ਫਿਲੌਰ/ਅੱਪਰਾ (ਸਮਾਜ ਵੀਕਲੀ) (ਜੱਸੀ)-ਫਿਲੌਰ ਤੋਂ ਲੁਧਿਆਣਾ ਮੁੱਖ ਮਾਰਗ ‘ਤੇ ਬੀਤੇ ਦਿਨੀਂ ਵਾਪਰੇ ਇੱਕ ਸੜਕ ਹਾਦਸੇ ਵਿੱਚ ਅੱਪਰਾ ਦੇ ਨਜ਼ਦੀਕੀ ਪਿੰਡ ਛੋਕਰਾਂ ਦਾ ਇੱਕ ਨੌਜਵਾਨ, ਜੋ ਕਿ ਕੁਝ ਦਿਨ ਪਹਿਲਾਂ ਵਿਦੇਸ਼ ਤੋਂ ਆਇਆ ਸੀ ਅਤੇ ਉਸਦੀ ਭੈਣ ਗੰਭੀਰ ਜ਼ਖ਼ਮੀ ਹੋ ਗਈ ਸੀ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਸੁਨੀਲ ਕੁਮਾਰ ਪੁੱਤਰ ਹਰਮੇਸ਼ ਲਾਲ ਵਾਸੀ ਪਿੰਡ ਛੋਕਰਾਂ ਨੇ ਦੱਸਿਆ ਕਿ ਮੈਂ ਕੁਝ ਦਿਨ ਪਹਿਲਾਂ ਹੀ ਵਿਦੇਸ਼ ਮਲੇਸ਼ੀਆ ਤੋਂ ਆਇਆ ਹਾਂ। ਬੀਤੇ ਦਿਨ ਮੈਂ ਆਪਣੀ ਭੈਣ ਮਮਤਾ ਰਾਣੀ ਨਾਲ ਆਪਣੇ ਮੋਟਰਸਾਈਕਲ ‘ਤੇ ਲੁਧਿਆਣਾ ਤੋਂ ਆ ਰਿਹਾ ਸੀ ਕਿ ਫਿਲੌਰ ਸਾਈਡ ਤੋਂ ਆ ਰਹੇ ਇਕ ਟੈਂਕਰ ਟਰੱਕ ਨੇ ਗਲਤ ਸਾਈਡ ਤੋਂ ਆ ਕੇ ਸਾਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਮੇਰੇ ਅਤੇ ਮੇਰੀ ਭੈਣ ਦੇ ਸਿਰ ਅਤੇ ਗਿੱਟੇ ਲੱਤਾਂ ਤੇ ਪੈਰਾਂ ‘ਤੇ ਗੰਭੀਰ ਸੱਟਾਂ ਲੱਗੀਆਂ ਹਨ। ਮੌਕੇ ‘ਤੇ ਮੌਜੂਦ ਲੋਕਾਂ ਨੇ ਸਾਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ। ਇਸ ਦੌਰਾਨ ਮੌਕੇ ਦਾ ਫਾਇਦਾ ਉਠਾਉਂਦੇ ਹੋਏ ਟਰੱਕ ਚਾਲਕ ਉਥੋਂ ਫ਼ਰਾਰ ਹੋ ਗਿਆ। ਦੋਵੇਂ ਗੰਭੀਰ ਜ਼ਖਮੀ ਅਲੀ ਹਸਪਤਾਲ ਨਗਰ ਵਿਖੇ ਜ਼ੇਰੇ ਇਲਾਜ ਹਨ। ਲਾਡੋਵਾਲ ਪੁਲਸ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly