ਨਵਾਂਸ਼ਹਿਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜਿਲ੍ਹਾਂ ਯੋਜਨਾ ਬੋਰਡ ਦੇ ਚੇਅਰਮੈਨ ਸਤਨਾਮ ਜਲਾਲਪੁਰ ਨੇ ਕਾਠਗੜ੍ਹ ਵਿਖੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਨੇ ਐਤਵਾਰ ਨੂੰ ਇੱਕ ਨਵੀਂ ਸਕੀਮ ਦਾ ਐਲਾਨ ਕੀਤਾ ਜਿਸ ਦੇ ਤਹਿਤ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ ਛੱਡ ਕੇ ਬਾਕੀ ਸਾਰੀਆਂ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ, ਜਦਕਿ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਮਹੀਨਾਵਾਰ ਮਿਲਣਗੇ। ਸਤਨਾਮ ਜਲਾਲਪੁਰ ਨੇ ਇਸ ਸਕੀਮ ਦਾ ਭਰਮਾ ਸਵਾਗਤ ਕਰਦਿਆ ਕਿਹਾ ਕਿ ਹਰ ਔਰਤ ਨੂੰ 1,000 ਰੁਪਏ ਦੀ ਮਹੀਨਾਵਾਰ ਸਹਾਇਤਾ ਪ੍ਰਦਾਨ ਕਰਨਾ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦਾ ਇੱਕ ਮੁੱਖ ਚੋਣ ਵਾਅਦਾ ਸੀ । ਜਿਸ ਨੂੰ ਪੂਰਾ ਕਰਦਿਆਂ ਅੱਜ ਵਿਧਾਨ ਸਭਾ ਵਿੱਚ ਸਾਲ 2026-27 ਦਾ ਰਾਜ ਬਜਟ ਪੇਸ਼ ਕਰਦਿਆਂ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਲਾਗੂ ਕਰਨ ਦਾ ਐਲਾਨ ਕੀਤਾ ਜਿਸ ਤਹਿਤ ਸਰਕਾਰ ਪੈਸੇ ਸਿੱਧੇ ਔਰਤਾਂ ਦੇ ਖਾਤਿਆਂ ਵਿੱਚ ਭੇਜੇਗੀ । ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸੱਤਾ ਵਿੱਚ ਆਉਣ ਦੇ ਲਗਪਗ ਚਾਰ ਸਾਲ ਬਾਅਦ ਇਹ ਨਵੀਂ ਸਕੀਮ ਸ਼ੁਰੂ ਕੀਤੀ ਹੈ।ਸਤਨਾਮ ਜਲਾਲਪੁਰ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਇਹ ਐਲਾਨ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਹੋਇਆ ਹੈ। ਇਹ ਪਹਿਲੀ ਵਾਰ ਹੈ ਜਦੋਂ ਰਾਜ ਦਾ ਬਜਟ ਐਤਵਾਰ ਨੂੰ ਪੇਸ਼ ਕੀਤਾ ਗਿਆ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



