ਅੰਮ੍ਰਿਤਸਰ (ਸਮਾਜ ਵੀਕਲੀ): ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਆਪਣੀ ਗਲਤੀ ਨੂੰ ਮੰਨਦਿਆਂ ਅੱਜ ਮੁੜ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮੁਆਫ਼ੀ ਦੇਣ ਅਤੇ ਪੰਥ ਵਿੱਚ ਵਾਪਸੀ ਦੀ ਅਪੀਲ ਕੀਤੀ ਹੈ। ਉਹ ਪਿਛਲੇ 72 ਦਿਨਾਂ ਤੋਂ ਅਕਾਲ ਤਖ਼ਤ ਵਿਖੇ ਮੱਥਾ ਟੇਕਣ ਲਈ ਆ ਰਹੇ ਹਨ ਅਤੇ ਇਥੇ ਬੈਠ ਕੇ ਪਾਠ ਵੀ ਕਰਦੇ ਹਨ।
ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਆਪਣਾ ਮੁਆਫੀ ਪੱਤਰ ਦੇ ਚੁੱਕੇ ਹਨ। ਉਨ੍ਹਾਂ ਦੇ ਮਾਪਿਆਂ ਵੱਲੋਂ ਵੀ ਇਸ ਸਬੰਧ ਵਿਚ ਅਪੀਲ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਉਹ ਆਪਣੀ ਗਲਤੀ ਨੂੰ ਸਵੀਕਾਰ ਕਰਦੇ ਹਨ ਅਤੇ ਇਸੇ ਲਈ ਹੀ ਅਕਾਲ ਤਖ਼ਤ ਤੋਂ ਮੁਆਫ਼ੀ ਮੰਗੀ ਹੈ। ਇਸ ਦੌਰਾਨ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਇਸ ਮਾਮਲੇ ਨੂੰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿਚ ਵਿਚਾਰਨ ਮਗਰੋਂ ਹੀ ਕੋਈ ਫੈਸਲਾ ਕੀਤਾ ਜਾ ਸਕਦਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly