ਫਿੱਟ ਬਾਈਕਰ ਕਲੱਬ ਵੱਲੋਂ ਆਜ਼ਾਦੀ ਦਿਵਸ ਮੌਕੇ ਸਾਈਕਲੋਥਾਨ ਪ੍ਰਤੀ ਲੋਕਾਂ ਨੂੰ ਸੱਦਾ

ਫੋਟੋ : ਅਜਮੇਰ ਦੀਵਾਨਾ
ਫੋਟੋ : ਅਜਮੇਰ ਦੀਵਾਨਾ

ਹੁਸ਼ਿਆਰਪੁਰ  (ਸਮਾਜ ਵੀਕਲੀ) (  ਤਰਸੇਮ ਦੀਵਾਨਾ ) ਫਿੱਟ ਬਾਈਕਰ ਕਲੱਬ ਵੱਲੋਂ ਇੱਥੇ ਸੱਚਦੇਵਾ ਸਟਾਕਸ ਦੇ ਬੂਲਾਵਾੜੀ ਸਥਿਤ ਮੁੱਖ ਦਫਤਰ ਵਿਖੇ ਕਲੱਬ ਪ੍ਰਧਾਨ ਪਰਮਜੀਤ ਸਿੰਘ ਸੱਚਦੇਵਾ ਦੀ ਅਗਵਾਈ ਹੇਠ ਆਜਾਦੀ ਦਿਹਾੜਾ ਮਨਾਇਆ ਗਿਆ, ਇਸ ਸਮੇਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਆਈ.ਐੱਮ.ਜੇ.ਐੱਸ. ਸਿੱਧੂ ਡਾਇਰੈਕਟਰ ਵਰਧਮਾਨ ਗਰੁੱਪ ਵੱਲੋਂ ਨਿਭਾਈ ਗਈ ਤੇ ਉਪਰੰਤ ਫਿੱਟ ਬਾਈਕਰ ਕਲੱਬ ਦੇ ਲੱਗਭੱਗ 100 ਤੋਂ ਵੱਧ ਸਾਈਕਲਿਸਟਾਂ ਨੂੰ ਹਰੀ ਝੰਡੀ ਦੇ ਕੇ ਪੁਲਿਸ ਲਾਈਨ ਲਈ ਰਵਾਨਾ ਕੀਤਾ ਗਿਆ ਜਿੱਥੇ ਸਾਰਿਆਂ ਵੱਲੋਂ ਜਿਲ੍ਹਾ ਪੱਧਰੀ ਮਨਾਏ ਗਏ ਆਜਾਦੀ ਦਿਹਾੜੇ ਵਿੱਚ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਪਰਮਜੀਤ ਸੱਚਦੇਵਾ ਨੇ ਦੱਸਿਆ ਕਿ ਸਮੂਹ ਜਿਲ੍ਹਾ ਵਾਸੀਆਂ ਨੂੰ ਇਸ ਸਾਈਕਲੋਥਾਨ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ ਹੈ ਜੋ ਕਿ 10 ਨਵੰਬਰ ਨੂੰ ਕਰਵਾਈ ਜਾ ਰਹੀ ਹੈ ਤੇ ਇਸ ਦਾ ਥੀਮ ਡਰੱਗ ਫ੍ਰੀ ਪੰਜਾਬ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸ਼ਸ਼ਾਨ ਵੱਲੋਂ ਇਸ ਸਾਈਕਲੋਥਾਨ ਲਈ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ ਤੇ ਇਸ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਟੀ-ਸ਼ਰਟ ਤੇ ਮੈਡਲ ਦਿੱਤਾ ਜਾਵੇਗਾ। ਇਸ ਮੌਕੇ ਆਈ.ਐੱਮ.ਜੇ.ਐੱਸ. ਸਿੱਧੂ ਨੇ ਕਿਹਾ ਕਿ ਫਿੱਟ ਬਾਈਕਰ ਕਲੱਬ ਵੱਲੋਂ ਸਮੇਂ-ਸਮੇਂ ਉਪਰ ਕੀਤੇ ਜਾਣ ਵਾਲੇ ਉਪਰਾਲੇ ਸ਼ਲਾਘਾਯੋਗ ਹਨ।
ਕੈਪਸ਼ਨ-ਸਾਈਕਲਿਸਟਾਂ ਨੂੰ ਹਰੀ ਝੰਡੀ ਦਿਖਾਉਦੇ ਹੋਏ ਆਈ.ਐੱਮ.ਜੇ.ਐੱਸ. ਸਿੱਧੂ ਤੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਦੇ ਹੋਏ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਕੌਂਸਲਰ ਮੁਕੇਸ਼ ਕੁਮਾਰ ਮੱਲ ਨੇ ਭਗਤ ਨਗਰ ਵਿਖ਼ੇ ਲਹਿਰਾਇਆ ਤਿਰੰਗਾ
Next articleਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ 22 ਅਗਸਤ ਨੂੰ ਹੋ ਰਹੇ ਨੈਤਿਕ ਸਿੱਖਿਆ ਇਮਤਿਹਾਨ ਸਕੂਲ 2024 ਦੀਆਂ ਤਿਆਰੀਆਂ ਮੁਕੰਮਲ।