ਲੁਧਿਆਣਾ, ਬਰਜਿੰਦਰ ਕੌਰ ਬਿਸਰਾਓ (ਸਮਾਜ ਵੀਕਲੀ): ਵਣ ਮੰਡਲ ਅਫ਼ਸਰ (ਵਿਸਥਾਰ) ਪਟਿਆਲਾ ਸੀ੍ਮਤੀ ਵਿੱਦਿਆ ਸਾਗਰੀ (ਆਈ.ਐਫ.ਐਸ.) ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਭਾਰਤ ਸਰਕਾਰ ਦੇ ਮਿਸ਼ਨ ਲਾਈਫ ਤਹਿਤ ਸਰਕਾਰੀ ਹਾਈ ਸਕੂਲ ਸੀਹਾਂਦੌਦ (ਲੁਧਿਆਣਾ) ਵਿਖੇ ”ਸਿੰਗਲ ਯੂਜ ਪਲਾਸਟਿਕ ਅਤੇ ਪ੍ਰਦੂਸਣ ਦੀ ਰੋਕਥਾਮ” ਵਿਸ਼ੇ ਤੇ ਜਾਗਰੂਕਤਾ ਪੋ੍ਗਰਾਮ ਕਰਵਾਇਆ ਗਿਆ। ਇਸ ਮੌਕੇ ਵਣ ਰੇੰਜ ਵਿਸਥਾਰ ਲੁਧਿਆਣਾ ਵੱਲੋਂ ਸਕੂਲ ਸਟਾਫ ਦੇ ਸਹਿਯੋਗ ਨਾਲ ਵਿਦਿਆਰਥੀਆਂ ਦੇ ਪਲਾਸਟਿਕ ਪ੍ਦੂਸ਼ਣ ਸਬੰਧੀ ਵਾਦ -ਵਿਵਾਦ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਵਾਤਾਵਰਣ ਸੁਧਾਰ ਲਈ ਆਪਣੀ ਜੀਵਨ ਸੈਲੀ ਵਿੱਚ ਬਦਲਾਵ ਲਿਆਉਣ ਅਤੇ ਵਾਤਾਵਰਣ ਸੇਵਾ ਲਈ ਹੋਰਨਾਂ ਨੂੰ ਵੀ ਪ੍ਰੇਰਿਤ ਕਰਨ ਲਈ ਪ੍ਣ ਲਿਆ ਗਿਆ।
ਵਣ ਵਿਭਾਗ ਵੱਲੋਂ ਅਧਿਆਪਕਾਂ ਨੂੰ “ਰੁੱਖ ਲਗਾਉਣ ਅਤੇ ਵਾਤਾਵਰਣ ਬਚਾਉਣ” ਦਾ ਸੁਨੇਹਾ ਦਿੰਦੇ ਜੂਟ ਬੈਗ ਵੀ ਵੰਡੇ ਗਏ ਅਤੇ ਪਲਾਸਟਿਕ ਥੈਲਿਆਂ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ । ਵਣ ਰੇਂਜ ਇੰਚਾਰਜ ਸੀ੍ਮਤੀ ਪਰਨੀਤ ਕੌਰ ਅਤੇ ਵਣ ਬੀਟ ਇੰਚਾਰਜ ਕੁਲਦੀਪ ਸਿੰਘ ਵੱਲੋਂ ਮਿਸ਼ਨ ਲਾਈਫ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਾਤਾਵਰਣ ਪੱਖੀ ਸੋਚ ਅਪਣਾਉਣ ਅਤੇ ਵਾਤਾਵਰਣ ਦੀ ਸੇਵਾ ਸੰਭਾਲ ਲਈ ਪੇ੍ਰਿਤ ਕੀਤਾ ਗਿਆ । ਸਮਾਗਮ ਦੌਰਾਨ ਸਕੂਲ ਕੰਪਲੈਕਸ ਨੂੰ ਹੋਰ ਹਰਿਆ ਭਰਿਆ ਬਨਾਉਣ ਲਈ ਵਣ ਕਰਮਚਾਰੀਆਂ ਅਤੇ ਸਕੂਲ ਸਟਾਫ ਵੱਲੋਂ ਨੁਕਤੇ ਸਾਂਝੇ ਕੀਤੇ ਗਏ । ਇਸ ਮੌਕੇ ਸਕੂਲ ਮੁੱਖ ਅਧਿਆਪਕ ਸ੍ ਲਵਦੀਪ ਸਿੰਘ, ਸੀ੍ਮਤੀ ਰਜਨੀ, ਸੀ੍ਮਤੀ ਰਾਜਿੰਦਰ ਕੌਰ, ਸੀ੍ਮਤੀ ਅਮਨਦੀਪ ਕੌਰ, ਸੀ੍ਮਤੀ ਮਨਪ੍ਰੀਤ ਕੌਰ,ਸੀ੍ਮਤੀ ਮਨਦੀਪ ਕੌਰ, ਅਮਨਦੀਪ ਕੌਰ, ਕਮਲਜੀਤ ਸਿੰਘ, ਹਰਮਿੰਦਰ ਪਾਲ ਸਿੰਘ, ਰਵਿੰਦਰ ਸਿੰਘ ਅਤੇ ਹੋਰ ਸਟਾਫ ਹਾਜ਼ਰ ਸੀ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly