ਫੂਡ ਕਮਿਸ਼ਨ ਦੇ ਚੇਅਰਮੈਨ ਵੱਲੋਂ ਮਿਡ-ਡੇ-ਮਿਲ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦੇਣ ਦੇ ਹੁਕਮ,ਸਰਕਾਰੀ ਸਕੂਲਾਂ ਅਤੇ ਆਂਗਨਵਾੜੀ ਸੈਂਟਰਾਂ ਵਿਚ ਹੈਲਪਲਾਇਨ ਨੰਬਰ ਜਾਰੀ

ਕਪੂਰਥਲਾ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਫੂਡ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ।
ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਮਿਡ-ਡੇ-ਮਿਲ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦੇਣ ਲਈ ਲਗਾਤਾਰ ਸਕੂਲਾਂ ਵਿੱਚ ਜਾ ਕੇ ਦੁਪਹਿਰ ਦੇ ਖਾਣੇ ਦੀ ਜਾਂਚ ਕਰਨ ।
 ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਕਪੂਰਥਲਾ ਜ਼ਿਲ੍ਹੇ ਵਿੱਚ ਮਿਡ-ਡੇ-ਮਿਲ ਅਤੇ ਹੋਰ ਸਰਕਾਰੀ ਸਕੀਮਾਂ ਨੂੰ ਲਾਗੂ ਕਰਨਾ ਦਾ ਜਾਇਜਾ ਲੈਂਦਿਆਂ ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਖੁਦ ਸਕੂਲਾਂ ਦੇ ਵਿੱਚ ਜਾ ਕੇ ਦੁਪਹਿਰ ਦਾ ਖਾਣਾ ਖਾਣ ਤਾਂ ਜੋ ਕਿਸੇ ਵੀ ਕਮੀ ਨੂੰ ਦੂਰ ਕੀਤਾ ਜਾ ਸਕੇ।  ਉਨ੍ਹਾਂ ਕਿਹਾ ਕਿ ਖਾਣਾ ਬਣਾਉਣ ਵਾਲੀ ਜਗ੍ਹਾ ਉੱਪਰ ਸਾਫ-ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।
ਕਮਿਸ਼ਨਰ ਵੱਲੋਂ ਇਹ ਵੀ ਦੱਸਿਆ ਗਿਆ ਕਿ ਸਰਕਾਰੀ ਸਕੂਲਾਂ ਅਤੇ ਆਂਗਨਵਾੜੀ ਸੈਂਟਰਾਂ ਵਿਚ ਹੈਲਪਲਾਇਨ ਨੰਬਰ 98761-64545 ਜਾਰੀ ਕੀਤਾ ਗਿਆ ਹੈ ਜਿਸ ਉੱਪਰ ਲਾਭਪਾਤਰੀ ਕਿਸੇ ਕਿਸਮ ਦੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਹਰ 6 ਮਹੀਨੇ ਬਾਅਦ ਸਕੂਲੀ ਵਿਦਿਆਰਥੀਆਂ ਲਈ ਸਿਹਤ ਜਾਂਚ ਅਤੇ ਮਿਡ-ਡੇ-ਮਿਲ ਵਰਕਰਾਂ ਦਾ ਮੈਡੀਕਲ ਚੈਕਪ ਜਰੂਰ ਕਰਵਾਇਆ ਜਾਵੇ।
ਸ਼੍ਰੀ ਸ਼ਰਮਾ ਵੱਲੋਂ ਸਪਲੀਮੈਂਟਰੀ ਨਿਊਟਰੀਸ਼ਨ ਰਿਪੋਰਟ ਅਤੇ ਐਸ.ਐਨ.ਪੀ ਸਕੀਮ ਅਧੀਨ ਸਾਲ-2024-25 ਦੀ ਦੂਸਰੀ ਤਿਮਾਹੀ ਦੀ ਬਕਾਈਆ ਮਿਕਦਾਰ ਬਾਰੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਤੋਂ ਜਾਣਕਾਰੀ ਪ੍ਰਾਪਤ ਕੀਤੀ ਗਈ।
ਇਸ ਤੋਂ ਇਲਾਵਾਂ ਉਨ੍ਹਾ ਨੈਸ਼ਨਲ ਫੂਡ ਐਕਟ ਦੇ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕੋਲੋਂ ਪ੍ਰਾਪਤ ਸ਼ਿਕਾਇਤਾਂ ਦੇ ਨਿਪਟਾਰੇ ਬਾਰੇ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਕਿਹਾ ਕਿ ਨੈਸ਼ਨਲ ਫੂਡ ਕਮਿਸ਼ਨ ਤਹਿਤ ਪ੍ਰਾਪਤ ਸ਼ਿਕਾਇਤਾ ਦਾ ਸਮਾਂ-ਬੱਧ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾਵੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਬੁੱਧ ਬਾਣ
Next articleਜੀ.ਡੀ.ਗੋਇਨਕਾ ਸਕੂਲ, ਕਪੂਰਥਲਾ ਵਿਖੇ ਬਾਲ ਦਿਵਸ ਮੌਕੇ ਵਿਸ਼ੇਸ਼ ਟਰਿੱਪ ਦਾ ਆਯੋਜਨ