HOME ਆਸਰਾ ਫਾਊਂਡੇਸ਼ਨ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਵੰਡੀ ਰਾਹਤ ਸਮੱਗਰੀ ਹੜ੍ਹ ਪੀੜਤ...

ਆਸਰਾ ਫਾਊਂਡੇਸ਼ਨ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਵੰਡੀ ਰਾਹਤ ਸਮੱਗਰੀ ਹੜ੍ਹ ਪੀੜਤ ਲੋਕਾਂ ਦੀ ਲੋੜ ਅਨੁਸਾਰ ਹੋਰ ਸਹਾਇਤਾ ਅਤੇ ਜ਼ਰੂਰਤਾਂ ਪੂਰਾ ਕਰਨ ਦਾ ਦਿੱਤਾ ਭਰੋਸਾ

ਸ੍ਰੀ ਅਨੰਦਪੁਰ ਸਾਹਿਬ   (ਸਮਾਜ ਵੀਕਲੀ)  ਇਲਾਕੇ ਦੀ ਸਮਾਜ ਸੇਵਾ ਨੂੰ ਸਮਰਪਿਤ ਸੰਸਥਾ ਆਸਰਾ ਫਾਊਂਡੇਸ਼ਨ (ਰਜਿ:) ਸ੍ਰੀ ਅਨੰਦਪੁਰ ਸਾਹਿਬ ਵਲੋਂ ਹੜ੍ਹ ਦੀ ਮਾਰ ਹੇਠਾਂ ਆਏ ਇਲਾਕਿਆਂ ਦਾ ਦੌਰਾ ਕੀਤਾ ਅਤੇ ਪੀੜਤਾਂ ਲਈ ਰਾਹਤ ਸਮੱਗਰੀ ਵੰਡੀ ਗਈ। ਇਸ ਮੌਕੇ ਆਸਰਾ ਫਾਊਂਡੇਸ਼ਨ ਦੇ ਪ੍ਰਧਾਨ ਮਾਸਟਰ ਸੰਜੀਵ ਧਰਮਾਣੀ ਨੇ ਦੱਸਿਆ ਕਿ ਸੰਸਥਾ ਵੱਲੋਂ ਹੜ੍ਹ ਪ੍ਰਭਾਵਿਤ ਪਿੰਡ ਭਲਾਣ, ਭਨਾਮ, ਪਲਾਸੀ, ਬੇਲਾ ਧਿਆਨੀ ਆਦਿ ਪਿੰਡਾਂ ਵਿਚ ਜਾਕੇ ਜਿਥੇ ਮੈਡੀਕਲ ਟੀਮਾਂ ਨੂੰ ਬੀ ਪੀ ਮਸ਼ੀਨ, ਥਰਮਾਮੀਟਰ, ਜਰੂਰਤ ਅਨੁਸਾਰ ਦਵਾਈਆਂ ਦਿੱਤੀਆਂ ਗਈਆਂ ਉਥੇ ਹੀ ਹੜ੍ਹ ਪੀੜਤਾਂ ਨੂੰ ਪਾਣੀ ਦੀਆਂ ਬੋਤਲਾਂ, ਰਸ, ਬਿਸਕੁਟ, ਫਲ, ਆਡੋਮੋਸ, ਸੈਨੀਟਰੀ ਪੈਡਸ ਅਤੇ ਹੋਰ ਜਰੂਰਤ ਦਾ ਸਮਾਨ ਵੰਡਿਆ ਗਿਆ। ਇਸ ਤੋਂ ਇਲਾਵਾ ਸੰਸਥਾ ਵਲੋਂ ਪੀੜਤ ਪਰਿਵਾਰਾਂ ਦੇ ਘਰਾਂ ਦਾ ਵੀ ਦੌਰਾ ਕੀਤਾ ਗਿਆ, ਜਿੱਥੇ ਸਤਲੁਜ ਦਰਿਆ ਦਾ ਪਾਣੀ ਪਿੰਡਾਂ ਦੇ ਕਈ ਹਿੱਸਿਆਂ ਵਿੱਚ ਵਹਿੰਦਾ ਮਿਲਿਆ। ਇਸ ਮੌਕੇ ਸੰਸਥਾ ਵਲੋਂ ਹੜ੍ਹ ਪੀੜਤ ਲੋਕਾਂ ਦੀ ਲੋੜ ਅਨੁਸਾਰ ਹੋਰ ਸਹਾਇਤਾ ਅਤੇ ਜ਼ਰੂਰਤਾਂ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਪਿੰਡ ਭਨਾਮ ਦੇ ਸਰਪੰਚ ਦੇਵਰਾਜ ਅਤੇ ਸਮੂਹ ਮੈਡੀਕਲ ਟੀਮਾਂ ਵਲੋਂ ਆਸਰਾ ਫਾਊਂਡੇਸ਼ਨ ਦਾ ਵਿਸ਼ੇਸ਼ ਤੋਰ ਤੇ ਧੰਨਵਾਦ ਵੀ ਕੀਤਾ ਗਿਆ। ਇਸ ਮੌਕੇ ਅੰਕੁਸ਼ ਕੁਮਾਰ, ਦਵਿੰਦਰਪਾਲ ਸਿੰਘ, ਜਸਦੀਪ ਸਿੰਘ ਧਾਰੀਵਾਲ, ਡਾ.ਮਨਦੀਪ ਸਿੰਘ, ਮਹਿੰਦਰਮੋਹਨ ਸਿੰਘ, ਸਤਿੰਦਰਪਾਲ ਸਿੰਘ, ਅਜੇ ਕੁਮਾਰ, ਗੁਰਪ੍ਰੀਤ ਸਿੰਘ, ਨਵਜੀਤ ਸਿੰਘ, ਧੀਰਜ ਘਈ, ਰਾਜ ਘਈ, ਦਿਲਜੋਤ ਸਿੰਘ ਆਦਿ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸੰਤ ਬਾਬਾ ਅਮੀਰ ਸਿੰਘ ਜੀ ਨੇ ਸੰਗਤਾਂ ਦੇ ਸਹਿਯੋਗ ਨਾਲ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਕੀਤੀ ਰਵਾਨਾ
Next articleGENETICALLY MODIFIED FOOD