ਸਰਕਾਰ ਵੱਲੋਂ ਜਾਰੀ ਇਸ਼ਤਿਹਾਰ ਵਿੱਚ ਮਲਟੀਪਰਪਜ ਹੈਲਥ ਵਰਕਰ ਮੇਲ ਨੂੰ ਨਜ਼ਰ ਅੰਦਾਜ ਕਰਨ ਦੀ ਨਿਖੇਧੀ
ਫ਼ੀਲਡ ਵਿੱਚ ਦਿਨ ਰਾਤ ਇੱਕ ਕਰਨ ਵਾਲੇ ਕਾਮਿਆਂ ਨਾਲ ਧੱਕਾ ਬਰਦਾਸਤ ਨਹੀਂ ਕਰਾਂਗੇ – ਸੂਬਾ ਪ੍ਰਧਾਨ
ਮਾਨਸਾ, (ਸਮਾਜ ਵੀਕਲੀ) ਮਲਟੀਪਰਪਜ ਹੈਲਥ ਇੰਪਲਾਈਜ ਯੂਨੀਅਨ ਪੰਜਾਬ ਵੱਲੋਂ ਸੂਬਾ ਸਰਕਾਰ ਦੇ ਉਸ ਇਸ਼ਤਿਹਾਰ ਦੀ ਪੁਰਜ਼ੋਰ ਨਿਖੇਧੀ ਕੀਤੀ ਗਈ ਹੈ ਜਿਸ ਵਿੱਚ ਸੂਬਾ ਸਰਕਾਰ ਨੇ ਡੇਂਗੂ ਮਲੇਰੀਆ ਦੀ ਬਿਮਾਰੀ ਵਿਰੁੱਧ ਕੰਮ ਕਰਕੇ ਕਿਸੇ ਪਿੰਡ ਨੂੰ ਡੇਂਗੂ ਮਲੇਰੀਆ ਮੁਕਤ ਕਰਨ ਤੇ ਉਥੋਂ ਦੀ ਆਸ਼ਾ ਨੂੰ ਸਨਮਾਨਿਤ ਕਰਨ ਦਾ ਐਲਾਨ ਕੀਤਾ ਹੈ, ਸਰਕਾਰ ਦੇ ਇਸ ਇਸ਼ਤਿਹਾਰ ਨੇ ਸੂਬੇ ਦੇ ਸਮੁਚੇ ਮਲਟੀਪਰਪਜ ਕੇਡਰ ਵਿੱਚ ਰੋਸ ਪੈਦਾ ਕਰ ਦਿੱਤਾ ਹੈ, ਜਥੇਬੰਦੀ ਦੇ ਸੂਬਾ ਪ੍ਰੈਸ ਸਕੱਤਰ ਰਾਜੇਸ਼ ਰਿਖੀ ਵੱਲੋਂ ਜਾਰੀ ਪ੍ਰੈਸ ਨੋਟ ਰਾਹੀਂ ਸੂਬਾ ਪ੍ਰਧਾਨ ਕੁਲਬੀਰ ਸਿੰਘ ਮੋਗਾ ਨੇ ਕਿਹਾ ਕੇ ਡੇਂਗੂ ਅਤੇ ਮਲੇਰੀਆ ਦੇ ਖਾਤਮੇ ਲਈ ਮੁੱਖ ਤੌਰ ਤੇ ਮਲਟੀਪਰਪਜ ਹੈਲਥ ਵਰਕਰ ਮੇਲ ਦੀ ਅਸਾਮੀ ਹੈ ਅਤੇ ਸੂਬੇ ਭਰ ਵਿੱਚ ਡੇਂਗੂ ਮਲੇਰੀਆ ਦੇ ਖਾਤਮੇ ਲਈ ਹੈਲਥ ਵਰਕਰ ਮੇਲ ਦਿਨ ਰਾਤ ਫ਼ੀਲਡ ਵਿੱਚ ਘਰ ਘਰ ਜਾ ਕੇ ਸਿਹਤ ਸੇਵਾਵਾਂ ਦੇ ਰਹੇ ਹਨ ਅਤੇ ਗਰਮੀ ਸਰਦੀ ਆਪਣੀ ਸੇਵਾ ਕਰਦੇ ਆ ਰਹੇ ਹਨ ਜਿਸ ਕਰਕੇ ਹੀ ਸੂਬੇ ਵਿੱਚ ਮਲੇਰੀਆ ਬਹੁਤ ਹੱਦ ਤੱਕ ਖਾਤਮੇ ਨੇੜੇ ਹੈ ਅਤੇ ਡੇਂਗੂ ਸਮੇਤ ਮੌਸਮੀ ਬਿਮਾਰੀਆਂ ਤੇ ਕਾਬੂ ਰਹਿੰਦਾ ਹੈ ਪਰ ਹੈਲਥ ਵਰਕਰਾਂ ਦੀ ਇਸ ਮਿਹਨਤ ਨੂੰ ਨਜ਼ਰ ਅੰਦਾਜ ਕਰਨਾ ਬਹੁਤ ਮੰਦਭਾਗਾ ਹੈ। ਉਹਨਾਂ ਕਿਹਾ ਕੇ ਮਲਟੀਪਰਪਜ ਜਥੇਬੰਦੀ ਕਿਸੇ ਵੀ ਵਰਗ ਦੇ ਖ਼ਿਲਾਫ਼ ਨਹੀਂ ਹੈ ਪਰ ਜਿਸ ਵਰਗ ਵੱਲੋਂ ਆਪਣੇ ਕੰਮ ਵਿੱਚ ਮਿਹਨਤ ਤੇ ਲਗਨ ਨਾਲ ਕੰਮ ਕੀਤਾ ਜਾ ਰਿਹੈ ਹੈ ਉਸਨੂੰ ਉਸਦਾ ਬਣਦਾ ਮਾਣ ਸਤਿਕਾਰ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕੇ ਸਰਕਾਰ ਸੂਚਨਾ ਮੰਤਰਾਲੇ ਰਾਹੀਂ ਜਾਰੀ ਆਪਣਾ ਇਹ ਇਸ਼ਤਿਹਾਰ ਰੱਦ ਕਰਕੇ ਦੁਬਾਰਾ ਜਾਰੀ ਕੀਤਾ ਜਾਵੇ ਨਹੀਂ ਤਾਂ ਮਲਟੀਪਰਜ ਜਥੇਬੰਦੀ ਸਖ਼ਤ ਫ਼ੈਸਲਾ ਲੈਣ ਲਈ ਮਜਬੂਰ ਹੋਵੇਗੀ। ਮਾਨਸਾ ਵਿਖੇ ਜਾਣਕਾਰੀ ਦਿੰਦਿਆਂ ਮਲਟੀਪਰਪਜ ਹੈਲਥ ਇੰਪਲਾਈਜ ਯੁਨੀਅਨ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਮਲਟੀਪਰਪਜ ਹੈਲਥ ਵਰਕਰ ਮੇਲ ਤੇ ਫੀਮੇਲ ਨਾਲ ਕਿਸੇ ਵੀ ਕੀਮਤ ਤੇ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ ਇਸ ਮੌਕੇ ਬਲਾਕ ਪ੍ਰਧਾਨ ਹਰਪ੍ਰੀਤ ਸਿੰਘ, ਮਲਕੀਤ ਸਿੰਘ, ਗੁਰਪਾਲ ਸਿੰਘ, ਚਾਨਣ ਦੀਪ ਸਿੰਘ ਆਦਿ ਹਾਜ਼ਰ ਸਨ।
ਚਾਨਣ ਦੀਪ ਸਿੰਘ ਔਲਖ, ਸੰਪਰਕ 9876888177
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly