HOME ਬਲਾਚੌਰ ਹਲਕੇ ਦੇ ਕਿਸਾਨਾਂ ਲਈ ਵੱਡੀ ਖੁਸ਼ਖਬਰੀ: ਕਾਠਗੜ੍ਹ-ਪਨਿਆਲੀ ਲਿਫਟ ਇਰੀਗੇਸ਼ਨ ਪ੍ਰੋਜੈਕਟ-2 ਦਾ...

ਬਲਾਚੌਰ ਹਲਕੇ ਦੇ ਕਿਸਾਨਾਂ ਲਈ ਵੱਡੀ ਖੁਸ਼ਖਬਰੀ: ਕਾਠਗੜ੍ਹ-ਪਨਿਆਲੀ ਲਿਫਟ ਇਰੀਗੇਸ਼ਨ ਪ੍ਰੋਜੈਕਟ-2 ਦਾ ਕੰਮ ਜੰਗੀ ਪੱਧਰ ‘ਤੇ ਜਾਰੀ, ‘ਆਪ’ ਆਗੂ ਕਰਨਵੀਰ ਕਟਾਰੀਆ ਵੱਲੋਂ ਪਿੰਡ ਨਿੱਘੀ ਵਿਖੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ

3
ਬਲਾਚੌਰ,  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ) : ਹਲਕਾ ਬਲਾਚੌਰ ਦੇ ਲੋਕਾਂ ਅਤੇ ਖਾਸ ਕਰਕੇ ਕਿਸਾਨੀ ਨੂੰ ਸਿੰਚਾਈ ਦੇ ਪਾਣੀ ਦੀ ਸਹੂਲਤ ਦੇਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਸੀਨੀਅਰ ਆਗੂ ਕਰਨਵੀਰ ਕਟਾਰੀਆ ਵੱਲੋਂ ਅੱਜ ਪਿੰਡ ਨਿੱਘੀ ਵਿਖੇ ਚੱਲ ਰਹੇ ‘ਕਾਠਗੜ੍ਹ-ਪਨਿਆਲੀ ਲਿਫਟ ਇਰੀਗੇਸ਼ਨ ਪ੍ਰੋਜੈਕਟ-2’ ਦੇ ਸਟੇਜ ਟੂ (ਦੂਜੇ ਪੜਾਅ) ਦੇ ਨਿਰਮਾਣ ਕਾਰਜਾਂ ਦਾ ਉਚੇਚੇ ਤੌਰ ‘ਤੇ ਜਾਇਜ਼ਾ ਲਿਆ ਗਿਆ। ਇਸ ਮੌਕੇ ਚੱਲ ਰਹੇ ਕੰਮ ਦਾ ਨਿਰੀਖਣ ਕਰਦਿਆਂ ਕਰਨਵੀਰ ਕਟਾਰੀਆ ਨੇ ਦੱਸਿਆ ਕਿ ਇਲਾਕੇ ਦੇ ਲੋਕਾਂ ਦੀ ਸਹੂਲਤ ਲਈ ਇਹ ਵਿਕਾਸ ਕਾਰਜ ਬਹੁਤ ਹੀ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਉਨ੍ਹਾਂ ਮੌਕੇ ਦੀ ਸਥਿਤੀ ਦਿਖਾਉਂਦਿਆਂ ਦੱਸਿਆ ਕਿ ਇਸ ਪ੍ਰੋਜੈਕਟ ਦੇ ਤਹਿਤ ਜ਼ਮੀਨ ਦੇ ਹੇਠਾਂ ਤਕਰੀਬਨ 13 ਮੀਟਰ ਦੀ ਵੱਡੀ ਡੂੰਘਾਈ ‘ਤੇ ਪਾਈਪਲਾਈਨ ਵਿਛਾਉਣ ਦਾ ਕੰਮ ਚੱਲ ਰਿਹਾ ਹੈ, ਜੋ ਕਿ ਤਕਨੀਕੀ ਪੱਖੋਂ ਇੱਕ ਵੱਡੀ ਪ੍ਰਾਪਤੀ ਹੈ। ਇਸ ਪ੍ਰੋਜੈਕਟ ਦੀਆਂ ਬਾਰੀਕੀਆਂ ਅਤੇ ਤਕਨੀਕੀ ਜਾਣਕਾਰੀ ਸਾਂਝੀ ਕਰਦਿਆਂ ਸੀਨੀਅਰ ਆਗੂ ਕਰਨਵੀਰ ਕਟਾਰੀਆ ਨੇ ਦੱਸਿਆ ਕਿ ਨਹਿਰ ਤੋਂ ਆਉਣ ਵਾਲੀ ਇਸ ਲਾਈਨ ਰਾਹੀਂ ਪਾਣੀ ਨੂੰ ਕਲਾਰ ਵਿਖੇ ਲਿਜਾਇਆ ਜਾਵੇਗਾ, ਜਿੱਥੇ ਇੱਕ ਵਿਸ਼ੇਸ਼ ਡੈਮ (ਸਟੋਰੇਜ ਟੈਂਕ) ਤਿਆਰ ਕੀਤਾ ਜਾ ਰਿਹਾ ਹੈ। ਇਸ ਡੈਮ ਦੀ ਸਮਰੱਥਾ ਇੰਨੀ ਵੱਡੀ ਹੋਵੇਗੀ ਕਿ ਇਸ ਵਿੱਚ ਤਕਰੀਬਨ 4 ਲੱਖ ਲੀਟਰ ਪਾਣੀ ਸਟੋਰ ਕੀਤਾ ਜਾ ਸਕੇਗਾ, ਜੋ ਕਿ ਲੋੜ ਵੇਲੇ ਇਲਾਕੇ ਦੀ ਸਿੰਚਾਈ ਲਈ ਬੇਹੱਦ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਨਹਿਰ ਦੀ ਮੌਜੂਦਾ ਸਥਿਤੀ ਤੋਂ ਕਲਾਰ ਦੀ ਉਚਾਈ ਤਕਰੀਬਨ 100 ਮੀਟਰ ਹੈ, ਜੋ ਕਿ ਫੁੱਟਾਂ ਦੇ ਹਿਸਾਬ ਨਾਲ ਸਵਾ 300 ਫੁੱਟ ਦੇ ਕਰੀਬ ਬਣਦੀ ਹੈ। ਇੰਨੀ ਉਚਾਈ ‘ਤੇ ਲਿਫਟ ਇਰੀਗੇਸ਼ਨ ਰਾਹੀਂ ਪਾਣੀ ਪਹੁੰਚਾਉਣਾ ਇਲਾਕੇ ਲਈ ਇੱਕ ਇਤਿਹਾਸਕ ਕਦਮ ਹੈ। ਕਰਨਵੀਰ ਕਟਾਰੀਆ ਨੇ ਹਲਕਾ ਨਿਵਾਸੀਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਪ੍ਰੋਜੈਕਟ ਦਾ ਕੰਮ ਬਹੁਤ ਹੀ ਜਲਦੀ ਮੁਕੰਮਲ ਕਰ ਲਿਆ ਜਾਵੇਗਾ ਅਤੇ ਬਿਨਾਂ ਕਿਸੇ ਦੇਰੀ ਦੇ ਹਲਕੇ ਦੇ ਕਿਸਾਨਾਂ ਅਤੇ ਆਮ ਲੋਕਾਂ ਦੇ ਖੇਤਾਂ ਤੱਕ ਸਿੰਚਾਈ ਦਾ ਪਾਣੀ ਪਹੁੰਚਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ, ਜਿਸ ਨਾਲ ਇਲਾਕੇ ਦੀ ਆਰਥਿਕਤਾ ਅਤੇ ਖੇਤੀਬਾੜੀ ਨੂੰ ਇੱਕ ਨਵੀਂ ਹੱਲਾਸ਼ੇਰੀ ਮਿਲੇਗੀ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleSAMAJ WEEKLY = 18/07/2026
Next articleਪ੍ਰਦੀਪ ਕੁਮਾਰ ਧੀਮਾਨ (ਰਾਮਾਂ) ਬਣੇ ‘ਰਾਮਗੜ੍ਹੀਆ ਭਲਾਈ ਬੋਰਡ’ ਦੇ ਚੇਅਰਮੈਨ, ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਵਰਕਰਾਂ ਵੱਲੋਂ ਹਾਰਦਿਕ ਵਧਾਈ