HOME ਮੁਬਾਰਕਪੁਰ ਵਿੱਚ ਹੜ ਪੀੜਤਾਂ ਲਈ ਵਿਸ਼ੇਸ਼ ਲੰਗਰ ਅਤੇ ਰਾਹਤ ਸਮੱਗਰੀ ਦੀ ਵਿਵਸਥਾ

ਮੁਬਾਰਕਪੁਰ ਵਿੱਚ ਹੜ ਪੀੜਤਾਂ ਲਈ ਵਿਸ਼ੇਸ਼ ਲੰਗਰ ਅਤੇ ਰਾਹਤ ਸਮੱਗਰੀ ਦੀ ਵਿਵਸਥਾ

1
ਡੇਰਾਬਸੀ,  (ਸਮਾਜ ਵੀਕਲੀ)   (ਸੰਜੀਵ ਸਿੰਘ ਸੈਣੀ) ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਨਿਰਦੇਸ਼ਾਂ ਅਨੁਸਾਰ ਅੱਜ ਮੁਬਾਰਕਪੁਰ ਵਿੱਚ ਹੜ ਪੀੜਤ ਲੋਕਾਂ ਵਾਸਤੇ ਵਿਸ਼ਾਲ ਲੰਗਰ ਦਾ ਆਯੋਜਨ ਕੀਤਾ ਗਿਆ। ਹੜਾਂ ਕਾਰਨ ਪ੍ਰਭਾਵਿਤ ਪਰਿਵਾਰਾਂ ਨੂੰ ਭੋਜਨ ਦੀ ਕੋਈ ਕਮੀ ਨਾ ਰਹੇ, ਇਸ ਲਈ ਇਹ ਲੰਗਰ ਸਵੇਰੇ ਤੋਂ ਸ਼ਾਮ ਤੱਕ ਨਿਰੰਤਰ ਚਲਾਇਆ ਜਾਵੇਗਾ। ਜਦ ਤੱਕ ਹੜਾਂ ਦੀ ਸਥਿਤੀ ਬਰਕਰਾਰ ਰਹੇਗੀ, ਤਦ ਤੱਕ ਇਹ ਸੇਵਾ ਬਿਨਾਂ ਰੁਕਾਵਟ ਜਾਰੀ ਰਹੇਗੀ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸ਼੍ਰੀਮਤੀ ਆਸ਼ੂ ਨਰੇਸ਼ ਉਪਨੇਜਾ ਅਤੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਐਲਾਨ ਕੀਤਾ ਕਿ ਜੇ ਕਿਸੇ ਹੜ ਪੀੜਤ ਪਰਿਵਾਰ ਨੂੰ ਰਾਸ਼ਨ, ਘਰੇਲੂ ਸਮਾਨ ਜਾਂ ਹੋਰ ਕਿਸੇ ਵੀ ਜ਼ਰੂਰੀ ਚੀਜ਼ ਦੀ ਲੋੜ ਹੋਵੇ, ਤਾਂ ਉਹ ਬੇਝਿਜਕ ਸੰਪਰਕ ਕਰ ਸਕਦੇ ਹਨ। ਉਹਨਾਂ ਨੇ ਕਿਹਾ ਕਿ ਸਹਾਇਤਾ ਲਈ ਹਮੇਸ਼ਾਂ ਤਿਆਰ ਹਨ ਅਤੇ ਕਿਸੇ ਵੀ ਪੀੜਤ ਨੂੰ ਇਕੱਲਾ ਮਹਿਸੂਸ ਨਹੀਂ ਹੋਣ ਦਿੱਤਾ ਜਾਵੇਗਾ। ਖੇਤਰ ਵਿੱਚ ਹੜ ਪੀੜਤਾਂ ਲਈ ਰਾਹਤ ਸਮੱਗਰੀ ਦੇ ਨਾਲ-ਨਾਲ ਲੰਗਰ ਦੀ ਵਿਵਸਥਾ ਕੀਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਹੜ ਅਮੀਰ-ਗਰੀਬ ਵਿੱਚ ਕੋਈ ਫ਼ਰਕ ਨਹੀਂ ਕਰਦਾ, ਇਸ ਲਈ ਜਿਹੜਾ ਵੀ ਪਰਿਵਾਰ ਪ੍ਰਭਾਵਿਤ ਹੈ ਉਸਦੀ ਮਦਦ ਲਈ ਉਹ ਹਰ ਵੇਲੇ ਤਿਆਰ ਹਨ। ਸੇਵਾ ਦੇ ਇਸ ਯਤਨ ਨੂੰ ਸਥਾਨਕ ਲੋਕਾਂ ਵੱਲੋਂ ਵੀ ਸਰਾਹਿਆ ਜਾ ਰਿਹਾ ਹੈ ਤੇ ਕਿਹਾ ਜਾ ਰਿਹਾ ਹੈ ਕਿ ਅਜਿਹੇ ਸਮੇਂ ਵਿੱਚ ਲੋਕਾਂ ਨੂੰ ਇਕੱਠੇ ਹੋ ਕੇ ਮਨੁੱਖਤਾ ਦੀ ਸੇਵਾ ਕਰਨੀ ਚਾਹੀਦੀ ਹੈ। ਇਸ ਮੌਕੇ ਬਲਾਕ ਪ੍ਰਧਾਨ, ਐਮ ਸੀ ਸਾਹਿਬਾਨ, ਪਾਰਟੀ ਦੀ ਟੀਮ ਮੌਜੂਦ ਰਹੀ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਦਿਮਾਗ ਦੇ ਪੇਸਮੇਕਰ
Next articleਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਫਿਲੌਰ ਦੇ ਵਿਦਿਆਰਥੀਆਂ ਨੇ ਕੀਤੀ ਹੜ੍ਹ ਪੀੜਤਾਂ ਦੀ ਸੇਵਾ