ਬਰਜਿੰਦਰ ਕੌਰ ਬਿਸਰਾਓ (ਸਮਾਜ ਵੀਕਲੀ): ਵਣ ਮੰਡਲ ਅਫ਼ਸਰ (ਵਿਸਥਾਰ) ਪਟਿਆਲਾ ਸ੍ਰੀਮਤੀ ਵਿੱਦਿਆਸਾਗਰੀ ਆਰ.ਯੂ. ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਸਥਾਰ ਰੇਂਜ ਲੁਧਿਆਣਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬੰਗਾਂ ਦੇ ਵਿਦਿਆਰਥੀਆਂ ਦਾ ਬਰੀਲਕੋ ਇੰਸਟੀਚਿਊਟ ਆਫ ਮਲਟੀਮੀਡੀਆ, ਲੁਧਿਆਣਾ ਵਿਖੇ ਵਾਤਾਵਰਣ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ । ਵਾਤਾਵਰਣ ਜਾਗਰੂਕਤਾ ਪ੍ਰੋਗਰਾਮ ਦੌਰਾਨ ਵਿਸਥਾਰ ਰੇਂਜ ਲੁਧਿਆਣਾ ਦੇ ਫੀਲਡ ਸਟਾਫ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਵਾਤਾਵਰਣ ਨਾਲ ਸੰਬੰਧਿਤ ਦਰਪੇਸ਼ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ ਗਈ। ਉਹਨਾਂ ਬੱਚਿਆਂ ਨਾਲ ਵਾਤਾਵਰਣ ਦੀ ਸੰਭਾਲ, ਪ੍ਦੂਸਣ ਘੱਟ ਕਰਨ, ਅਲੋਪ ਹੋ ਰਹੇ ਰੁੱਖਾਂ ਅਤੇ ਪੰਛੀਆਂ ਨੂੰ ਬਚਾਉਣ ਲਈ ਨੁਕਤੇ ਸਾਂਝੇ ਕੀਤੇ ਗਏ।
ਸੈਮੀਨਾਰ ਦੌਰਾਨ ਵਿਦਿਆਰਥੀਆਂ ਵੱਲੋਂ ਧਰਤੀ ਤੇ ਰੁੱਖਾਂ ਦੀ ਮਹਤੱਤਾ ਦਾ ਸੰਦੇਸ਼ ਦਿੰਦੀ ਪੀ. ਪੀ. ਟੀ ਵੀ ਪੇਸ਼ ਕੀਤੀ ਗਈ। ਸਕੂਲੀ ਵਿਦਿਆਰਥੀਆਂ ਦੇ ਵਾਤਾਵਰਣ ਸੰਭਾਲ ਸਬੰਧੀ ਵਾਦ ਵਿਵਾਦ ਮੁਕਾਬਲੇ ਵੀ ਕਰਵਾਏ ਗਏ। ਜੇਤੂ ਵਿਦਿਆਰਥੀਆਂ ਨੂੰ ਵਣ ਵਿਭਾਗ ਵੱਲੋਂ ਟਰਾਫ਼ੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ । ਵਿਦਿਆਰਥੀਆਂ ਨੂੰ ਰੁੱਖਾਂ ਦੀ ਸਾਂਭ ਸੰਭਾਲ ਸਬੰਧੀ ਵਿਭਾਗੀ ਲਿਟਰੇਚਰ ਵੀ ਵੰਡਿਆ ਗਿਆ ਅਤੇ ਰਿਫਰੈਸਮੈਂਟ ਵੀ ਦਿੱਤੀ ਗਈ। ਇਸ ਮੌਕੇ ਐਡਮਿਨ ਸੰਧਿਆ ਕੁਮਾਰੀ, ਅਕਾਊਂਟੈਂਟ ਪੂਜਾ ਗੋਸਵਾਮੀ, ਵਣ ਰੇਂਜ ਇੰਚਾਰਜ ਸ੍ਰੀਮਤੀ ਪਰਨੀਤ ਕੌਰ, ਫਾਰੈਸਟਰ ਸਮਿੰਦਰ ਸਿੰਘ, ਹਰਪ੍ਰੀਤ ਕੌਰ(ਸਕੂਲ ਵੋਕੇਸ਼ਨਲ ਟੀਚਰ), ਸੁਮਨਦੀਪ ਕੌਰ (ਸਾਇੰਸ ਟੀਚਰ), ਬਲਕਾਰ ਸਿੰਘ (ਐਸ.ਐਸ.ਮਾਸਟਰ), ਮੁਖਵਿੰਦਰ ਸਿੰਘ ਬੈਂਸ, ਨਵੀਨ ਸਿੰਘ ਬਧਨ, ਅਵੀਰਾਜ ਸਿੰਘ, ਮੰਗਲ ਨਾਥ ਦਿਕਸ਼ਿਤ ਆਦਿ ਬਰੀਲਕੋ ਦੇ ਸਟਾਫ ਮੈਂਬਰ ਹਾਜ਼ਰ ਸਨ।