ਵਿੱਤ ਮੰਤਰੀ ਵੱਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ

ਬਠਿੰਡਾ (ਸਮਾਜ ਵੀਕਲੀ):  ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਜ਼ਿਲ੍ਹੇ ਅੰਦਰ ਵਿਕਾਸ ਕਾਰਜਾਂ ਨੂੰ ਲੈ ਕੇ ਕੀਤੀ ਗਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਆਮ ਲੋਕਾਂ ਨੂੰ ਜਾਗਰੂਕ ਕਰਕੇ ਮੁਲਕ ਨੂੰ ਬਿਹਤਰ ਬਣਾਇਆ ਜਾ ਸਕਦਾ ਹੈ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਜਾਰੀ ਕੀਤੇ ਗਏ ਫੰਡਾਂ ਦੀ ਵਰਤੋਂ ਪਾਰਦਰਸ਼ੀ ਢੰਗ ਨਾਲ ਬਿਨਾਂ ਕਿਸੇ ਦੇਰੀ ਦੇ ਕੀਤੀ ਜਾਵੇ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫ਼ਿਕੇਟ 15 ਦਸੰਬਰ ਤੋਂ ਪਹਿਲਾਂ-ਪਹਿਲਾਂ ਜਮ੍ਹਾਂ ਕਰਵਾਉਣੇ ਯਕੀਨੀ ਬਣਾਏ ਜਾਣ। ਸ੍ਰੀ ਬਾਦਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਕੋਲੋਂ ਚੱਲ ਰਹੇ ਤੇ ਮੁਕੰਮਲ ਹੋਏ ਵਿਕਾਸ ਕਾਰਜਾਂ ਦੀਆਂ ਪ੍ਰਾਪਤ ਰਿਪੋਰਟਾਂ ਨੂੰ ਵਾਚਿਆ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਚੱਲ ਰਹੇ ਵਿਕਾਸ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਦੇਰੀ ਜਾਂ ਢਿੱਲ-ਮੱਠ ਨਾ ਕੀਤੀ ਜਾਵੇ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸ਼੍ਰੋਮਣੀ ਕਮੇਟੀ ਦੇ ਕੰਮਾਂ ਦੀ ਨਿਗਰਾਨੀ ਲਈ ਬਣਨਗੀਆਂ ਸਬ-ਕਮੇਟੀਆਂ
Next article‘ਆਪ’ ਦੀ ਚੌਥੀ ਗਾਰੰਟੀ: ਪੰਜਾਬ ਵਿੱਚ ਜਨਮੇ ਹਰ ਬੱਚੇ ਨੂੰ ਮਿਲੇਗੀ ਮੁਫ਼ਤ ਸਿੱਖਿਆ