HOME ਲੋਕ ਗਾਇਕ ਕੁਲਵਿੰਦਰ ਬਿੱਲਾ ਵਲੋਂ ਪ੍ਰਭਦੀਪ ਸਿੰਘ ਨੱਥੋਵਾਲ ਦਾ ਗੀਤ ‘ ਮੇਰੀ...

ਲੋਕ ਗਾਇਕ ਕੁਲਵਿੰਦਰ ਬਿੱਲਾ ਵਲੋਂ ਪ੍ਰਭਦੀਪ ਸਿੰਘ ਨੱਥੋਵਾਲ ਦਾ ਗੀਤ ‘ ਮੇਰੀ ਮਾਂ ‘ ਰਿਲੀਜ਼

(ਜੀਵਨ ਵਿੱਚ ਮਾਂ ਦੀ ਭੂਮਿਕਾ ਨੂੰ ਉਜਾਗਰ ਕਰਦਾ ਹੈ ਗੀਤ ‘ ਮੇਰੀ ਮਾਂ ‘) – ਕੁਲਵਿੰਦਰ ਬਿੱਲਾ
*ਫੋਟੋ ਕੈਪਸ਼ਨ*
ਪ੍ਰਭਦੀਪ ਸਿੰਘ ਨੱਥੋਵਾਲ ਦਾ ਨਵਾਂ ਗੀਤ ‘ ਮੇਰੀ ਮਾਂ ‘ ਨੂੰ ਰਿਲੀਜ਼ ਕਰਦੇ ਹੋਏ ਪ੍ਰਸਿੱਧ ਲੋਕ ਗਾਇਕ ਕੁਲਵਿੰਦਰ ਬਿੱਲਾ, ਓ ਐੱਸ ਡੀ ਸ੍ਰ ਸੁਖਵੀਰ ਸਿੰਘ ਸੁੱਖੀ, ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਅਤੇ ਹੋਰ।

 ਰਾਏਕੋਟ   (ਸਮਾਜ ਵੀਕਲੀ)   ( ਗੁਰਭਿੰਦਰ ਗੁਰੀ ) ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਡਿਪਟੀ ਡਾਇਰੈਕਟਰ ਸ੍ਰ ਪ੍ਰਭਦੀਪ ਸਿੰਘ ਨੱਥੋਵਾਲ ਦਾ ਨਵਾਂ ਗੀਤ ‘ ਮੇਰੀ ਮਾਂ ‘ ਜਾਰੀ ਹੋ ਗਿਆ ਹੈ। ਇਹ ਗੀਤ ਪ੍ਰਸਿੱਧ ਲੋਕ ਗਾਇਕ ਕੁਲਵਿੰਦਰ ਬਿੱਲਾ ਵਲੋਂ ਧੂਰੀ ਵਿਖੇ ਇਕ ਸਮਾਗਮ ਦੌਰਾਨ ਰਿਲੀਜ਼ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੇ ਓ ਐੱਸ ਡੀ ਸ੍ਰ ਸੁਖਵੀਰ ਸਿੰਘ ਸੁੱਖੀ, ਜ਼ਿਲ੍ਹਾ ਸੰਗਰੂਰ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ, ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ੍ਰ ਜਸਵੀਰ ਸਿੰਘ ਜੱਸੀ ਸੇਖੋਂ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅੰਕੁਰ ਮਹਿੰਦਰੂ, ਐੱਸ ਡੀ ਐੱਮ ਧੂਰੀ ਇਸਮਤ ਵਿਜੈ ਸਿੰਘ, ਐੱਸ ਡੀ ਐੱਮ ਸੁਨਾਮ ਸ੍ਰ ਗਗਨਦੀਪ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸੰਗਰੂਰ ਸ੍ਰ ਪੁਨੀਤਪਾਲ ਸਿੰਘ ਗਿੱਲ, ਸਹਾਇਕ ਕਮਿਸ਼ਨਰ (ਜ) ਸ੍ਰ ਰਾਜਵੀਰ ਸਿੰਘ ਅਤੇ ਹੋਰ ਵੀ ਹਾਜ਼ਰ ਸਨ। ਗੀਤ ਬਾਰੇ ਗੱਲਬਾਤ ਕਰਦਿਆਂ ਕੁਲਵਿੰਦਰ ਬਿੱਲਾ ਨੇ ਕਿਹਾ ਕਿ ਇਹ ਗੀਤ ਜੀਵਨ ਵਿੱਚ ਮਾਂ ਦੀ ਭੂਮਿਕਾ ਨੂੰ ਉਜਾਗਰ ਕਰਦਾ ਹੈ। ਓ ਐੱਸ ਡੀ ਸ੍ਰ ਸੁਖਵੀਰ ਸਿੰਘ ਸੁੱਖੀ ਨੇ ਕਿਹਾ ਕਿ ਅੱਜ ਲੋੜ੍ਹ ਹੈ ਕਿ ਪਰਿਵਾਰਕ ਰਿਸ਼ਤਿਆਂ ਅਤੇ ਕਦਰਾਂ ਕੀਮਤਾਂ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਲਿਖੇ ਅਤੇ ਗਾਏ ਜਾਣ। ਇਸ ਮੌਕੇ ਸਾਰੇ ਹਾਜ਼ਰੀਨ ਨੇ ਪ੍ਰਭਦੀਪ ਸਿੰਘ ਨੱਥੋਵਾਲ ਨੂੰ ਇਸ ਉਪਰਾਲੇ ਲਈ ਵਧਾਈ ਦਿੰਦਿਆਂ ਸਫ਼ਲਤਾ ਲਈ ਸ਼ੁਭ ਇੱਛਾਵਾਂ ਦਿੱਤੀਆਂ। ਪ੍ਰਭਦੀਪ ਸਿੰਘ ਨੱਥੋਵਾਲ ਨੇ ਦੱਸਿਆ ਕਿ ਇਹ ਗੀਤ ਉਹਨਾਂ ਨੇ ਖੁਦ ਲਿਖਿਆ ਅਤੇ ਗਾਇਆ ਹੈ। ਇਸਨੂੰ ਸੰਗੀਤਬੱਧ ਗੋਸ਼ਟ ਬੀ ਨੇ ਕੀਤਾ ਹੈ ਅਤੇ ਕੰਪੋਜ਼ਿੰਗ ਐਵੀ ਅਵਤਾਰ ਨੇ ਤਿਆਰ ਕੀਤੀ ਹੈ। ਵੀਡਿਓ ਐਡੀਟਿੰਗ ਅਤੇ ਪੋਸਟਰ ਮਨਮੋਹਨ ਉੱਭੀ ਨੇ ਤਿਆਰ ਕੀਤਾ ਹੈ। ਉਹਨਾਂ ਇਸ ਗੀਤ ਲਈ ਪੇਸ਼ਕਰਤਾ ਅਵਤਾਰ ਸਿੰਘ ਧਾਲੀਵਾਲ ਦਾ ਵਿਸ਼ੇਸ਼ ਤੌਰ ਉੱਤੇ ਧੰਨਵਾਦ ਕੀਤਾ।  ਉਹਨਾਂ ਦੱਸਿਆ ਕਿ ਇਹ ਉਹਨਾਂ ਦਾ ਤੀਜਾ ਗੀਤ ਹੈ। ਇਸ ਤੋਂ ਪਹਿਲਾਂ ਦੋ ਗੀਤ “ਪਾਉਣੀ ਵੋਟ ਜ਼ਰੂਰੀ ਹੈ” ਅਤੇ “ਪੁੱਤ ਪੰਜ ਦਰਿਆਵਾਂ ਦੇ” ਨੂੰ ਵੀ ਦਰਸ਼ਕਾਂ ਵੱਲੋਂ ਭਰਵਾਂ ਪਿਆਰ ਮਿਲ ਰਿਹਾ ਹੈ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਜ਼ਿਲ੍ਹੇ ਦੇ ਬੈਂਕਾਂ ਨੇ ਵਿੱਤੀ ਸਾਲ 2025-26 ਦੀ ਤੀਜੀ ਤਿਮਾਹੀ ਵਿੱਚ ਸਾਲਾਨਾ ਕ੍ਰੈਡਿਟ ਯੋਜਨਾ ਦਾ 113% ਕੀਤਾ ਪ੍ਰਾਪਤ
Next article*ਚਹਿਲ ਫਾਊਂਡੇਸ਼ਨ ਸਮਾਓ ਨੇ ਆਪਣੇ ਦਫਤਰ ਵਿਖੇ ਜੈਵਿਕ ਖੇਤੀ ਜਾਗਰੂਕਤਾ ਕੈਂਪ ਲਾਇਆ*