ਕਪੂਰਥਲਾ (ਸਮਾਜ ਵੀਕਲੀ) (ਕੌੜਾ) – ਲੋਕ ਇਨਸਾਫ ਪਾਰਟੀ ਯੂ .ਕੇ ਦੇ ਪ੍ਰਧਾਨ ਰਜਿੰਦਰ ਸਿੰਘ ਥਿੰਦ ,ਗੁਰਦੁਆਰਾ ਕਮੇਟੀ ਬੂਲਪੁਰ ਦੇ ਸਾਬਕਾ ਪ੍ਰਧਾਨ ਗੁਰਮੁੱਖ ਸਿੰਘ ਅਤੇ ਹਰਗੋਬਿੰਦ ਸਿੰਘ ਯੂ. ਕੇ ਦੇ ਸਤਿਕਾਰਯੋਗ ਪਿਤਾ ਮੋਹਨ ਸਿੰਘ ਰਾਗੀ ਜਿਨ੍ਹਾਂ ਦਾ ਬੀਤੇ ਦਿਨੀਂ ਸੰਖੇਪ ਬਿਮਾਰੀ ਤੋਂ ਬਾਅਦ ਅਚਾਨਕ ਦਿਹਾਂਤ ਹੋ ਗਿਆ ਸੀ। ਉਹਨਾਂ ਦੇ ਨਮਿਤ ਸ੍ਰੀ ਅਖੰਡ ਸਾਹਿਬ ਜੀ ਦੇ ਭੋਗ ,ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 9 ਅਗਸਤ ਦਿਨ ਸੋਮਵਾਰ ਉਹਨਾਂ ਦੇ ਗ੍ਰਹਿ ਬੂਲਪੁਰ ਜ਼ਿਲ੍ਹਾ ਕਪੂਰਥਲਾ ਵਿਖੇ ਹੋਵੇਗਾ। ਇਸ ਦੌਰਾਨ 12 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।ਉਪਰੰਤ ਰਾਗੀ ਸਿੰਘਾਂ ਵੱਲੋਂ ਰਸਭਿੰਨੇ ਕੀਰਤਨ ਤੋਂ ਬਾਅਦ ਦੁਪਹਿਰ 1 ਵਜੇ ਅੰਤਿਮ ਅਰਦਾਸ ਹੋਵੇਗੀ । ਸ਼ਰਧਾਂਜਲੀ ਸਮਾਰੋਹ ਦੌਰਾਨ ਰਾਜਨੀਤਕ, ਸਮਾਜਿਕ ਤੇ ਧਾਰਮਿਕ ਸ਼ਖਸੀਅਤਾਂ ਮੋਹਨ ਸਿੰਘ ਰਾਗੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly