ਅੰਮ੍ਰਿਤਸਰ ਸਾਹਿਬ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾਂ ) ਬਹੁਜਨ ਸਮਾਜ ਪਾਰਟੀ ਅੰਮ੍ਰਿਤਸਰ ਦੀ ਮੀਟਿੰਗ ਗੈਸਟ ਹਾਊਸ ਵਿੱਚ ਹੋਈ ਜਿਸ ਵਿੱਚ ਮੁੱਖ ਮਹਿਮਾਨ ਚੌਧਰੀ ਗੁਰਨਾਮ ਸਿੰਘ ਸੂਬਾ ਇੰਚਾਰਜ ਸ਼ਾਮਲ ਹੋਏ ਉਨ੍ਹਾਂ ਨਾਲ ਵਿਸ਼ੇਸ਼ ਮਹਿਮਾਨ ਵਜੋਂ ਸੂਬਾ ਸਕੱਤਰ ਸ੍ਰੀ ਤਾਰਾ ਚੰਦ ਭਗਤ ਤੇ ਬਲਵੰਤ ਸਿੰਘ ਕਹਿਰਾਂ ਨੇ ਵੀ ਹਾਜ਼ਰੀ ਲਗਵਾਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਚੌਧਰੀ ਕਿਹਾ ਬਹੁਜਨ ਸਮਾਜ ਪਾਰਟੀ ਦੇ ਸੰਸਥਾਪਕ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦਾ ਜਨਮ ਦਿਵਸ ਬੰਗਾ ਬਹਿਰਾਮ ਦੀ ਦਾਣਾ ਮੰਡੀ ਵਿੱਚ ਮਨਾਇਆ ਜਾਵੇਗਾ ਇਸ ਸਬੰਧੀ ਉਨ੍ਹਾਂ ਵਲੋਂ ਇਸ਼ਤਿਹਾਰ ਵੀ ਜਾਰੀ ਕੀਤਾ ਗਿਆ ਉਨ੍ਹਾਂ ਨੇ ਕਿਹਾ ਕਿ ਪੰਜਾਬ ਸੰਭਾਲੋ ਮੁਹਿੰਮ ਤਹਿਤ ਲੋਕਾਂ ਨੂੰ ਲਾਮਬੰਦ ਕਰਕੇ ਪੰਜਾਬ ਵਿੱਚ ਆਪਣੀ ਸਰਕਾਰ ਬਣਾਕੇ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਡਾਕਟਰ ਅਵਤਾਰ ਸਿੰਘ ਕਰੀਮਪੁਰੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਓ ਸ੍ਰੀ ਭਗਤ ਨੇ ਵੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬੂਰੀ ਤਰਾਂ ਫੇਲ੍ਹ ਹੋ ਚੁੱਕੀ ਹੈ ਜੋਂ ਵਾਅਦੇ ਸਰਕਾਰ ਨੇ ਕੀਤੇ ਸਨ ਇੱਕ ਵੀ ਪੂਰਾ ਨਹੀਂ ਕੀਤਾ ਗਿਆ ਉਨ੍ਹਾਂ ਕਿਹਾ ਕਿ ਹਰ ਵਿਧਾਨ ਸਭਾ ਵਿੱਚੋਂ ਬੱਸਾਂ ਕਾਫਲਿਆਂ ਦੇ ਰੂਪ ਵਿੱਚ ਬੱਸਾਂ ਰੈਲੀ ਵਿੱਚ ਸ਼ਾਮਲ ਹੋਣਗੀਆਂ ਹੋਰਨਾਂ ਤੋਂ ਇਲਾਵਾ ਨੱਥਾ ਸਿੰਘ ਮੰਗਲ ਸਿੰਘ ਸਹੋਤਾ ਹਰਪਿੰਦਰ ਸਿੰਘ ਬੂਟਾ ਸਿੰਘ ਜਗਤਾਰ ਸਿੰਘ ਸੁਖਦੇਵ ਸਿੰਘ ਵੱਸਣ ਸਿੰਘ ਕਾਲਾ ਅਸ਼ਵਨੀ ਸਰੰਜਨ ਦਿਨੇਸ਼ ਮਟੂ ਰਜਨੀਸ਼ ਰਤਨ ਸਿੰਘ ਚਵਿੰਡਾ ਵਰਿਆਮ ਸਿੰਘ ਝਝੋਟੀ ਆਦਿ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



