ਕੁਆਲਾਲਾਂਪੁਰ (ਸਮਾਜ ਵੀਕਲੀ): ਮਲੇਸ਼ੀਆ ਦੇ ਕਈ ਇਲਾਕਿਆਂ ਵਿੱਚ ਬੀਤੇ ਸ਼ੁੱਕਰਵਾਰ ਸਵੇਰ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਹੜ੍ਹ ਵਰਗੀ ਸਥਿਤੀ ਬਣ ਗਈ ਹੈ ਤੇ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। ਅਧਿਕਾਰੀਆਂ ਨੇ ਅੱਜ ਦੱਸਿਆ ਕਿ ਮਲੇਸ਼ੀਆ ਦੇ 16 ਸੂਬਿਆਂ ਤੇ ਫੈਡਰਲ ਇਲਾਕਿਆਂ ਦੇ ਜਲ ਸਰੋਤਾਂ ਵਿੱਚ ਪਾਣੀ ਦਾ ਪੱਧਰ ਖ਼ਤਰਨਾਕ ਲੈਵਲ ’ਤੇ ਪਹੁੰਚ ਗਿਆ ਹੈ। ਕੁਆਲਾਲਾਂਪੁਰ ਨੇੜੇ ਮਲੇਸ਼ੀਆ ਦੇ ਸਭ ਤੋਂ ਅਮੀਰ ਸੂਬੇ ਸੇਲੈਨਗੋਰ ਵਿੱਚ 3 ਹਜ਼ਾਰ ਲੋਕਾਂ ਨੂੰ ਆਰਜ਼ੀ ਰਾਹਤ ਕੈਂਪਾਂ ਵਿੱਚ ਪਹੁੰਚਾਇਆ ਗਿਆ ਹੈ। ਸੂਬੇ ਦੇ ਮੁੱਖ ਮੰਤਰੀ ਅਮੀਰੁਦੀਨ ਸ਼ਾਰੀ ਨੇ ਦੱਸਿਆ ਕਿ ਹੜ੍ਹ ਵਾਲੀਆਂ ਥਾਵਾਂ ’ਤੇ ਪਾਣੀ ਦਾ ਪੱਧਰ 4.5 ਮੀਟਰ ਤਕ ਪਹੁੰਚ ਗਿਆ ਹੈ। ਮੌਸਮ ਵਿਭਾਗ ਨੇ ਐਤਵਾਰ ਤੱਕ ਮਲੇਸ਼ੀਆ ਦੇ ਕਈ ਸੂਬਿਆਂ ਵਿੱਚ ਭਾਰੀ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly