*ਮਾਸਟਰ ਵਿਨੋਦ ਕੁਮਾਰ ਅੱਪਰਾ ਦੇ ਗ੍ਰਹਿ ਵਿਖੇ ਹੋਈ ਅਹਿਮ ਚੋਣ ਮੀਟਿੰਗ*
ਜਲੰਧਰ/ਅੱਪਰਾ (ਜੱਸੀ)(ਸਮਾਜ ਵੀਕਲੀ)– ਅੱਜ ਅੱਪਰਾ ਵਿਖੇ ਭਾਰਤੀ ਜਨਤਾ ਪਾਰਟੀ ਹਲਕਾ ਫਿਲੌਰ ਦੇ ਚੋਣ ਇੰਚਾਰਜ ਬਲਵੀਰ ਸਿੰਘ ਸਿੱਧੂ ਸਾਬਕਾ ਕੈਬਨਿਟ ਮੰਤਰੀ ਪੰਜਾਬ ਨੇ ਐੱਸ ਸੀ. ਮੋਰਚਾ ਪੰਜਾਬ ਦੇੀ ਕਾਰਜਕਾਰਨੀ ਮੈਂਬਰ ਮਾਸਟਰ ਵਿਨੋਦ ਕੁਮਾਰ ਦੇ ਗ੍ਰਹਿ ਵਿਖੇ ਇੱਕ ਭਰਵੀਂ ਚੋਣ ਮੀਟਿੰਗ ਕੀਤੀ, ਜਿਸ ਨੇ ਰੈਲੀ ਦਾ ਰੂਪ ਧਾਰਨ ਕਰ ਲਿਆ। ਇਸ ਮੌਕੇ ਵੱਖ-ਵੱਖ ਪਾਰਟੀਆਂ ’ਚ ਕਈ ਪਰਿਵਾਰ ਭਾਜਪਾ ’ਚ ਸ਼ਾਮਲ ਹੋ ਗਏ। ਇਸ ਮੌਕੇ ਅਭਿਸ਼ੇਕ ਸਿੰਘ ਮੰਡਲ ਪ੍ਰਧਾਨ ਅੱਪਰਾ, ਭਾਜਪਾ ਕਾਰਜਕਾਰਨੀ ਮੈਂਬਰ ਮੁਕੇਸ਼ ਦਾਦਰਾ, ਮਾਸਟਰ ਵਿਨੋਦ ਕੁਮਾਰ, ਦਿਨੇਸ਼ ਐਰੀ ਸਾਬਕਾ ਸਰਪੰਚ, ਰਵਿੰਦਰ ਰਾਜੂ, ਹਰਜਿੰਦਰ ਖੋਸਲਾ ਨੇ ਕਿਹਾ ਦੇਸ਼ ਦੀ ਬਿਹਤਰੀ ਲਈ ਭਾਰਤੀ ਜਨਤਾ ਪਾਰਟੀ ਦੀ ਜਿੱਤ ਯਕੀਨੀ ਹੈ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਬਲਵੀਰ ਸਿੱਧੂ ਨੇ ਕਿਹਾ ਕਿ ਦੇਸ਼ ਦੇ ਅੰਦਰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਨਾਂ ਦੀ ਲਹਿਰ ਚੱਲ ਰਹੀ ਹੈ, ਜਿਸ ਦੌਰਾਨ ਦੇਸ਼ ਦਾ ਸਰਵਪੱਖੀ ਵਿਕਾਸ ਹੋ ਰਿਹਾ ਹੈ। ਇਸ ਮੌਕੇ ਮਾਸਟਰ ਵਿਨੋਦ ਕੁਮਾਰ ਨੇ ਵੀ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਵੀ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਵੱਡੀ ਗਿਣਤੀ ’ਚ ਭਾਜਪਾ ਵਰਕਰਜ਼ ਹਾਜ਼ਰ ਸਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly