ਲੁਧਿਆਣਾ (ਸਮਾਜ ਵੀਕਲੀ) ( ਕਰਨੈਲ ਸਿੰਘ ਐੱਮ.ਏ.) ਖੁਰਾਕ ਸਪਲਾਈ ਵਿਭਾਗ ਵੱਲੋਂ ਘਰੇਲੂ ਰਸੋਈ ਗੈਸ ਦੀ ਦੁਰਵਰਤੋਂ ਅਤੇ ਰੀਫੀਲਿੰਗ ਰੋਕਣ ਲਈ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਹਨਾਂ ਕਾਰਵਾਈਆਂ ਦੌਰਾਨ ਵੱਡੀ ਗਿਣਤੀ ਵਿੱਚ ਸਿਲੰਡਰ ਅਤੇ ਹੋਰ ਸਮਾਨ ਕਬਜੇ ਵਿੱਚ ਲਿਆ ਜਾ ਰਿਹਾ ਹੈ। ਡੀ.ਐਫ ਸੀ. ਸਰਤਾਜ ਸਿੰਘ ਚੀਮਾ ਦੇ ਨਿਰਦੇਸ਼ਾਂ ਤਹਿਤ ਖੁਰਾਕ ਸਪਲਾਈ ਵਿਭਾਗ ਦੀ ਟੀਮ ਵੱਲੋਂ ਏ.ਐਫ.ਐਸ.ਓ. ਚੈਰੀ ਭਾਟੀਆ ਦੀ ਅਗਵਾਈ ਹੇਠ ਹੈਬੋਵਾਲ ਡਾਇਰੀ ਕੰਪਲੈਕਸ ਨੇੜੇ ਬਲਕੇ ਰੋਡ ਉੱਪਰ ਛਾਪੇਮਾਰੀ ਕੀਤੀ ਗਈ ਅਤੇ ਵਿਭਾਗ ਵੱਲੋਂ ਕੀਤੀ ਛਾਪੇਮਾਰੀ ਦੌਰਾਨ ਸਿਲੰਡਰ, ਕੰਡਾ ਅਤੇ ਹੋਰ ਸਮਾਨ ਕਬਜੇ ਵਿੱਚ ਲੈ ਲਿਆ ਗਿਆ। ਵਿਭਾਗ ਨੂੰ ਸ਼ਿਕਾਇਤ ਮਿਲੀ ਸੀ ਕਿ ਕਥਿਤ ਤੌਰ ਤੇ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਚੱਲਦਿਆਂ ਵਿਭਾਗ ਵੱਲੋਂ ਅਚਨਚੇਤ ਚੈਕਿੰਗ ਕੀਤੀ ਗਈ। ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤੇ ਵਿਭਾਗ ਦੀ ਟੀਮ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਇਸ ਛਾਪੇਮਾਰੀ ਦੌਰਾਨ ਅਨੇਕਾਂ ਸਿਲੰਡਰ ਅਤੇ ਹੋਰ ਸਮਾਨ ਕਬਜੇ ਵਿੱਚ ਲਈ ਜਾ ਰਹੇ ਹਨ । ਇਸ ਮੌਕੇ ਤੇ ਇੰਸਪੈਕਟਰ ਰੋਸ਼ਨ ਚੋਪੜਾ, ਅਜੈ ਕੁਮਾਰ, ਨਿਤਿਨ ਕੁਮਾਰ ਅਤੇ ਹੋਰ ਵੀ ਮੌਜੂਦ ਸਨ। ਗੱਲਬਾਤ ਦੌਰਾਨ ਅਧਿਕਾਰੀ ਨੇ ਕਿਹਾ ਕਿ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ ਅਤੇ ਛਾਪੇਮਾਰੀਆਂ ਕਰਨ ਦਾ ਕੰਮ ਵੀ ਜਾਰੀ ਰਹੇਗਾ। ਉਹਨਾਂ ਕਿਹਾ ਕਿ ਇਸ ਸੰਬੰਧ ਵਿੱਚ ਟੀਮਾਂ ਦਾ ਗਠਨ ਵੀ ਕਰ ਦਿੱਤਾ ਗਿਆ ਹੈ ਅਤੇ ਨਿਰਦੇਸ਼ ਦਿੱਤੇ ਗਏ ਹਨ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਕਿਧਰੇ ਵੀ ਨਿਯਮਾਂ ਦੀ ਉਲੰਘਣਾ ਨਾ ਹੋ ਸਕੇ ਅਤੇ ਕੋਈ ਵੀ ਘਰੇਲੂ ਰਸੋਈ ਗੈਸ ਦਾ ਦੁਰਪ੍ਰਯੋਗ ਅਤੇ ਰੀਫੀਲਿੰਗ ਆਦਿ ਨਾ ਕਰ ਸਕੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj