ਯੂਨੀਅਨ ਦੇ ਕੌਮੀ ਪ੍ਰਧਾਨ ਜੱਥੇ਼ ਨਿਮਾਣਾ ਨੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਦਾ ਮੁੱਖ ਉਦੇਸ਼ ਭਾਰਤ ਦੇ ਸਮੂਹ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨਾ ਅਤੇ ਸਰਮਾਏਦਾਰਾਂ ਵੱਲੋਂ ਕਿਸਾਨਾਂ ਦੀ ਕੀਤੀ ਜਾ ਰਹੀ ਲੁੱਟ ਖਸੁੱਟ ਨੂੰ ਰੁਕਵਾ ਕੇ ਉਨ੍ਹਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨਾ ਹੈ । ਇਸੇ ਮਿਸ਼ਨ ਦੀ ਪ੍ਰਾਪਤੀ ਲਈ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਵੱਲੋਂ ਆਪਣੇ ਜੱਥੇਬੰਧਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਉੱਦਮੀ ਵੀਰਾਂ ਨੂੰ ਅੱਗੇ ਲਿਆਉਣ ਲਈ ਵਿਸੇ਼ਸ਼ ਮੁਹਿੰਮ ਸਮੁੱਚੇ ਪੰਜਾਬ ਅੰਦਰ ਆਰੰਭ ਕੀਤੀ ਗਈ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਦੇ ਕੌਮੀ ਪ੍ਰਧਾਨ ਭਾਈ ਤਰਨਜੀਤ ਸਿੰਘ ਨਿਮਾਣਾ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੀ ਦਿਹਾਤੀ ਇਕਾਈ ਦੇ ਪ੍ਰਧਾਨ ਸ੍ਰ: ਪ੍ਰਭਦੀਪ ਸਿੰਘ ਸੇਖੋਂ ਦੀ ਅਗਵਾਈ ਹੇਠ ਕੋਹਾੜਾ ਵਿਖੇ ਹੋਈ ਯੂਨੀਅਨ ਦੇ ਮੈਬਰਾਂ ਦੀ ਇਕੱਤਰਤਾ ਦੌਰਾਨ ਕੀਤਾ । ਇਸ ਮੌਕੇ ਪ੍ਰਭਦੀਪ ਸਿੰਘ ਸੇਖੋਂ ਪ੍ਰਧਾਨ ਦਿਹਾਤੀ ਜ਼ਿਲ੍ਹਾ ਲੁਧਿਆਣਾ ਨੇ ਇਕੱਤਰਤਾ ਵਿੱਚ ਵਿਸ਼ੇਸ਼ ਤੌਰ ਤੇ ਪੁੱਜੇ ਯੂਨੀਅਨ ਦੇ ਕੌਮੀ ਪ੍ਰਧਾਨ ਦਾ ਨਿੱਘਾ ਸਵਾਗਤ ਕੀਤਾ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਅਗਵਾਈ ਹੇਠ ਯੂਨੀਅਨ ਦੇ ਸਮੂਹ ਮੈਂਬਰ ਹਰ ਸ਼ੰਘਰਸ਼ ਵਿੱਚ ਆਪਣਾ ਮੋਹਰੀ ਰੋਲ ਨਿਭਾਉਣਗੇ । ਇਸ ਦੌਰਾਨ ਉਨ੍ਹਾਂ ਨੇ ਯੂਨੀਅਨ ਦੇ ਕੌਮੀ ਪ੍ਰਧਾਨ ਭਾਈ ਤਰਨਜੀਤ ਸਿੰਘ ਨਿਮਾਣਾ ਅਤੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਪ੍ਰੀਤ ਸਿੰਘ ਮੱਖੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੂਨੀਅਨ ਦਾ ਵਿਸਥਾਰ ਕਰਦਿਆਂ ਹੋਇਆਂ ਜਸਪਾਲ ਸਿੰਘ ਗਰਚਾ ਸੀਨੀਅਰ ਮੀਤ ਪ੍ਰਧਾਨ ਦਿਹਾਤੀ, ਜਗਤਾਰ ਸਿੰਘ ਗਿੱਲ ਸੀਨੀਅਰ ਮੀਤ ਪ੍ਰਧਾਨ ਦਿਹਾਤੀ, ਰਜਿੰਦਰ ਸਿੰਘ ਮੁੰਡੀ ਜਰਨਲ ਸਕੱਤਰ ਦਿਹਾਤੀ, ਹਰਮੀਤ ਸਿੰਘ ਗਿੱਲ ਮੀਤ ਪ੍ਰਧਾਨ ਦਿਹਾਤੀ, ਗੁਰਜੀਤ ਸਿੰਘ ਗੁਰਮ ਬੁਲਾਰਾ ਦਿਹਾਤੀ, ਬਲਵਿੰਦਰ ਸਿੰਘ ਗਿੱਲ ਮੁੱਖ ਸਲਾਹਕਾਰ ਦਿਹਾਤੀ, ਨਵਦੀਪ ਸਿੰਘ ਮੋਦਗਿਲ ਸੋਸ਼ਲ ਮੀਡੀਆ ਇੰਚਾਰਜ ਦਿਹਾਤੀ, ਮਿੰਕੂ ਤੇਰੀਆਂ ਸਲਾਹਕਾਰ ਦਿਹਾਤੀ, ਗਗਨਦੀਪ ਸਿੰਘ, ਸੁਖਪ੍ਰੀਤ ਸਿੰਘ, ਰਣਵੀਰ ਸਿੰਘ, ਗੁਰਜੀਤ ਸਿੰਘ ਸਮੇਤ ਸਾਰਿਆਂ ਨੂੰ ਦਿਹਾਤੀ ਵਰਕਿੰਗ ਕਮੇਟੀ ਮੈਂਬਰ ਥਾਪਣ ਦਾ ਐਲਾਨ ਕੀਤਾ । ਇਕੱਤਰਤਾ ਦੌਰਾਨ ਯੂਨੀਅਨ ਦੇ ਕੌਮੀ ਪ੍ਰਧਾਨ ਭਾਈ ਤਰਨਜੀਤ ਸਿੰਘ ਨਿਮਾਣਾ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਆਪਣਾ ਸਤਿਕਾਰ ਅਰਪਿਤ ਕਰਦਿਆਂ ਹੋਇਆਂ ਯੂਨੀਅਨ ਦਾ ਸਿਰੋਪਾਓ ਭੇਟ ਕਰਕੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਪੰਚ ਮਨਜੀਤ ਸਿੰਘ ਤੂਰ (ਬਾਜੜਾ) ਮੈਂਬਰ ਕੌਰ ਕਮੇਟੀ, ਭਾਈ ਮਨਜੀਤ ਸਿੰਘ ਬੁਟਾਹਰੀ ਮੈਂਬਰ ਕੌਰ ਕਮੇਟੀ, ਭੁਪਿੰਦਰ ਸਿੰਘ ਪ੍ਰਧਾਨ ਸ਼ਹਿਰੀ ਲੁਧਿਆਣਾ, ਅਮਰਜੀਤ ਭੱਟੀ ਕੌਮੀ ਸੀਨੀਅਰ ਮੀਤ ਪ੍ਰਧਾਨ, ਬਲਦੇਵ ਸਿੰਘ ਸੰਧੂ ਕੌਮੀ ਮੀਤ ਪ੍ਰਧਾਨ, ਸ਼ਮਸ਼ੇਰ ਸਿੰਘ ਲਾਡੋਵਾਲ ਕੌਮੀ ਪ੍ਰਚਾਰ ਸਕੱਤਰ, ਮਲਵਿੰਦਰ ਸਿੰਘ ਕੌਮੀ ਪ੍ਰਚਾਰ ਸਕੱਤਰ ਹਾਜ਼ਰ ਸਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



