HOME ਫੂਡ ਸੇਫਟੀ ਸਹਾਇਕ ਕਮਿਸ਼ਨਰ ਹਰਪ੍ਰੀਤ ਕੌਰ ਵਲੋਂ ਮਿਡ ਡੇ ਮੀਲ ਵਰਕਰਾਂ ਨੂੰ...

ਫੂਡ ਸੇਫਟੀ ਸਹਾਇਕ ਕਮਿਸ਼ਨਰ ਹਰਪ੍ਰੀਤ ਕੌਰ ਵਲੋਂ ਮਿਡ ਡੇ ਮੀਲ ਵਰਕਰਾਂ ਨੂੰ ਫੂਡ ਸੇਫਟੀ ਸਬੰਧੀ ਟ੍ਰੇਨਿੰਗ ਦਿੱਤੀ ਗਈ

1
ਨਵਾਂਸ਼ਹਿਰ /ਕਾਠਗੜ੍ਹ,   (ਸਮਾਜ ਵੀਕਲੀ)   ( ਜਤਿੰਦਰ ਪਾਲ ਸਿੰਘ ਕਲੇਰ ) ਮੈਡਮ ਰੇਨੂੰ ਭਨੋਟ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦਸਿਆ ਕਿ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਸਿਆਣਾ ਵਿੱਚ ਫੂਡ ਸੇਫਟੀ ਸਹਾਇਕ ਕਮਿਸ਼ਨਰ ਹਰਪ੍ਰੀਤ ਕੌਰ ਦੀ ਰਹਿਨੁਮਾਈ ਹੇਠ ਮਿਡ ਡੇ ਮੀਲ ਵਰਕਰਾਂ ਲਈ ਫੂਡ ਸੇਫਟੀ ਅਤੇ ਸਫਾਈ ਸਬੰਧੀ ਵਿਸ਼ੇਸ ਟ੍ਰੇਨਿੰਗ ਕਰਵਾਈ ਗਈ l ਟ੍ਰੇਨਿੰਗ ਦੌਰਾਨ ਵਰਕਰਾਂ ਨੂੰ ਸਕੂਲੀ ਬੱਚਿਆਂ ਲਈ ਬਣਾਏ ਜਾਣ ਵਾਲੇ ਭੋਜਨ ਸੁਰੱਖਿਆ  ਅਤੇ ਸਫਾਈ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ l ਅਧਿਕਾਰੀਆਂ ਵਲੋਂ ਸਾਫ ਪੀਣ ਵਾਲੇ ਪਾਣੀ ਦੀ ਵਰਤੋਂ ਕਣਕ ਅਤੇ ਚੋਲਾਂ ਦੀ ਸਫਾਈ, ਸਾਫ ਸੁਥਰੇ ਢੰਗ ਨਾਲ ਖਾਣਾ ਤਿਆਰ ਕਰਨ ਅਤੇ ਰਸੋਈ ਦੀ ਸਫਾਈ ਬਣਾਈ ਰੱਖਣ ਬਾਰੇ ਜਾਗਰੂਕ ਕੀਤਾ l ਇਸ ਤੋਂ ਇਲਾਵਾ ਵਰਕਰਾਂ ਨੂੰ ਨਿੱਜੀ ਸਫਾਈ, ਖਾਣ ਪੀਣ ਵਾਲੀਆਂ ਵਸਤੂਆਂ ਦੀ ਸਹੀ ਸੰਭਾਲ ਅਤੇ ਸਿਹਤ ਸਬੰਧੀ ਸਾਵਧਾਨੀਆਂ ਵਾਰੇ ਵੀ ਜਾਣਕਾਰੀ ਦਿੱਤੀ ਗਈ l ਇਸ ਮੌਕੇ ਸੰਗੀਤਾ ਸਹਿਦੇਵ ਫੂਡ ਸੇਫਟੀ ਅਫ਼ਸਰ ਨੇ ਕਿਹਾ ਕਿ ਬੱਚਿਆਂ ਨੂੰ ਸੁਰੱਖਿਅਤ ਅਤੇ ਪੋਸ਼ਟਿਕ ਭੋਜਨ ਮੁਹਈਆ ਕਰਵਾਉਣਾ ਹਰ ਵਰਕਰ ਦੀ ਜਿੰਮੇਵਾਰੀ ਹੈ l ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਅਵਤਾਰ ਸਿੰਘ ਅਤੇ ਬਲਾਕ ਰਿਸੋਰਸ ਪਰਸਨ ਯਸ਼ਪਾਲ ਨੇ ਸਾਂਝੇ ਤੌਰ ਤੇ ਕਿਹਾ ਕਿ ਇਸ ਟ੍ਰੇਨਿੰਗ ਦਾ ਮਕਸਦ ਸਕੂਲਾਂ ਵਿੱਚ ਭੋਜਨ ਦੀ ਗੁਣਵਤਾ ਅਤੇ ਸਿਹਤ ਮਾਪਦੰਡਾ ਪ੍ਰਤੀ ਜਾਗਰੂਕਤਾ ਵਧਾਉਣਾ ਹੈ l ਸੁਰੱਖਿਅਤ ਭੋਜਨ -ਸਿਹਤਮੰਦ ਬੱਚੇ, ਸਿਹਤਮੰਦ ਭਵਿੱਖ
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleDC cancels licence of immigration firm in Balachaur
Next articleਪੁਲਿਸ ਚੌਂਕੀ ਅੱਪਰਾ ਦੇ ਬਾਹਰ ਵੱਖ ਵੱਖ ਦਰਜ ਮੁਕੱਦਮਿਆਂ ਵਿੱਚ ਫੜੀਆਂ ਗੱਡੀਆਂ ਨੂੰ ਲੱਗੀ ਅੱਗ