ਜੰਮੂ (ਸਮਾਜ ਵੀਕਲੀ): ਜੰਮੂ-ਕਸ਼ਮੀਰ ਪੁਲੀਸ ਦੇ ਡਾਇਰੈਕਟਰ ਜਨਰਲ ਦਿਲਬਾਗ ਸਿੰਘ ਨੇ ਅੱਜ ਕਿਹਾ ਹੈ ਕਿ ਵੈਸ਼ਨੋ ਦੇਵੀ ਤੀਰਥ ਸਥਾਨ ‘ਤੇ ਕੁਝ ਨੌਜਵਾਨਾਂ ਵਿਚਾਲੇ ਮਾਮੂਲੀ ਝਗੜੇ ਕਾਰਨ ਭਗਦੜ ਮਚੀ। ਉਨ੍ਹਾਂ ਕਿਹਾ ਕਿ ਇਹ ਘਟਨਾ ਬੇਹੱਦ ਮੰਦਭਾਗੀ ਹੈ ਅਤੇ ਪੁਲੀਸ ਅਤੇ ਹੋਰ ਅਧਿਕਾਰੀਆਂ ਵੱਲੋਂ ਸਮੇਂ ਸਿਰ ਸਥਿਤੀ ‘ਤੇ ਕਾਬੂ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਮੌਕੇ ਤੋਂ ਮਿਲੀ ਮੁਢਲੀ ਜਾਣਕਾਰੀ ਅਨੁਸਾਰ ਕੁਝ ਨੌਜਵਾਨਾਂ ਦੀ ਕਿਸੇ ਗੱਲ ’ਤੇ ਆਪਸ ਵਿੱਚ ਲੜਾਈ ਹੋ ਗਈ ਅਤੇ ਕੁਝ ਹੀ ਸੈਕਿੰਡਾਂ ‘ਚ ਹੀ ਭਗਦੜ ਮੱਚ ਗਈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly