ਸਾਈਕਲੋਥਾਨ ਦੀ ਟੀ-ਸ਼ਰਟ ਰਿਲੀਜ ਕੀਤੀ, 1 ਨਵੰਬਰ ਤੋਂ ਦਿੱਤੀਆਂ ਜਾਣਗੀਆਂ
ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) ਫਿੱਟ ਬਾਈਕਰ ਕਲੱਬ ਹੁਸ਼ਿਆਰਪੁਰ ਵੱਲੋਂ 10 ਨਵੰਬਰ 2024 ਨੂੰ ਕਰਵਾਈ ਜਾ ਰਹੀ ਸੱਚਦੇਵਾ ਸਟਾਕਸ ਸਾਈਕਲੋਥਾਨ ਸੀਜਨ-4 ਵਿੱਚ ਹਿੱਸਾ ਲੈਣ ਵਾਲੇ ਲੋਕਾਂ ਨੂੰ ਦਿੱਤੀ ਜਾਣ ਵਾਲੀ ਟੀ-ਸ਼ਰਟ ਅੱਜ ਕਲੱਬ ਪ੍ਰਧਾਨ ਪਰਮਜੀਤ ਸਿੰਘ ਸੱਚਦੇਵਾ ਦੀ ਅਗਵਾਈ ਹੇਠ ਸੋਨਾਲੀਕਾ ਗਰੁੱਪ ਦੇ ਵਾਈਸ ਚੇਅਰਮੈਨ ਅਮ੍ਰਿਤ ਸਾਗਰ ਮਿੱਤਲ ਵੱਲੋਂ ਰਿਲੀਜ ਕੀਤੀ ਗਈ ਤੇ ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਸੋਨਾਲੀਕਾ ਗਰੁੱਪ ਇਸ ਸਾਈਕਲੋਥਾਨ ਦੀ ਸਫਲਤਾ ਵਿੱਚ ਫਿੱਟ ਬਾਈਕਰ ਕਲੱਬ ਦਾ ਪੂਰਾ ਸਹਿਯੋਗ ਕਰੇਗਾ। ਅਮ੍ਰਿਤ ਸਾਗਰ ਮਿੱਤਲ ਨੇ ਕਿਹਾ ਕਿ ਫਿੱਟ ਬਾਈਕਰ ਕਲੱਬ ਵੱਲੋਂ ਹਮੇਸ਼ਾ ਸਮਾਜ ਅੰਦਰ ਸਿਰਜਣਾਤਮਕ ਰੋਲ ਅਦਾ ਕੀਤਾ ਜਾ ਰਿਹਾ ਹੈ ਤੇ ਕਰਵਾਈ ਜਾ ਰਹੀ ਸਾਈਕਲੋਥਾਨ ਨਾਲ ਹੁਸ਼ਿਆਰਪੁਰ ਨੂੰ ਦੇਸ਼ ਸਮੇਤ ਵਿਦੇਸ਼ ਵਿੱਚ ਨਵੀਂ ਪਹਿਚਾਣ ਮਿਲੇਗੀ। ਇਸ ਮੌਕੇ ਕਲੱਬ ਪ੍ਰਧਾਨ ਪਰਮਜੀਤ ਸਿੰਘ ਸੱਚਦੇਵਾ ਨੇ ਦੱਸਿਆ ਕਿ 31 ਅਕਤੂਬਰ ਤੱਕ ਆਨਲਾਈਨ ਰਜਿਸਟ੍ਰੇਸ਼ਨ ਜਾਰੀ ਰਹੇਗੀ ਤੇ ਫਿਰ 1 ਨਵੰਬਰ ਤੋਂ ਬੂਲਾਵਾੜੀ ਸਥਿਤ ਸੱਚਦੇਵਾ ਸਟਾਕਸ ਦੇ ਮੁੱਖ ਦਫਤਰ ਵਿਖੇ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਲੋਕਾਂ ਨੂੰ ਟੀ-ਸ਼ਰਟਾਂ ਦਿੱਤੀਆਂ ਜਾਣੀਆਂ ਸ਼ੁਰੂ ਕੀਤੀਆਂ ਜਾਣਗੀਆਂ, ਉਨ੍ਹਾਂ ਦੱਸਿਆ ਕਿ ਜੋ ਲੋਕ ਸਾਈਕਲੋਥਾਨ ਵਾਲੇ ਦਿਨ ਹੀ ਟੀ-ਸ਼ਰਟ ਲੈਣਾ ਚਾਹੁੰਦੇ ਹੋਣਗੇ ਉਨ੍ਹਾਂ ਨੂੰ ਮੌਕੇ ਉੱਪਰ ਟੀ-ਸ਼ਰਟਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਸਾਈਕਲੋਥਾਨ ਇਤਹਾਸ ਸਿਰਜਣ ਜਾ ਰਹੀ ਹੈ ਜਿਸ ਨਾਲ ਹੁਸ਼ਿਆਰਪੁਰ ਦਾ ਨਾਮ ਪੂਰੇ ਦੇਸ਼ ਵਿੱਚ ਚਮਕੇਗਾ। ਉਨ੍ਹਾਂ ਦੱਸਿਆ ਕਿ ਇਸ ਸਾਈਕਲੋਥਾਨ ਨੂੰ ਕਵਰ ਕਰਨ ਲਈ ਇੰਡੀਆ ਬੁੱਕ ਆਫ ਰਿਕਾਰਡ ਦੀ ਟੀਮ ਆ ਰਹੀ ਹੈ ਤੇ 10 ਨਵੰਬਰ ਨੂੰ ਸਵੇਰੇ 6 ਵਜੇ ਤੋਂ ਲੈ ਕੇ 7.15 ਤੱਕ ਬੂਲਾਵਾੜੀ ਵਿਖੇ ਸੱਚਦੇਵਾ ਸਟਾਕਸ ਦੇ ਦਫਤਰ ਵਿੱਚ ਵੀ ਟੀ-ਸ਼ਰਟਾਂ ਦਿੱਤੀਆਂ ਜਾਣਗੀਆਂ ਤੇ 7.30 ਵਜੇ ਵਾਈਸ ਚੇਅਰਮੈਨ ਅਮਿ੍ਰਤ ਸਾਗਰ ਮਿੱਤਲ ਹਰੀ ਝੰਡੀ ਵਿਖਾ ਕੇ ਸਾਈਕਲੋਥਾਨ ਨੂੰ ਰਵਾਨਾ ਕਰਨਗੇ। ਇਸ ਮੌਕੇ ਉੱਤਮ ਸਿੰਘ ਸਾਬੀ, ਦੌਲਤ ਸਿੰਘ, ਸੌਰਵ ਸ਼ਰਮਾ, ਤਰਲੋਚਨ ਸਿੰਘ, ਸੰਜੀਵ ਸੋਹਲ ਆਦਿ ਵੀ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly