ਸ਼ੋਪੀਆਂ ’ਚ ਸੁਰੱਖਿਆ ਬਲਾਂ ਨਾਲ ਮੁਕਾਬਲਾ: ਦੋ ਅਤਿਵਾਦੀ ਹਲਾਕ

Shopian: A security personal takes position during an encounter

ਸ੍ਰੀਨਗਰ (ਸਮਾਜ ਵੀਕਲੀ):  ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ‘ਚ ਅੱਜ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ’ਚ ਦੋ ਅਣਪਛਾਤੇ ਅਤਿਵਾਦੀ ਮਾਰੇ ਗਏ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸ਼ੋਪੀਆਂ ਜ਼ਿਲ੍ਹੇ ਦੇ ਦਰਾਗੜ੍ਹ ਇਲਾਕੇ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਇਹ ਕਾਰਵਾਈ ਉਦੋਂ ਮੁਕਾਬਲੇ ਵਿੱਚ ਬਦਲ ਗਈ, ਜਦੋਂ ਅਤਿਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਕੀਤੀ। ਫੋਰਸ ਨੇ ਗੋਲੀਬਾਰੀ ਦਾ ਢੁਕਵਾਂ ਜਵਾਬ ਵੀ ਦਿੱਤਾ ਤੇ ਦੋ ਅਤਿਵਾਦੀਆਂ ਨੂੰ ਮਾਰ ਦਿੱਤਾ। ਮਾਰੇ ਗੲੇ ਅਤਿਵਾਦੀਆਂ ਤੇ ਉਨ੍ਹਾਂ ਦੀ ਜਥੇਬੰਦੀ ਬਾਰੇ ਪਤਾ ਲਗਾਇਆ ਜਾ ਰਿਹਾ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦਿੱਲੀ ਸਰਕਾਰ ਵੱਲੋਂ ਬੇਮੌਸਮੀ ਬਰਸਾਤ ਕਾਰਨ ਖ਼ਰਾਬ ਹੋਈਆਂ ਫਸਲਾਂ ਲਈ 50 ਹਜ਼ਾਰ ਰੁਪਏ ਪ੍ਰਤੀ ਹੈਕਟੇਅਰ ਮੁਆਵਜ਼ੇ ਦਾ ਐਲਾਨ
Next articleਦੇਸ਼ ’ਚ ਕਰੋਨਾ ਦੇ 14623 ਨਵੇਂ ਮਰੀਜ਼ ਤੇ 197 ਮੌਤਾਂ