HOME *ਬਲਾਚੌਰ ਵਿਖੇ ਫੁੱਟਬਾਲ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼:ਵਿਧਾਇਕਾ ਸੰਤੋਸ਼ ਕਟਾਰੀਆ ਨੇ ਨੌਜਵਾਨਾਂ ਨੂੰ...

*ਬਲਾਚੌਰ ਵਿਖੇ ਫੁੱਟਬਾਲ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼:ਵਿਧਾਇਕਾ ਸੰਤੋਸ਼ ਕਟਾਰੀਆ ਨੇ ਨੌਜਵਾਨਾਂ ਨੂੰ ਖੇਡਾਂ ਰਾਹੀਂ ਨਸ਼ਿਆਂ ਤੋਂ ਦੂਰ ਰਹਿਣ ਦਾ ਦਿੱਤਾ ਹੋਕਾ

6
ਬਲਾਚੌਰ,  (ਸਮਾਜ ਵੀਕਲੀ)   (ਜਤਿੰਦਰਪਾਲ ਸਿੰਘ ਕਲੇਰ ) ਬਲਾਚੌਰ ਦੇ ਬੀ.ਏ.ਵੀ. ਗਰਾਊਂਡ ਵਿਖੇ ‘ਬ੍ਰਹਮਚਾਰੀ ਸਪੋਰਟਸ ਐਂਡ ਵੈਲਫੇਅਰ ਯੂਥ ਕਲੱਬ’ ਵੱਲੋਂ ਕਰਵਾਏ ਜਾ ਰਹੇ ਫੁੱਟਬਾਲ ਟੂਰਨਾਮੈਂਟ ਦਾ ਫਾਈਨਲ ਮੁਕਾਬਲਾ ਅੱਜ ਯਾਦਗਾਰੀ ਰਿਹਾ। ਇਸ ਮੌਕੇ ਹਲਕਾ ਵਿਧਾਇਕਾ ਸ਼੍ਰੀਮਤੀ ਸੰਤੋਸ਼ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਆਪਣੇ ਕਰ-ਕਮਲਾਂ ਨਾਲ ਬਲਾਚੌਰ ਸ਼ਹਿਰ ਅਤੇ ਪਿੰਡ ਗੜੀ ਕਾਨੂੰਗੋ ਦੀਆਂ ਟੀਮਾਂ ਵਿਚਕਾਰ ਫਾਈਨਲ ਮੈਚ ਦੀ ਸ਼ੁਰੂਆਤ ਕਰਵਾਈ।ਖੇਡਾਂ ਰਾਹੀਂ ਤੰਦਰੁਸਤ ਪੰਜਾਬ ਦੀ ਸਿਰਜਣਾ ਖਿਡਾਰੀਆਂ ਦਾ ਹੌਸਲਾ ਵਧਾਉਂਦਿਆਂ ਵਿਧਾਇਕ ਸੰਤੋਸ਼ ਕਟਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਮੋੜ ਕੇ ਮੈਦਾਨਾਂ ਵੱਲ ਲਿਆਉਣਾ ਸਰਕਾਰ ਦੀ ਮੁੱਖ ਤਰਜੀਹ ਹੈ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਪਿੰਡ-ਪਿੰਡ ਸਟੇਡੀਅਮ ਬਣਾਉਣ ਦੀ ਯੋਜਨਾ ਉਲੀਕੀ ਗਈ ਹੈ। ਸੂਬੇ ਭਰ ਵਿੱਚ ਲਗਭਗ 3300 ਦੇ ਕਰੀਬ ਨਵੇਂ ਖੇਡ ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ।”ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਹਿੱਸਾ ਲੈਣਾ ਇੱਕ ਤੰਦਰੁਸਤ ਸਮਾਜ ਦੀ ਸਿਰਜਣਾ ਲਈ ਬਹੁਤ ਜ਼ਰੂਰੀ ਹੈ।” ਇਸ ਮੌਕੇ ਉਨ੍ਹਾਂ ਦੇ ਨਾਲ ਕਈ ਪ੍ਰਮੁੱਖ ਸ਼ਖਸੀਅਤਾਂ  ਸਰਦਾਰ ਜਸਵੀਰ ਸਿੰਘ ਗੜੀ ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ, ਸੁਨੀਲ ਕੌਸ਼ਲ ਲਾਡੀ ਰਾਣਾ ਪ੍ਰਧਾਨ ਨਗਰ ਕੌਂਸਲ ਬਲਾਚੌਰ ,ਕਲੱਬ ਦੇ ਮੈਂਬਰ ਚੇਅਰਮੈਨ ਬਬਲੂ ਰਾਣਾ, ਸੀਨੀਅਰ ਉਪ ਪ੍ਰਧਾਨ ਨਰੇਸ਼ ਹੈਪੀ ਰਾਣਾ, ਡਾ ਜਨਰਲ ਸਕੱਤਰ ਤੇਜਿੰਦਰ ਸਿੰਘ ਜੋਤ ,ਕੈਸ਼ੀਅਰ ਗੁਰਪ੍ਰੀਤ ਸਿੰਘ ਗੋਰਾ, ਉਪ ਸੈਕਟਰੀ ਰਮਨ, ਆਰਗਨਾਈਜ਼ਰ ਜੀਵਨ ਰਾਣਾ, ਸੁਤੀਸ਼ ਰਾਣਾ ਐਮ.ਸੀ. ਧਰਮਿੰਦਰ ਤ੍ਰਿਪਾਠੀ, ਪਰਮਿੰਦਰ ਮੇਨਕਾ, ਅਜੇ ਕੁਮਾਰ ਅਤੇ ਰਾਧੇ ਸ਼ਾਮ। ਕੁਲਦੀਪ ਸਿੰਘ ਤਹਿਸੀਲ ਪ੍ਰਧਾਨ, ਐਸ.ਸੀ ਵਿੰਗ, ਜਸਵਿੰਦਰ ਸਿਆਣਾ, ਡਾ. ਭੁਪਿੰਦਰ ਜੀਤ ਸਿੰਘ ਸੂਰੀ, ਸਤਨਾਮ ਸਿੰਘ , ਅਤੇ ਤਹਿਸੀਲਦਾਰ ਸੁਖਵੀਰ ਕੌਰ ਆਦਿ ਹਾਜ਼ਰ ਸਨ l
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਜੀ.ਐਸ.ਐਸ.ਐਸ ਰੱਤੀਰੋੜੀ ਡੱਗੋ ਰੋਮਾਣਾ ਵਿੱਚ “ਬੈਸਟ ਆਉਟ ਆਫ ਵੇਸਟ” ਸਕਿਲਿੰਗ ਵਰਕਸ਼ਾਪ ਦਾ ਸਫਲ ਆਯੋਜਨ
Next articleਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲੱਗੀਆਂ ਡਿਊਟੀਆਂ ਦਾ ਕੰਪਿਊਟਰ ਅਧਿਆਪਕਾਂ ਵੱਲੋਂ ਕੀਤਾ ਗਿਆ ਇਨਕਾਰ