ਨਵੀਂ ਦਿੱਲੀ— ਦਿੱਲੀ-ਐੱਨਸੀਆਰ ‘ਚ ਕੜਾਕੇ ਦੀ ਠੰਡ ਅਤੇ ਧੁੰਦ ਦਾ ਕਹਿਰ ਜਾਰੀ ਹੈ। ਰਾਜਧਾਨੀ ‘ਚ ਐਤਵਾਰ ਸਵੇਰੇ ਸੰਘਣੀ ਧੁੰਦ ਦੀ ਚਾਦਰ ਛਾਈ ਹੋਈ ਸੀ, ਜਿਸ ਕਾਰਨ ਉਡਾਣਾਂ ਅਤੇ ਰੇਲ ਸੇਵਾਵਾਂ ‘ਚ ਵਿਘਨ ਪਿਆ। ਧੁੰਦ ਕਾਰਨ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਈ ਉਡਾਣਾਂ ਦੇਰੀ ਨਾਲ ਚੱਲ ਰਹੀਆਂ ਹਨ। ਇਸ ਦੇ ਨਾਲ ਹੀ ਸਵੇਰੇ ਸ਼ੀਤ ਲਹਿਰ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ।
ਦਿੱਲੀ ਏਅਰਪੋਰਟ ‘ਤੇ ਐਡਵਾਈਜ਼ਰੀ ਜਾਰੀ ਕੀਤੀ ਹੈ ਯਾਤਰੀਆਂ ਨੂੰ ਨਵੀਨਤਮ ਉਡਾਣ ਸੰਬੰਧੀ ਜਾਣਕਾਰੀ ਲਈ ਸਬੰਧਤ ਏਅਰਲਾਈਨ ਨਾਲ ਸੰਪਰਕ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ। ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਲਈ ਅਸੀਂ ਮੁਆਫੀ ਚਾਹੁੰਦੇ ਹਾਂ।”
ਦਿੱਲੀ-ਪੁਣੇ ਏਅਰ ਇੰਡੀਆ ਐਕਸਪ੍ਰੈੱਸ ਫਲਾਈਟ ਦੇ ਕਰੀਬ 200 ਯਾਤਰੀਆਂ ਨੂੰ ਸਾਢੇ ਸੱਤ ਘੰਟੇ ਤੱਕ ਫਲਾਈਟ ‘ਚ ਰੱਖਿਆ ਗਿਆ। ਫਲਾਈਟ (IX-1176) ਨੇ ਸ਼ੁੱਕਰਵਾਰ ਨੂੰ ਰਾਤ 9.40 ‘ਤੇ ਦਿੱਲੀ ਤੋਂ ਉਡਾਣ ਭਰਨੀ ਸੀ ਅਤੇ ਰਾਤ 11.50 ‘ਤੇ ਪੁਣੇ ‘ਚ ਉਤਰਨਾ ਸੀ, ਪਰ ਆਖਿਰਕਾਰ ਜਹਾਜ਼ ਨੇ ਸ਼ਨੀਵਾਰ ਸਵੇਰੇ 7.30 ਵਜੇ ਦਿੱਲੀ ਤੋਂ ਉਡਾਣ ਭਰੀ।
ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਈ ਉਡਾਣਾਂ ਦੇਰੀ ਨਾਲ ਚੱਲ ਰਹੀਆਂ ਹਨ। ਧੁੰਦ ਕਾਰਨ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ (ਆਈਜੀਆਈ) ਹਵਾਈ ਅੱਡੇ ‘ਤੇ ਸਵੇਰੇ 8 ਵਜੇ ਛੇ ਉਡਾਣਾਂ ਰੱਦ ਕੀਤੀਆਂ ਗਈਆਂ ਅਤੇ 114 ਉਡਾਣਾਂ ਔਸਤਨ 18 ਮਿੰਟ ਦੀ ਦੇਰੀ ਨਾਲ ਚੱਲੀਆਂ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਵੀ ਆਈਜੀਆਈ ਹਵਾਈ ਅੱਡੇ ‘ਤੇ ਕਰੀਬ 48 ਉਡਾਣਾਂ ਨੂੰ ਰੱਦ ਕਰਨਾ ਪਿਆ ਸੀ ਅਤੇ 564 ਉਡਾਣਾਂ ਲੇਟ ਹੋਈਆਂ ਸਨ।
ਇਸ ਦੇ ਨਾਲ ਹੀ ਸੰਘਣੀ ਧੁੰਦ ਅਤੇ ਘੱਟ ਵਿਜ਼ੀਬਿਲਟੀ ਕਾਰਨ ਰੇਲ ਗੱਡੀਆਂ ਵੀ ਪ੍ਰਭਾਵਿਤ ਹੋਈਆਂ। ਉੱਤਰੀ ਰੇਲਵੇ ਨੇ ਕਿਹਾ ਕਿ 59 ਟਰੇਨਾਂ ਛੇ ਘੰਟੇ ਤੱਕ ਦੇਰੀ ਨਾਲ ਚੱਲ ਰਹੀਆਂ ਸਨ। ਜਦਕਿ 22 ਟਰੇਨਾਂ ਕਰੀਬ ਅੱਠ ਘੰਟੇ ਦੇਰੀ ਨਾਲ ਚੱਲ ਰਹੀਆਂ ਹਨ।
ਮੌਸਮ ਵਿਭਾਗ ਮੁਤਾਬਕ ਐਤਵਾਰ ਸਵੇਰੇ 5.30 ਵਜੇ ਦਿੱਲੀ ਦਾ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਸਮੇਂ ਕੱਲ੍ਹ ਸ਼ਹਿਰ ਦਾ ਤਾਪਮਾਨ 10.2 ਡਿਗਰੀ ਸੈਲਸੀਅਸ ਸੀ। ਦਿੱਲੀ ਅਰਬਨ ਸ਼ੈਲਟਰ ਇੰਪਰੂਵਮੈਂਟ ਬੋਰਡ (ਡੀਯੂਐਸਆਈਬੀ) ਨੇ ਬੇਘਰ ਲੋਕਾਂ ਨੂੰ ਪਨਾਹ ਦੇਣ ਲਈ 235 ਪੈਗੋਡਾ ਟੈਂਟ ਸਥਾਪਤ ਕੀਤੇ ਹਨ। ਏਮਜ਼, ਲੋਧੀ ਰੋਡ ਅਤੇ ਨਿਜ਼ਾਮੂਦੀਨ ਫਲਾਈਓਵਰ ਸਮੇਤ ਰਾਜਧਾਨੀ ਦੇ ਕਈ ਖੇਤਰਾਂ ਵਿੱਚ ਰੈਣ ਬਸੇਰੇ ਬਣਾਏ ਗਏ ਹਨ। ਲੋਕ ਠੰਡ ਤੋਂ ਬਚਣ ਲਈ ਅੱਗ ਦਾ ਸਹਾਰਾ ਲੈਂਦੇ ਦੇਖੇ ਗਏ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly