ਕਪੂਰਥਲਾ, (ਸਮਾਜ ਵੀਕਲੀ) (ਕੌੜਾ)– ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਵਸ਼ਾਲੀ ਧਾਰਮਿਕ ਸਮਾਗਮ ਕਰਵਾਇਆ ਗਿਆ । ਜਿਸ ਦੌਰਾਨ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ । ਉਪਰੰਤ ਗੁਰਦੁਆਰਾ ਸਾਹਿਬ ਦੇ ਖੁੱਲ੍ਹੇ ਪੰਡਾਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਧਾਰਮਿਕ ਦੀਵਾਨ ਸਜਾਇਆ ਗਿਆ। ਇਸ ਕੀਰਤਨ ਦਰਬਾਰ ਵਿਚ ਭਾਈ ਇਸ਼ਵਰ ਸਿੰਘ ਲੁਧਿਆਣਾ ਵਾਲਿਆਂ ਦੇ ਕੀਰਤਨੀ ਜਥੇ, ਭਾਈ ਮੱਖਣ ਸਿੰਘ ਦਸਮੇਸ਼ ਨਗਰ ਵਾਲਿਆਂ ਦੇ ਕਵੀਸ਼ਰੀ ਜਥੇ ਅਤੇ ਕਥਾ ਵਾਚਕ ਭਾਈ ਬਚਿੱਤਰ ਸਿੰਘ ਲੁਧਿਆਣਾ ਵਾਲਿਆਂ ਨੇ ਵੱਡੀ ਗਿਣਤੀ ਵਿਚ ਇਕੱਤਰ ਸੰਗਤਾਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੋ ਸੇਧ ਲੈ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਪ੍ਰੇਰਿਤ ਕਰਦਿਆ ਕਿਹਾ ਕਿ ਸਾਨੂੰ ਆਪਣਾ ਮਨੁੱਖਾ ਜੀਵਨ ਸਫਲ ਬਣਾਉਣ ਲਈ ਗੁਰਬਾਣੀ ਪੜ੍ਹਨ ਸੁਣਨ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਅਖੀਰ ਵਿਚ ਇਕੱਤਰ ਸੰਗਤਾਂ ਦਾ ਧੰਨਵਾਦ ਕਰਦਿਆਂ ਭਾਈ ਜਗੀਰ ਸਿੰਘ ਅਤੇ ਭਾਈ ਪਰਮਿੰਦਰ ਸਿੰਘ ਨੇ ਕਿਹਾ ਕਿ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਸਿੱਖ ਧਰਮ ਨਾਲ ਜੋੜਨ ਲਈ ਯਤਨ ਕਰਦੇ ਰਹਾਂਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਈ ਰਜਿੰਦਰ ਸਿੰਘ, ਬਲਜਿੰਦਰ ਸਿੰਘ, ਹਰਦੇਵ ਸਿੰਘ, ਦਲਜੀਤ ਸਿੰਘ, ਰਤਨ ਸਿੰਘ, ਮਹਿੰਦਰ ਸਿੰਘ ਚੇਅਰਮੈਨ ਨੌਜਵਾਨ ਸੇਵਕ ਦਲ, ਹਰਪ੍ਰੀਤ ਸਿੰਘ, ਬਲਜੀਤ ਸਿੰਘ, ਬਲਤੇਜ ਪੁਰੀ, ਅਮਰੀਕ ਸਿੰਘ, ਜਸਵਿੰਦਰ ਸਿੰਘ, ਭਾਈ ਰਾਮ ਸਿੰਘ, ਜਸਵਿੰਦਰ ਸਿੰਘ, ਬਲਵੀਰ ਸਿੰਘ ਅਮਲੋਹ, ਚਰਨਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਸ਼ਰਧਾਲੂ ਸੰਗਤਾਂ ਹਾਜ਼ਰ ਸਨ। ਇਸ ਸਮਾਗਮ ਵਿਚ ਆਈਆਂ ਪ੍ਰਮੁੱਖ ਸਖਸ਼ੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
https://play.google.com/store/apps/details?id=in.yourhost.samajweekly