ਭੀਖੀ,(ਸਮਾਜ ਵੀਕਲੀ) ( ਕਮਲ ਜਿੰਦਲ) ਸਥਾਨਿਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਸੀਨੀ.ਸੈਕੰ. ਸਕੂਲ ਭੀਖੀ ਵਿੱਚ ਐਤਵਾਰ ਬਾਹਰਵੀਂ ਕਲਾਸ ਦੇ ਵਿਿਦਆਰਥੀਆਂ ਦੀ ਵਿਦਾਇਗੀ ਪਾਰਟੀ ਦਾ ਪ੍ਰੋਗਰਾਮ ਰੱਖਿਆ ਗਿਆ। ਇਸ ਪ੍ਰੋਗਰਾਮ ਦੀ ਸੁਰੂਆਤ ਸਕੂਲ ਵਿੱਚ ਹਵਨ ਕਰਨ ਨਾਲ ਕੀਤੀ ਅਤੇ ਬੱਚਿਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਗਈ। ਬੱਚਿਆਂ ਵੱਲੋਂ ਸਮਾਰੋਹ ਵੇਲੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਬਾਹਰਵੀਂ ਕਲਾਸ ਦੇ ਬੱਚਿਆਂ ਵੱਲੋਂ ਗਿਆਰਵੀਂ ਕਲਾਸ ਦੇ ਬੱਚਿਆਂ ਨੂੰ ਮਿਸਾਲ ਦੇ ਕੇ ਆਉਣ ਵਾਲੇ ਸਮੇਂ ਵਿੱਚ ਸਕੂਲ ਦੀ ਸੀਨੀਅਰ ਕਲਾਸ ਦੀ ਜਿੰਮੇਵਾਰੀ ਦਿੱਤੀ ਗਈ। ਇਸ ਮੌਕੇ ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ ਨੇ ਬੱਚਿਆਂ ਦੇ ਚੰਗੇ ਭਵਿੱਖ ਲਈ ਪ੍ਰੇਰਿਤ ਕੀਤਾ। ਸਕੂਲ ਮੈਨੇਜਮੈਂਟ ਕਮੇਟੀ ਪ੍ਰਧਾਨ ਸਤੀਸ਼ ਕੁਮਾਰ, ਪ੍ਰਬੰਧਕ ਅੰਮ੍ਰਿਤਲਾਲ, ਵਾਈਸ ਪ੍ਰਧਾਨ ਬ੍ਰਿਜ਼ ਲਾਲ ਅਤੇ ਡਾ: ਮੱਖਣ ਲਾਲ ਹਾਜਿਰ ਸਨ।