ਹੁਸ਼ਿਆਰਪੁਰ ’ਚ ਲੜਕੀਆਂ ਲਈ ਮੁਫ਼ਤ ਡਰਾਈਵਿੰਗ ਕਲਾਸਾਂ ਦੀ ਸ਼ੁਰੂਆਤ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਮੰਗਲਵਾਰ ਨੂੰ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਡਰਾਈਵਿੰਗ ਕਾਰ ਨੂੰ ਹਰੀ ਝੰਡੀ ਦੇ ਕੇ ਲੋੜਵੰਦ ਲੜਕੀਆਂ ਲਈ ਮੁਫ਼ਤ ਡਰਾਈਵਿੰਗ ਕਲਾਸਾਂ ਦੀ ਸ਼ੁਰੂਆਤ ਕਰਵਾਈ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਇਨ੍ਹਾਂ ਫਰੀ ਡਰਾਈਵਿੰਗ ਕਲਾਸਾਂ ਦਾ ਉਦੇਸ਼ ਲੜਕੀਆਂ ਨੂੰ ਹੋਰ ਸਸ਼ਕਤ ਕਰਨਾ ਹੈ ਤਾਂ ਜੋ ਉਹ ਆਪਣੇ ਪੈਰੀਂ ਹੋ ਕੇ ਆਤਮਨਿਰਭਰ ਬਣ ਸਕਣ । ਉਨ੍ਹਾਂ ਦੱਸਿਆ ਕਿ ਇਸ ਵਿੱਤੀ ਸਾਲ ਵਿਚ ਕੁੱਲ 120 ਲੜਕੀਆ ਨੂੰ ਤਿੰਨ ਸਮੂਹਾਂ ਵਿਚ ਡਰਾਈਵਿੰਗ ਦੀ ਸਿਖਲਾਈ ਦਿੱਤੀ ਜਾਵੇਗੀ, ਜਿਸ ਵਿਚ ਪਹਿਲੇ ਦੋ ਗਰੁੱਪਾਂ ਵਿਚ 45-45 ਲੜਕੀਆਂ ਹੋਣਗੀਆਂ ਅਤੇ ਤੀਜੇ ਗਰੁੱਪ ਵਿਚ 30 ਲੜਕੀਆਂ ਸ਼ਾਮਲ ਹੋਣਗੀਆਂ। ਉਨ੍ਹਾਂ ਨੇ ਸਿਖਲਾਈ ਪ੍ਰਾਪਤ ਕਰਨ ਵਾਲੀਆਂ ਲੜਕੀਆ ਨੂੰ ਸੱਦਾ ਦਿੱਤਾ ਕਿ ਉਹ ਇਸ ਸਹੂਲਤ ਦਾ ਪੂਰਾ ਲਾਭ ਹਾਸਲ ਕਰਦਿਆਂ ਹੋਰ ਸਮਰੱਥ ਹੋ ਸਕਣ।
ਇਸ ਮੌਕੇ ‘ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹਰਦੀਪ ਕੌਰ, ਸੀ.ਡੀ.ਪੀ.ਓ. ਹੁਸ਼ਿਆਰਪੁਰ-1 ਰਵਿੰਦਰ ਕੌਰ, ਸੀ.ਡੀ.ਪੀ.ਓ. ਹੁਸ਼ਿਆਰਪੁਰ-2 ਦਇਆ ਰਾਣੀ ਅਤੇ ਸੀ.ਡੀ.ਪੀ.ਓ.-ਕਮ-ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮਨਪ੍ਰੀਤ ਸਿੰਘ ਦੇ ਨਾਲ ਡਰਾਈਵਿੰਗ ਕਲਾਸਾਂ ਵਿਚ ਸ਼ਾਮਿਲ ਹੋਣ ਵਾਲੀਆਂ ਵਿਦਿਆਰਥਣਾਂ ਵੀ ਮੌਜੂਦ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਐਨ.ਪੀ.ਕੇ. ਡੀ.ਏ.ਪੀ. ਦਾ ਸਭ ਵਧੀਆ ਵਿਕਲਪ: ਮੁੱਖ ਖੇਤੀਬਾੜੀ ਅਫਸਰ
Next articleਐਸ.ਡੀ.ਐਮ ਨੇ ਨਸ਼ਾ ਖਾਤਮਾ ਮੁਹਿੰਮ ਸਬੰਧੀ ਯੂਥ ਕਲੱਬਾਂ ਤੇ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ