ਮਾਲੇਰਕੋਟਲਾ, (ਸਮਾਜ ਵੀਕਲੀ) (ਕੁਲਵੰਤ ਸਿੰਘ ਮੁਹਾਲੀ) ਡਾਕਟਰ ਬੀ.ਆਰ. ਅੰਬੇਦਕਰ ਅਵੇਰਨੈੱਸ ਸੋਸਾਇਟੀ ਮਾਲੇਰਕੋਟਲਾ ਵੱਲੋਂ ਰਾਏਕੋਟ ਰੋਡ ਸਥਿਤ ਰੋਇਲ ਜੋਰਡਨ ਪੈਲੇਸ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਖਾਸ ਤੌਰ ‘ਤੇ ਪੰਜਾਬ ਦੇ ਖਜ਼ਾਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਵਿਧਾਇਕ ਡਾ. ਜਮੀਲ ਉਰ ਰਹਿਮਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਾਕਿਬ ਅਲੀ ਰਾਜਾ ਨੇ ਸ਼ਿਰਕਤ ਕੀਤੀ।ਇਸ ਮੌਕੇ ਸੰਬੋਧਨ ਕਰਦਿਆਂ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਜੀਵਨ ਅਤੇ ਵਿਚਾਰਧਾਰਾ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦਿੱਤਾ ਗਿਆ ਸੰਵਿਧਾਨ ਅਤੇ ਸਿੱਖਿਆ ‘ਤੇ ਦਿੱਤਾ ਗਿਆ ਜ਼ੋਰ ਅੱਜ ਵੀ ਸਮਾਜ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ “ਸਿੱਖਿਆ ਸ਼ੇਰਨੀ ਦੇ ਦੁੱਧ ਵਰਗੀ ਹੈ, ਜੋ ਇਸ ਨੂੰ ਪੀਂਦਾ ਹੈ ਉਹ ਦਹਾੜਦਾ ਹੈ”, ਇਸ ਲਈ ਹਰ ਵਰਗ ਦੇ ਲੋਕਾਂ ਨੂੰ ਸਿੱਖਿਆ ਹਾਸਲ ਕਰਕੇ ਅੱਗੇ ਵੱਧਣਾ ਚਾਹੀਦਾ ਹੈ।ਇਸ ਮੌਕੇ ਉਨ੍ਹਾਂ ਖ਼ਾਸ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ 14 ਅਪ੍ਰੈਲ ਨੂੰ ਬਾਬਾ ਸਾਹਿਬ ਦੇ ਜਨਮ ਦਿਹਾੜੇ ਮੌਕੇ ਵੱਡਾ ਐਲਾਨ ਕੀਤਾ ਜਾ ਰਿਹਾ ਹੈ, ਜਿਸ ਤਹਿਤ ਗਰੀਬ ਅਤੇ ਦਲਿਤ ਵਰਗ ਨਾਲ ਸੰਬੰਧਤ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ, ਤਾਂ ਜੋ ਉਹਨਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋ ਸਕੇ ਅਤੇ ਸਮਾਜਿਕ ਸਸ਼ਕਤੀਕਰਨ ਨੂੰ ਬਲ ਮਿਲੇ।ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਦਕਰ ਇੱਕ ਮਹਾਨ ਵਿਦਵਾਨ, ਸੰਵਿਧਾਨ ਨਿਰਮਾਤਾ ਅਤੇ ਕਾਨੂੰਨਦਾਨ ਸਨ, ਜਿਨ੍ਹਾਂ ਦੀ ਸੋਚ ਅਤੇ ਵਿਜ਼ਨ ਅੱਜ ਵੀ ਸਾਡੇ ਲਈ ਮਾਰਗਦਰਸ਼ਕ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



