ਨਵੀਂ ਦਿੱਲੀ (ਸਮਾਜ ਵੀਕਲੀ): ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਕਿਹਾ ਹੈ ਕਿ ਦੇਸ਼ ਦੇ 85 ਫ਼ੀਸਦ ਬਾਲਗਾਂ ਨੂੰ ਕਰੋਨਾ ਵੈਕਸੀਨ ਦੀ ਪਹਿਲੀ ਖੁਰਾਕ ਲੱਗ ਚੁੱਕੀ ਹੈ। ਦੇਸ਼ ’ਚ ਹੁਣ ਤੱਕ ਵੈਕਸੀਨ ਦੀਆਂ ਕੁੱਲ 127.92 ਕਰੋੜ ਤੋਂ ਜ਼ਿਆਦਾ ਖੁਰਾਕਾਂ ਲੱਗ ਚੁੱਕੀਆਂ ਹਨ। ਮਾਂਡਵੀਆ ਨੇ ਐਤਵਾਰ ਨੂੰ ਦਾਅਵਾ ਕੀਤਾ ਸੀ ਕਿ ਦੇਸ਼ ਦੇ 50 ਫ਼ੀਸਦ ਯੋਗ ਬਾਲਗਾਂ ਨੂੰ ਕਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੱਗ ਚੁੱਕੀਆਂ ਹਨ। ਬੀਤੇ 24 ਘੰਟਿਆਂ ’ਚ ਵੈਕਸੀਨ ਦੀਆਂ 24,55,911 ਖੁਰਾਕਾਂ ਲਾਈਆਂ ਗਈਆਂ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly