ਲੈਸਟਰ (ਇੰਗਲੈਂਡ),(ਸਮਾਜ ਵੀਕਲੀ) (ਸੁਖਜਿੰਦਰ ਸਿੰਘ ਢੱਡੇ)-ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵਾਲੇ ਪਾਸੇ ਤੋਂ ਹਟਾ ਕੇ ਖੇਡਾਂ ਵੱਲ ਜੌੜਨ ਲਈ ਫੁੱਟਬਾਲ ਦੀ ਨਰਸਰੀ ਵਜੋਂ ਜਾਣੇ ਜਾਂਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਮਾਹਿਲਪੁਰ ਵਿਖੇ ਇਸ ਵਾਰ ਵੀ 14 ਫਰਵਰੀ ਤੋਂ ਲੈ ਕੇ 21 ਫਰਵਰੀ ਤੱਕ ਪ੍ਰਿੰਸੀਪਲ ਹਰਭਜਨ ਸਿੰਘ ਯਾਦਗਾਰੀ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਰਵਾਏ ਜਾ ਰਹੇ ਹਨ।ਇਸ ਸਬੰਧੀ ਪ੍ਰਿੰਸੀਪਲ ਹਰਭਜਨ ਸਿੰਘ ਯਾਦਗਾਰੀ ਟਰੱਸਟ ਯੂ.ਕੇ ਦੀ ਵਿਸ਼ਾਲ ਇਕੱਤਰਤਾ ਮੌਕੇ ਟਰੱਸਟ ਦੇ ਪ੍ਰਧਾਨ ਕੁਲਵੰਤ ਸਿੰਘ ਸੰਘਾ ਨੇ ਦੱਸਿਆ ਕਿ ਇਸ ਸਾਲ ਮਾਹਿਲਪੁਰ ਵਿੱਚ ਇੰਡੀਅਨ ਸੁਪਰ ਲੀਗ ਹੋਣ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ਇਸ ਟੂਰਨਾਮੈਂਟ ਚ ਵੱਖ ਵੱਖ ਸੂਬਿਆਂ ਤੋਂ ਵੱਡੀ ਗਿਣਤੀ ਚ ਫੁੱਟਬਾਲ ਕਲੱਬਾਂ ਸ਼ਾਮਿਲ ਹੋ ਰਹੀਆਂ ਹਨ। ਇਸ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਗੁਰਦੁਆਰਾ ਸ੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਦੇ ਪ੍ਰਧਾਨ ਗੁਰਨਾਮ ਸਿੰਘ ਨਵਾਂ ਸ਼ਹਿਰ, ਜਨਰਲ ਸਕੱਤਰ ਸਤਵਿੰਦਰ ਸਿੰਘ ਦਿਉਲ, ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਕਲੈਟਨਿਮ ਪਾਰਕ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਬੈਂਸ, ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪ੍ਰਬੰਧਕ ਕਮੇਟੀ ਦੇ ਆਗੂ, ਲੈਸਟਰ ਕਬੱਡੀ ਕਲੱਬ ਦੇ ਪ੍ਰਧਾਨ ਕੁਲਵੀਰ ਸਿੰਘ ਖੱਖ,ਪਿਆਰਾ ਸਿੰਘ ਰੰਧਾਵਾ, ਨਿਰਮਲ ਸਿੰਘ ਲੱਡੂ,,ਕਾਗਰਸੀ ਆਗੂ ਸੰਨੀ ਚੌਪੜਾ, ਪ੍ਰਸਿੱਧ ਪੰਜਾਬੀ ਗਾਇਕ ਕੇ ਬੀ ਢੀਂਡਸਾ ਸਮੇਤ ਹੋਰ ਬਹੁਤ ਸਾਰੇ ਕਾਰੋਬਾਰੀਆਂ ਟਰੱਸਟ ਦੇ ਮੈਂਬਰਾਂ ਨੇ ਸੰਬੋਧਨ ਕਰਦਿਆਂ ਪ੍ਰਿੰਸੀਪਲ ਹਰਭਜਨ ਸਿੰਘ ਦੀ ਯਾਦ ਚ ਹਰ ਸਾਲ ਕਰਵਾਏ ਜਾ ਰਹੇ ਇਨ੍ਹਾਂ ਫੁੱਟਬਾਲ ਟੂਰਨਾਮੈਂਟਾਂ ਦੀ ਸ਼ਲਾਘਾ ਕਰਦਿਆਂ,ਇਸ ਫੁੱਟਬਾਲ ਕਲੱਬ ਦੀਆਂ ਪ੍ਰਾਪਤੀਆਂ ਤੋਂ ਵੀ ਹਾਜ਼ਿਰ ਪਤਵੰਤਿਆਂ ਨੂੰ ਜਾਣੂ ਕਰਵਾਇਆ।ਅੰਤ ਚ ਆਏਂ ਹੋਏ ਪਤਵੰਤਿਆਂ ਦਾ ਧੰਨਵਾਦ ਕਰਦਿਆਂ ਟਰੱਸਟ ਦੇ ਪ੍ਰਧਾਨ ਕੁਲਵੰਤ ਸਿੰਘ ਸੰਘਾ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਪੰਜਾਬ ਦੇ ਮੁੱਖ ਮੰਤਰੀ ਸਮੇਤ ਹੋਰ ਬਹੁਤ ਸਾਰੇ ਮੌਜੂਦਾ ਸਰਕਾਰ ਦੇ ਨੁਮਾਇੰਦੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ।