ਤਾਲਿਬਾਨ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲਿਆਂ ’ਤੇ ਗੋਲੀਬਾਰੀ; ਤਿੰਨ ਹਲਾਕ

ਕਾਬੁਲ (ਸਮਾਜ ਵੀਕਲੀ):  ਅਫਗਾਨਿਸਤਾਨ ਦੇ ਪੱਛਮੀ ਸ਼ਹਿਰ ਜਲਾਲਾਬਾਦ ਵਿੱਚ ਤਾਲਿਬਾਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਸਥਾਨਕ ਵਾਸੀਆਂ ’ਤੇ ਤਾਲਿਬਾਨ ਦੇ ਲੜਾਕਿਆਂ ਵੱਲੋਂ ਕੀਤੀ ਗਈ ਗੋਲੀਬਾਰੀ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ ਤੇ ਦਰਜਨ ਤੋਂ ਵੱਧ ਵਿਅਕਤੀ ਜ਼ਖ਼ਮੀ ਹੋ ਗਏ ਹਨ। ਪੁਲੀਸ ਅਤੇ ਚਸ਼ਮਦੀਦਾਂ ਅਨੁਸਾਰ ਇਹ ਵਿਅਕਤੀ ਜਲਾਲਾਬਾਦ ਦੇ ਇਕ ਮੈਦਾਨ ਵਿੱਚ ਅਫਗਾਨਿਸਤਾਨ ਦਾ ਕੌਮੀ ਝੰਡਾ ਲਗਾ ਰਹੇ ਸਨ ਅਤੇ ਤਾਲਿਬਾਨ ਲੜਾਕਿਆਂ ਨੇ ਗੁੱਸੇ ਵਿੱਚ ਆ ਕੇ ਗੋਲੀਬਾਰੀ ਕਰ ਦਿੱਤੀ। ਜ਼ਿਕਰਯੋਗ ਹੈ ਕਿ ਜਲਾਲਾਬਾਦ ਸ਼ਹਿਰ ਕਾਬੁਲ ਤੋਂ 150 ਕਿਲਸਮੀਨਰ ਦੂਰ ਹੈ। ਇਸੇ ਦੌਰਾਨ ਤਾਲਿਬਾਨ ਦੇ ਕਿਸੇ ਵੀ ਬੁਲਾਰੇ ਨੇ ਖ਼ਬਰ ਬਾਰੇ ਪ੍ਰਤੀਕਰਮ ਨਹੀਂ ਦਿੱਤਾ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਘਰੇਲੂ ਰਸੋਈ ਗੈਸ ਦੀਆਂ ਕੀਮਤਾਂ ’ਚ 25 ਰੁਪਏ ਦਾ ਵਾਧਾ
Next articleਕੇਂਦਰ ਤੇ ਦਿੱਲੀ ਸਰਕਾਰ ਕੋਵਿਡ, ਬੇਰੁਜ਼ਗਾਰੀ ਤੇ ਮਹਿੰਗਾਈ ਠੱਲ੍ਹਣ ’ਚ ਨਾਕਾਮ: ਕਾਂਗਰਸ