HOME ਬੰਦੀ ਸਿੰਘਾਂ ਦੀ ਰਿਹਾਈ ਲਈ ਤਿਹਾੜ ਜੇਲ੍ਹ ਕੱਟ ਕੇ ਬਾਹਰ ਆਉਣ ਤੇ...

ਬੰਦੀ ਸਿੰਘਾਂ ਦੀ ਰਿਹਾਈ ਲਈ ਤਿਹਾੜ ਜੇਲ੍ਹ ਕੱਟ ਕੇ ਬਾਹਰ ਆਉਣ ਤੇ ਲੁਧਿਆਣਾ ਦੀਆਂ ਸੰਗਤਾਂ ਵੱਲੋਂ ਸੁੱਖ ਗਿੱਲ ਮੋਗਾ ਦਾ ਵਿਸ਼ੇਸ਼ ਸਨਮਾਨ

14

ਕੌਮੀ ਇਨਸਾਫ ਮੋਰਚੇ ਲਈ ਸੁੱਖ ਗਿੱਲ ਮੋਗਾ ਦਾ ਵੱਡਮੁੱਲਾ ਯੋਗਦਾਨ -ਮਾਤਾ ਵਿਪਨਪ੍ਰੀਤ ਕੌਰ, ਸੰਤ ਸੁਖਬੀਰ ਸਿੰਘ, ਜਥੇ: ਨਿਮਾਣਾ 

ਲੁਧਿਆਣਾ   (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.) ਅੱਜ ਗੁਰਦੁਆਰਾ ਗੁਰੂ ਨਾਨਕ ਸਿਮਰਨ ਕੇਂਦਰ, ਲੁਧਿਆਣਾ ਵਿਖੇ ਆਯੋਜਿਤ ਧਾਰਮਿਕ ਸਮਾਗਮ ਦੌਰਾਨ ਭਾਰਤੀ ਕਿਸਾਨ ਯੂਨੀਅਨ (ਤੋਤੇਵਾਲ) ਦੇ ਸੂਬਾ ਪ੍ਰਧਾਨ ਸੁੱਖ ਗਿੱਲ ਮੋਗਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ, ਇਸ ਮੌਕੇ ਸੰਤ ਬਾਬਾ ਸੁਖਬੀਰ ਸਿੰਘ ਖਾਲਸਾ ਸਰਪ੍ਰਸਤ ਗੁਰਦੁਆਰਾ ਗੁਰੂ ਨਾਨਕ ਸਿਮਰਨ ਕੇਂਦਰ, ਪੰਥ ਦੀ ਮਹਾਨ ਸ਼ਖ਼ਸੀਅਤ ਮਾਤਾ ਵਿਪਨਪ੍ਰੀਤ ਕੌਰ ਜੀ, ਸਮਾਗਮ ਦੇ ਪ੍ਰਮੁੱਖ ਪ੍ਰਬੰਧਕ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਅਤੇ ਸਮੂਹ ਸੰਗਤਾਂ ਵੱਲੋਂ ਸੁੱਖ ਗਿੱਲ ਮੋਗਾ ਨੂੰ ਕੌਮੀ ਇਨਸਾਫ ਮੋਰਚੇ ਲਈ ਦਿੱਤੀਆਂ ਸੇਵਾਵਾਂ ਦੇ ਸਨਮਾਨ ਵਜੋਂ ਸਿਰੋਪਾ ਅਤੇ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ, ਸਮਾਗਮ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਸੁੱਖ ਗਿੱਲ ਮੋਗਾ ਨੇ ਕੌਮੀ ਇਨਸਾਫ ਮੋਰਚੇ ਦੇ ਹੱਕ ਵਿੱਚ ਦਿੱਲੀ ਵਿਖੇ ਗ੍ਰਿਫ਼ਤਾਰੀ ਦੇ ਕੇ 19 ਦਿਨ ਤਿਹਾੜ ਜੇਲ੍ਹ ਵਿੱਚ ਬਿਤਾਏ ਅਤੇ ਸਿੱਖ ਕੌਮ ਨੂੰ ਇਨਸਾਫ ਦਿਵਾਉਣ ਲਈ ਆਪਣਾ ਅਹਿਮ ਯੋਗਦਾਨ ਪਾਇਆ, ਇਸ ਤੋਂ ਇਲਾਵਾ ਉਹ 7 ਜਨਵਰੀ 2023 ਤੋਂ ਮੋਹਾਲੀ-ਚੰਡੀਗੜ੍ਹ ਸਰਹੱਦ ਉੱਤੇ ਚੱਲ ਰਹੇ ਕੌਮੀ ਇਨਸਾਫ ਮੋਰਚੇ ਵਿੱਚ ਆਪਣੀ ਜਥੇਬੰਦੀ ਵੱਲੋਂ ਲਗਾਤਾਰ ਪੱਕੀ ਹਾਜ਼ਰੀ ਭਰਦੇ ਆ ਰਹੇ ਹਨ, ਸਨਮਾਨ ਪ੍ਰਾਪਤ ਕਰਨ ਉਪਰੰਤ ਸੁੱਖ ਗਿੱਲ ਮੋਗਾ ਨੇ ਗੁਰਦੁਆਰਾ ਗੁਰੂ ਨਾਨਕ ਸਿਮਰਨ ਕੇਂਦਰ ਲੁਧਿਆਣਾ ਦੀ ਸਮੁੱਚੀ ਪ੍ਰਬੰਧਕ ਕਮੇਟੀ, ਸਮੂਹ ਸੰਗਤਾਂ, ਪੰਥ ਦੀ ਮਹਾਨ ਸ਼ਖ਼ਸੀਅਤ ਮਾਤਾ ਵਿਪਨਪ੍ਰੀਤ ਕੌਰ ਲੁਧਿਆਣੇ ਵਾਲੇ, ਕੇ.ਕੇ ਬਾਵਾ ਚੇਅਰਮੈਨ ਬਾਬਾ ਬੰਦਾ ਸਿੰਘ ਬਹਾਦਰ ਚੈਰੀਟੇਬਲ ਟ੍ਰਸਟ, ਸਮਰਾਓ ਸਿੰਘ, ਗੁਰਦੀਪ ਸਿੰਘ ਗਰੇਵਾਲ ਅਤੇ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਹੋਰ ਵੀ ਵੱਧ ਸਮਾਜਿਕ ਅਤੇ ਕੌਮੀ ਸੇਵਾ ਕਰਨ ਦੀ ਪ੍ਰੇਰਣਾ ਬਣੇਗਾ। ਇਸ ਮੌਕੇ ਉਹਨਾਂ ਨਾਲ ਰਣਜੀਤ ਸਿੰਘ ਚੱਕ ਤਾਰੇਵਾਲਾ, ਭਾਈ ਤਰਲੋਚਨ ਸਿੰਘ ਜਗਰਾਉਂ, ਜਸਬੀਰ ਸਿੰਘ ਆਹਲੂਵਾਲੀਆ, ਫੌਜੀ ਵੱਟੂ ਭੱਟੀ, ਸਤਨਾਮ ਸਿੰਘ ਹਰੀਕੇ, ਕਾਲਾ ਝਾੜ ਸਾਹਬ, ਜੀਤ ਔਲਖ, ਸੁੱਖਮਨ ਹਰਾਜ ਹਾਜ਼ਰ ਸਨ ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਹੁਣ ਚਾਰੇ ਪਾਸੇ ਚੱਲੇ ਗੱਲ ਚਰਨਜੀਤ ਚੰਨੀ, ਸਾਰਾ ਪੰਜਾਬ ਤੇਰੇ ਵੱਲ – ਜ਼ਮੀਨੀ ਪੱਧਰ ‘ਤੇ ਭਾਰੀ ਉਤਸ਼ਾਹ
Next articleਕ੍ਰਿਸ਼ਨ ਕੁਮਾਰ ਬਾਵਾ ਦੀ ਰਾਜੇਸ਼ ਪਾਇਲਟ ਨਾਲ ਅਭੁੱਲ ਯਾਦ