ਯਸ਼ਵਿੰਦਰ ਸਿੰਘ ਯੂ.ਐਸ.ਏ ਵੱਲੋਂ ਛੰਨਾ ਸ਼ੇਰ ਸਿੰਘ ਨੂੰ ਵਿਕਾਸ ਕਾਰਜਾਂ ਅਤੇ ਖੇਡ ਵਿੰਗ ਲਈ ਆਰਥਿਕ ਮਦਦ

ਕਪੂਰਥਲਾ (ਸਮਾਜ ਵੀਕਲੀ) (ਕੌੜਾ )-ਵਿੱਦਿਅਕ ਅਤੇ ਖੇਡਾਂ ਦੇ ਖੇਤਰ ਵਿੱਚ ਸੂਬਾ ਪੱਧਰ ਤੇ ਨਾਮਣਾ ਖੱਟਣ ਵਾਲੇ ਬਲਾਕ ਸੁਲਤਾਨਪੁਰ ਲੋਧੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੰਨਾ ਸ਼ੇਰ ਸਿੰਘ ਨੂੰ ਵਿਕਾਸ ਕਾਰਜਾਂ ਅਤੇ ਕਬੱਡੀ ਖੇਡ ਵਿੰਗ ਲਈ ਪਿੰਡ ਬਿਧੀਪੁਰ ਦੇ ਜੰਮਪਲ ਅਮਰੀਕਾ ਨਿਵਾਸੀ ਯਸ਼ਵਿੰਦਰ ਸਿੰਘ ਥਿੰਦ ਅਤੇ ਹਰਪਰੀਤਪਾਲ ਸਿੰਘ ਥਿੰਦ ਵੱਲੋਂ ਆਰਥਿਕ ਮਦਦ ਕੀਤੀ ਗਈ।ਇਸ ਤੋਂ ਪਹਿਲਾਂ ਸਕੂਲ ਪਹੁੰਚਣ ਤੇ ਸਮੂਹ ਸਟਾਫ ਅਤੇ ਪਿੰਡ ਵਾਸੀਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।ਇਸ ਮੌਕੇ ਕਰਵਾਏ ਸਮਾਗਮ ਦੌਰਾਨ ਬੋਲਦਿਆਂ ਯਸ਼ਵਿੰਦਰ ਸਿੰਘ ਥਿੰਦ ਅਤੇ ਹਰਪਰੀਤਪਾਲ ਸਿੰਘ ਥਿੰਦ ਨੇ ਕਿਹਾ ਕਿ ਉਨ੍ਹਾਂ ਨੂੰ ਅੱਜ ਸਕੂਲ ਦੀ ਸ਼ਾਨਦਾਰ ਦਿੱਖ ਦੇਖ ਕੇ ਬਹੁਤ ਖੁਸ਼ੀ ਹੋਈ ਹੈ। ਉਨ੍ਹਾਂ ਨੇ ਇਸ ਮੌਕੇ ਸਮੂਹ ਸਟਾਫ ਅਤੇ ਪਿੰਡ ਵਾਸੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਚੰਗੇ ਸਮਾਜ ਦੀ ਸਿਰਜਣਾ ਲਈ ਬੱਚਿਆਂ ਤੇ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਨੇ ਸਕੂਲ ਵਿੱਚ ਅੰਤਰਰਾਸ਼ਟਰੀ ਕਬੱਡੀ ਕੋਚ ਚਰਨਜੀਤ ਸਿੰਘ ਬਿਧੀਪੁਰ ਦੀ ਅਗਵਾਈ ਹੇਠ ਚਲਾਏ ਜਾ ਰਹੇ ਕਬੱਡੀ ਵਿੰਗ ਦੀ ਵੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਵੀ ਸਕੂਲ ਅਤੇ ਕਬੱਡੀ ਵਿੰਗ ਦੀ ਆਰਥਿਕ ਮਦਦ ਕਰਨਗੇ।

ਇਸ ਮੌਕੇ ਇੰਚਾਰਜ ਜਸਵਿੰਦਰ ਸਿੰਘ ਨੇ ਥਿੰਦ ਭਰਾਵਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਸਮੇਂ-ਸਮੇਂ ਤੇ ਦਿੱਤੇ ਸਹਿਯੋਗ ਸਦਕਾ ਸਕੂਲ ਵਿੱਚ ਵਿਕਾਸ ਕਾਰਜ ਕਰਵਾਏ ਗਏ ਹਨ। ਅੰਤਰਰਾਸ਼ਟਰੀ ਕੋਚ ਚਰਨਜੀਤ ਸਿੰਘ ਨੇ ਕਿਹਾ ਕਿ ਸਕੂਲ ਵਿੱਚ ਚਲ ਰਹੇ ਕਬੱਡੀ ਵਿੰਗ ਦੇ ਖਿਡਾਰੀ ‌ਸੂਬਾ ਪੱਧਰ ਦੀਆਂ ਖੇਡਾਂ ਵਿੱਚ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਕੇ ਆਏ ਹਨ।ਇਸ ਮੌਕੇ ਸਰਪੰਚ ਗੁਰਜੀਤ ਸਿੰਘ ਨੇ ਪ੍ਰਵਾਸੀ ਭਾਰਤੀਆਂ ਨੂੰ ਜੀ ਆਇਆਂ ਕਿਹਾ।ਇਸ ਮੌਕੇ ਸਕੂਲ ਸਟਾਫ਼ ਅਤੇ ਪਿੰਡ ਵਾਸੀਆਂ ਵੱਲੋਂ ਥਿੰਦ ਭਰਾਵਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਇਸ ਮੌਕੇ ਚੇਅਰਮੈਨ ਹਰਬੰਸ ਸਿੰਘ, ਸਾਬਕਾ ਉਪ ਚੇਅਰਮੈਨ ਜੀਤ ਸਿੰਘ,ਹਰਵੇਲ ਸਿੰਘ, ਪ੍ਰਦੀਪ ਸਿੰਘ, ਕੰਵਰਦੀਪ ਸਿੰਘ ਸੁਰਿੰਦਰ ਕੌਰ,ਸਲਾਜੀਤ ਕੌਰ, ਪਰਸ਼ੋਤਮ ਲਾਲ,ਬਚਨ ਸਿੰਘ, ਮਨਮੋਹਨ ਸਿੰਘ ਸਾਬਕਾ ਸਰਪੰਚ ਮਹਿੰਦਰ ਸਿੰਘ, ਮੱਖਣ ਸਿੰਘ, ਜਗੀਰ ਸਿੰਘ, ਬਖਸ਼ੀਸ਼ ਸਿੰਘ, ਮੁਖ਼ਤਾਰ ਸਿੰਘ ਆਦਿ ਹਾਜ਼ਰ ਸਨ।

 

Previous articleਨਿਊਜ਼ੀਲੈਂਡ ਵਿੱਚ ਦਸਤਾਰ ਸਿਖਲਾਈ ਕੈਂਪ ਲਗਾਉਣ ਵਾਲੇ ਦਸਤਾਰ ਕੋਚ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ।
Next articleਬਾਬਾ ਧਰਮ ਸਿੰਘ ਅਤੇ ਸਮੂਹ ਮਹਾਂਪੁਰਖਾਂ ਦੀ ਯਾਦ ਨੂੰ ਸਮਰਪਿਤ ਖੂਨਦਾਨ ਕੈਂਪ ਲਾਇਆ