HOME ਵਿਦੇਸ਼ੀ ਮਹਿਮਾਨਾਂ ਨੂੰ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਨਾ ਮਿਲਣ...

ਵਿਦੇਸ਼ੀ ਮਹਿਮਾਨਾਂ ਨੂੰ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਨਾ ਮਿਲਣ ਦੇ ਕੇ ਭਾਰਤੀ ਲੋਕਤੰਤਰ ਦੀਆਂ ਪਰੰਪਰਾਵਾਂ ਦਾ ਘਾਣ ਕੀਤਾ ਜਾ ਰਿਹਾ ਹੈ- ਬਾਵਾ

ਕਿਹਾ– ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਕਾਂਗਰਸੀ ਉਮੀਦਵਾਰ ਨਾਲ ਧੱਕਾ ਕਰਕੇ ਪੁਲਿਸ ਅਤੇ ਪ੍ਰਸ਼ਾਸਨ ਪੰਜਾਬ ਸਰਕਾਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਦੀ ਦੌੜ ਵਿੱਚ ਲੱਗਿਆ

ਲੁਧਿਆਣਾ  (ਸਮਾਜ ਵੀਕਲੀ)  (ਕਰਨੈਲ ਸਿੰਘ ਐੱਮ.ਏ.)– ਵਿਦੇਸ਼ੀ ਮਹਿਮਾਨਾਂ ਨੂੰ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਮਿਲਣ ਨਾ ਦੇਣਾ ਇਹ ਭਾਰਤੀ ਲੋਕਤੰਤਰ ਦੀਆਂ ਉੱਚੀਆਂ ਸੁੱਚੀਆਂ ਪਰੰਪਰਾਵਾਂ ਦਾ ਘਾਣ ਹੈ। ਇਹ ਸ਼ਬਦ ਅੱਜ ਇੱਕ ਲਿਖਤੀ ਬਿਆਨ ਰਾਹੀਂ ਹਲਕਾ ਸਾਊਥ ਵਿਖੇ ਵਰਕਰ ਮੀਟਿੰਗ ਤੋਂ ਬਾਅਦ ਸੀਨੀਅਰ ਕਾਂਗਰਸੀ ਨੇਤਾ ਕ੍ਰਿਸ਼ਨ ਕੁਮਾਰ ਬਾਵਾ ਕੋਆਰਡੀਨੇਟਰ ਕੁੱਲ ਹਿੰਦ ਕਾਂਗਰਸ (ਓ.ਬੀ.ਸੀ.) ਇੰਚਾਰਜ ਹਿਮਾਚਲ ਪ੍ਰਦੇਸ਼ ਨੇ ਕਹੇ।  ਬਾਵਾ ਨੇ ਕਿਹਾ ਕਿ ਇਹ ਪਰੰਪਰਾ ਰਹੀ ਹੈ ਜਦੋਂ ਕੋਈ ਵਿਦੇਸ਼ੀ ਮਹਿਮਾਨ ਭਾਰਤ ਆਉਂਦਾ ਹੈ ਤਾਂ ਉਹ ਵਿਰੋਧੀ ਪਾਰਟੀ ਦੇ ਨੇਤਾ ਨਾਲ ਵੀ ਮੁਲਾਕਾਤ ਕਰਦਾ ਹੈ ਪਰ ਅੱਜ ਭਾਰਤ ਦੀ ਸਰਕਾਰ ਨੇ ਸਾਰੀਆਂ ਪਰੰਪਰਾਵਾਂ ‘ਤੇ ਪਾਬੰਦੀ ਲਗਾ ਕੇ ਆਪਣੀ ਸੌੜੀ ਸੋਚ ਦਾ ਪ੍ਰਦਰਸ਼ਨ ਕੀਤਾ ਹੈ। ਬਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਲਈ ਪੁਲਿਸ ਪ੍ਰਸ਼ਾਸਨ ਸਰਕਾਰੀ ਅਮਲਾ ਪੱਬਾਂ ਭਾਰ ਹੋਇਆ ਫਿਰਦਾ ਹੈ ਜੋ ਕਿ ਲੋਕਤੰਤਰ ਵਿੱਚ ਮਿਲੇ ਵੋਟ ਦੇ ਅਧਿਕਾਰ ਨੂੰ ਖੋਹਣਾ ਹੈ। ਉਹਨਾਂ ਕਿਹਾ ਕਿ ਸੱਤਾ ‘ਤੇ ਕਾਬਜ਼ ਲੋਕ ਜੋ ਸ਼ਹੀਦ-ਏ- ਆਜ਼ਮ ਭਗਤ ਸਿੰਘ ਜੀ ਦੀ ਪਗੜੀ ਬੰਨ ਕੇ ਸਰਕਾਰ ਤਾਂ ਬਣਾ ਗਏ ਪਰ ਅੱਜ ਜੋ ਉਹ ਕਰ ਰਹੇ ਹਨ, ਉਸ ਨੂੰ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਸਮਝ ਗਏ ਹਨ। ਉਹਨਾਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ

“ਯੇ ਪਬਲਿਕ ਹੈ ਸਭ ਜਾਣਤੀ ਹੈ

ਅੰਦਰ ਕਿਆ ਹੈ ਬਾਹਰ ਕਿਆ ਹੈ”

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਜਿਲ੍ਹਾ ਪ੍ਰੀਸ਼ਦ ਲਈ ਹਲਕਾ ਅਮਰਗੜ੍ਹ ਦੇ ਕਾਂਗਰਸੀ ਉਮੀਦਵਾਰਾਂ ਵੱਲੋਂ ਨਾਮਜਦਗੀ ਪੱਤਰ ਦਾਖਲ ਕਰਵਾਏ
Next articleਗੁਰਦੁਆਰਾ ਪ੍ਰਬੰਧਾਂ ਅਤੇ ਧਰਮ ਪ੍ਰਚਾਰ ਦੇ ਹਰ ਫਰੰਟ ਤੇ ਫੇਲ ਹੋਇਆ ਪ੍ਰਧਾਨ ਝੀਂਡਾ ਤੁਰੰਤ ਦੇਵੇ ਅਸਤੀਫ਼ਾ – ਲਾਡੀ ਪ੍ਰਧਾਨ