HOME ਮਲੇਰੀਆ ਦੇ ਮੁਕੰਮਲ ਖਾਤਮੇ ਲਈ ਬਲੱਡ ਸਲਾਈਡਾਂ ਦੇ ਨਿਰਧਾਰਿਤ ਟੀਚਿਆਂ ਨੂੰ ਪੂਰਾ...

ਮਲੇਰੀਆ ਦੇ ਮੁਕੰਮਲ ਖਾਤਮੇ ਲਈ ਬਲੱਡ ਸਲਾਈਡਾਂ ਦੇ ਨਿਰਧਾਰਿਤ ਟੀਚਿਆਂ ਨੂੰ ਪੂਰਾ ਕੀਤਾ ਜਾਵੇ : ਡਾ. ਰਾਕੇਸ਼ ਪਾਲ

2
ਨੈਸ਼ਨਲ ਵੈਕਟਰ ਬੌਰਨ ਡਿਜੀਜ ਕੰਟਰੋਲ ਪ੍ਰੋਗਰਾਮ ਅਧੀਨ ਮਹੀਨਾਵਾਰ ਮੀਟਿੰਗ ਆਯੋਜਿਤ 
ਨਵਾਂਸ਼ਹਿਰ,    (ਸਮਾਜ ਵੀਕਲੀ)    (ਮਨੋਰੰਜਨ ਕਾਲੀਆ ) : ਮਾਣਯੋਗ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਜੀ ਦੀ ਯੋਗ ਰਹਿਨੁਮਾਈ ਹੇਠ ਸਿਵਲ ਸਰਜਨ ਦਫਤਰ ਸ਼ਹੀਦ ਭਗਤ ਸਿੰਘ ਨਗਰ ਵਿਖੇ ਸੋਮਵਾਰ ਨੂੰ ਨੈਸ਼ਨਲ ਵੈਕਟਰ ਬੌਰਨ ਡਿਜੀਜ ਕੰਟਰੋਲ ਪ੍ਰੋਗਰਾਮ ਅਧੀਨ ਮਲੇਰੀਆ, ਡੇਂਗੂ ਅਤੇ ਹੋਰ ਵੈਕਟਰ-ਬੌਰਨ ਬਿਮਾਰੀਆਂ ਦੀ ਰੋਕਥਾਮ ਸੰਬੰਧੀ ਮਹੀਨਾਵਾਰ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਤੋਂ ਮਲਟੀ ਪਰਪਜ਼ ਹੈਲਥ ਸੁਪਰਵਾਈਜਰ (ਮੇਲ) ਨੇ ਭਾਗ ਲਿਆ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਨੇ ਮੀਟਿੰਗ ਵਿੱਚ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਮਲੇਰੀਆ ਦੇ ਮੁਕੰਮਲ ਖਾਤਮੇ ਲਈ ਬੁਖਾਰ ਦੇ ਮਰੀਜ਼ਾਂ ਦੀਆਂ ਨਿਰਧਾਰਿਤ ਟੀਚਿਆਂ ਮੁਤਾਬਕ ਬਲੱਡ ਸਲਾਈਡਾਂ ਬਣਾਈਆਂ ਜਾਣ। ਉਨ੍ਹਾਂ ਮੀਟਿੰਗ ਵਿੱਚ ਹਦਾਇਤ ਕਰਦਿਆਂ ਕਿਹਾ ਕਿ ਡੇਂਗੂ, ਮਲੇਰੀਆ ਨੂੰ ਰੋਕਿਆ ਜਾ ਸਕਦਾ ਹੈ। ਇਸ ਲਈ ਸਿਹਤ ਕਰਮੀ ਆਮ ਲੋਕਾਂ ਦੇ ਸਹਿਯੋਗ ਨਾਲ਼ ਕੰਮ ਕਰਨ ਅਤੇ ਮੱਛਰ ਨੂੰ ਪੈਦਾ ਹੋਣ ਲਈ ਕਿਸੇ ਵੀ ਤਰ੍ਹਾਂ ਦਾ ਸੁਖਾਵਾ ਵਾਤਾਵਰਨ ਨਾ ਬਣਨ ਦਿੱਤਾ ਜਾਵੇ। ਉਨ੍ਹਾਂ ਨੇ ਦੱਸਿਆ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਮਲੇਰੀਆ ਬੁਖਾਰ ਦੇ ਲੱਛਣ ਹਨ ਤਾਂ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿਖੇ ਜਾਂਚ ਕਰਵਾਉਣੀ ਯਕੀਨੀ ਬਣਾਈ ਜਾਵੇ। ਮਲੇਰੀਆ ਦਾ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਕੀਤਾ ਜਾਂਦਾ ਹੈ। ਡਾ. ਰਾਕੇਸ਼ ਪਾਲ ਨੇ ਦੱਸਿਆ ਕਿ ਮਲੇਰੀਆ ਇੱਕ ਜਾਨਲੇਵਾ ਬਿਮਾਰੀ ਹੈ ਜੋ ਸੰਕਰਮਿਤ ਮਾਦਾ ਐਨੋਫਿਲਿਸ ਮੱਛਰ ਦੇ ਕੱਟਣ ਨਾਲ ਮਨੁੱਖਾਂ ਵਿੱਚ ਫੈਲਦੀ ਹੈ। ਇਹ ਮੱਛਰ ਜ਼ਿਆਦਾਤਰ ਰਾਤ ਵੇਲੇ ਕੱਟਦਾ ਹੈ ਅਤੇ ਤਾਜ਼ੇ ਪਾਣੀ ਵਿੱਚ ਪੈਦਾ ਹੁੰਦਾ ਹੈ। ਲਾਰਵਾ ਖਤਮ ਕਰਨ ਲਈ ਘਰ-ਘਰ ਸਰਵੇਖਣ, ਸਾਵਧਾਨੀਆਂ ਦੀ ਸੁਹਿਰਦਤਾ ਨਾਲ ਪਾਲਣਾ, ਛੱਪੜਾਂ ਆਦਿ ਵਿੱਚ ਕਾਲੇ ਤੇਲ ਦਾ ਛਿੜਕਾਅ ਕਰਕੇ ਮੱਛਰ ਦੇ ਲਾਰਵੇ ਨੂੰ ਖਾਣ ਵਾਲੀ ਗੈਂਬੂਸੀਆ ਮੱਛੀ ਨੂੰ ਛੱਡ ਕੇ ਵੀ ਮੱਛਰਾਂ ਦੀ ਪੈਦਾਵਾਰ ਨੂੰ ਰੋਕਿਆ ਜਾ ਸਕਦਾ ਹੈ। ਮਲੇਰੀਆ ਨੂੰ ਮੱਛਰ ਦੇ ਕੱਟਣ ਤੋਂ ਬਚਾਅ ਕਰਕੇ ਰੋਕਿਆ ਜਾ ਸਕਦਾ ਹੈ। ਪਹਿਲੇ ਲੱਛਣ ਹਲਕੇ ਜਿਹੇ ਹੋ ਸਕਦੇ ਹਨ ਜੋ ਕਿ ਬੁਖ਼ਾਰ ਵਾਲੀਆਂ ਬਿਮਾਰੀਆਂ ਨਾਲ ਮਿਲਦੇ-ਜੁਲਦੇ ਹੁੰਦੇ ਹਨ, ਅਤੇ ਮਲੇਰੀਆ ਵਜੋਂ ਪਛਾਣਨ ਵਿੱਚ ਮੁਸ਼ਕਲ ਪੇਸ਼ ਆਉਂਦੀ ਹੈ । ਇਲਾਜ ਨਾ ਕੀਤੇ ਜਾਣ ‘ਤੇ ਵਿਅਕਤੀ ਦੀ ਮੌਤ ਵੀ ਹੋ ਸਕਦੀ ਹੈ। ਮਲੇਰੀਆ ਦੇ ਹਲਕੇ ਲੱਛਣਾਂ ਵਿੱਚ ਬੁਖਾਰ, ਠੰਢ ਅਤੇ ਸਿਰ ਦਰਦ ਆਦਿ ਸ਼ਾਮਿਲ ਹੈ ਅਤੇ ਗੰਭੀਰ ਲੱਛਣਾਂ ਵਿੱਚ ਥਕਾਵਟ, ਦੌਰੇ ਪੈਣਾ ਅਤੇ ਸਾਹ ਲੈਣ ਵਿੱਚ ਮੁਸ਼ਕਲ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਗਰਮੀਆਂ ਅਤੇ ਬਰਸਾਤਾਂ ਦੇ ਮੌਸਮ ਵਿੱਚ ਮਲੇਰੀਆ, ਡੇਂਗੂ, ਚਿਕਨਗੁਨੀਆ ਅਤੇ ਹੋਰ ਵੈਕਟਰ-ਬੌਰਨ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। ਇਸ ਲਈ ਇਨ੍ਹਾਂ ਬਿਮਾਰੀਆਂ ਤੋਂ ਬਚਣ ਲਈ ਲੋਕਾਂ ਨੂੰ ਜਾਗਰੂਕ ਕਰਨਾ ਜ਼ਰੂਰੀ ਹੈ। ਉਨਾਂ ਕਿਹਾ ਕਿ ਡੇਂਗੂ ਮਾਦਾ ਏਡੀਜ਼ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਸਾਫ ਖੜੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦਾ ਹੈ। ਡਾ. ਰਾਕੇਸ਼ ਪਾਲ ਨੇ ਕਿਹਾ ਕਿ ਹਰ ਸ਼ੁੱਕਰਵਾਰ ਡ੍ਰਾਈ ਡੇ ਵਾਲੇ ਦਿਨ ਫਰਿਜਾਂ ਦੀਆਂ ਟਰ੍ਰੇਆਂ ਨੂੰ ਸੁਕਾਇਆ ਜਾਵੇ। ਗਰਮੀਆਂ ਵਿੱਚ ਕੂਲਰਾਂ ਦਾ ਪਾਣੀ ਬਦਲ ਦੇਣਾ ਚਾਹੀਦਾ ਹੈ, ਕਿਉਂਕਿ ਇਹ ਮੱਛਰ ਹਫਤੇ ਵਿੱਚ ਹੀ ਅੰਡੇ ਤੋਂ ਅੱਡਲਟ ਮੱਛਰ ਬਣ ਜਾਂਦਾ ਹੈ। ਘਰਾਂ ਦੀਆਂ ਛੱਤਾਂ ਦੇ ਟੁੱਟੇ ਬਰਤਨ, ਖਾਲੀ ਡੱਬੇ, ਪੁਰਾਣੇ ਟਾਇਰ, ਟੁੱਟੇ ਗਮਲੇ ਆਦਿ ਨਾ ਰੱਖੋ, ਕਿਉਂਕਿ ਬਰਸਾਤਾਂ ਦੇ ਮੌਸਮ ਵਿੱਚ ਇਨਾਂ ’ਚ ਮੀਂਹ ਦਾ ਪਾਣੀ ਇੱਕਠਾ ਹੋਣ ਕਾਰਨ ਇਨਾਂ ’ਚ ਮੱਛਰ ਪੈਦਾ ਹੋ ਜਾਂਦੇ ਹਨ ਜੋ ਕਿ ਮਲੇਰੀਆ-ਡੇਂਗੂ ਬੁਖਾਰ ਦਾ ਕਾਰਨ ਬਣ ਸਕਦੇ ਹਨ। ਇਸ ਲਈ ਸਭ ਤੋਂ ਪਹਿਲਾਂ ਜ਼ਰੂਰੀ ਹੈ ਕਿ ਸਾਨੂੰ ਆਪਣੇ ਘਰਾਂ ਦੇ ਆਲੇ –ਦੁਆਲੇ ਦੀ ਸਫਾਈ ਰੱਖਣੀ ਚਾਹੀਦੀ ਹੈ ਅਤੇ ਟੋਏ-ਟਿੱਭੇ ਆਦਿ ਨੂੰ ਮਿੱਟੀ ਨਾਲ ਭਰ ਦੇਣਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਦਲਜੀਤ ਸਿੰਘ ਅਤੇ ਹੈਲਥ ਇੰਸਪੈਕਟਰ ਰਾਜੀਵ ਕੁਮਾਰ ਸਮੇਤ ਹੋਰ ਸਟਾਫ ਮੈਂਬਰ ਮੌਜੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly 
Previous articleਦੁੱਧ ਵਿੱਚ ਮਿਲਾਵਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ – ਸਹਾਇਕ ਕਮਿਸ਼ਨਰ (ਫੂਡ) ਹਰਪ੍ਰੀਤ ਕੌਰ
Next articleਸਿਹਤ ਦੇ ਖੇਤਰ ਵਿੱਚ ਉੱਤਮ ਯੋਗਦਾਨ ਪਾਉਣ ਲਈ ਡਾਕਟਰ ਅਸ਼ੋਕ ਕੁਮਾਰ (ਫਜਿਓਥਰੇਪਿਸਟ) ਫ਼ਿਲੌਰ ਸਮੇਤ ਦੋ ਦਰਜ਼ਨ ਡਾਕਟਰ ਬੈਸਟ ਹੈਲਥ ਕੇਅਰ ਐਵਾਰਡ 2026 ਨਾਲ ਸਨਮਾਨਿਤ।