਂ ਵਲੋਂ ਮਿਡਲ ਅਤੇ ਸੈਕੰਡਰੀ ਦੇ ਦੋ ਗਰੁੱਪਾਂ ਵਿਚ ਭਾਗ ਲਿਆ ਗਿਆ ਸੀ ਜਿਸਦਾ ਨਤੀਜਾ 15 ਅਕਤੂਬਰ ਨੂੰ ਐਲਾਨਿਆ ਜਾਵੇਗਾ।
ਮਾਸਟਰ ਪਰਮਵੇਦ
ਜ਼ੋਨ ਮੁਖੀ
ਤਰਕਸ਼ੀਲ ਸੁਸਾਇਟੀ ਪੰਜਾਬ
9417422349,
12ਅਕਤੂਬਰ,2023
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly