ਸਜ਼ਾ ਮਿਲਣ ਤੱਕ ਲੜਾਈ ਜਾਰੀ ਰਹੇਗੀ: ਸਿੱਧੂ

ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਬਿਕਰਮ ਮਜੀਠੀਆ ਖ਼ਿਲਾਫ਼ ਕੇਸ ਦਰਜ ਕਰਨ ਦੇ ਮਾਮਲੇ ’ਚ ਟਵੀਟ ਕਰਕੇ ਕਿਹਾ ਕਿ ਇਹ ਪਹਿਲਾ ਕਦਮ ਹੈ ਅਤੇ ਸਜ਼ਾ ਮਿਲਣ ਤੱਕ ਲੜਾਈ ਲੜੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਮਾਨਦਾਰ ਆਗੂ ਚੁਣਨਾ ਚਾਹੀਦਾ ਹੈ ਅਤੇ ਨਸ਼ਾ ਤਸਕਰਾਂ ਤੇ ਉਨ੍ਹਾਂ ਦੀ ਰੱਖਿਆ ਕਰਨ ਵਾਲਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ। ਸਿੱਧੂ ਨੇ ਕਿਹਾ ਕਿ ਉਹ ਚਾਰ ਸਾਲ ਤੋਂ ਕਾਰਵਾਈ ਦੀ ਮੰਗ ਕਰ ਰਹੇ ਸਨ ਅਤੇ ਐੱਸਟੀਐੱਫ ਦੀ ਰਿਪੋਰਟ ਦੇ ਆਧਾਰ ’ਤੇ ਹੁਣ ਨਸ਼ਾ ਤਸਕਰੀ ਦੇ ਦੋਸ਼ੀਆਂ ਖ਼ਿਲਾਫ਼ ਪੁਲੀਸ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਚੰਗੇ ਅਫ਼ਸਰਾਂ ਨੂੰ ਤਾਕਤ ਮਿਲਣ ਦਾ ਇਹ ਪ੍ਰਤਾਪ ਹੈ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਨਸ਼ਾ ਤਸਕਰੀ ਮਾਮਲਾ: ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕੇਸ ਦਰਜ, ਗ੍ਰਿਫ਼ਤਾਰੀ ਲਈ ਯਤਨ ਤੇਜ਼
Next articleਬਦਲਾਖੋਰੀ ਦੀ ਭਾਵਨਾ ਨਹੀਂ: ਰੰਧਾਵਾ