ਗੋਰਮਿੰਟ ਟੀਚਰ ਯੂਨੀਅਨ ਦੀ ਕਪੂਰਥਲਾ ਬਲਾਕ 3 ਦੀ ਇਕਾਈ ਦਾ ਗਠਨ

ਜਗਜੀਤ ਸਿੰਘ ਰਾਜੂ ਬਲਾਕ ਪ੍ਰਧਾਨ ਅਤੇ ਕੰਵਲਜੀਤ ਸਿੰਘ ਜਨਰਲ ਸਕੱਤਰ ਚੁਣੇ ਗਏ

ਕਪੂਰਥਲਾ (ਸਮਾਜ ਵੀਕਲੀ) ( ਕੌੜਾ ) – ਅਧਿਆਪਕਾਂ ਦੇ ਹੱਕਾਂ ਲਈ ਮੂਹਰਲੀ ਕਤਾਰ ਵਿੱਚ ਲੜਣ ਵਾਲ਼ੀ ਪੰਜਾਬ ਦੀ ਸਿਰਮੌਰ ਜਥੇਬੰਦੀ ਗੋਰਮਿੰਟ ਟੀਚਰ ਯੂਨੀਅਨ ਦੀ ਕਪੂਰਥਲਾ ਬਲਾਕ 3 ਦੀ ਇਕਾਈ ਦਾ ਗਠਨ ਕੀਤਾ ਗਿਆ। ਜਿਸ ਵਿੱਚ ਸਰਬਸੰਮਤੀ ਨਾਲ ਜਗਜੀਤ ਸਿੰਘ ਰਾਜੂ ਬੂਲਪੁਰ ਨੂੰ ਪ੍ਰਧਾਨ ਅਤੇ ਕੰਵਲਜੀਤ ਸਿੰਘ ਨੂੰ ਜਨਰਲ ਸਕੱਤਰ ਚੁਣਿਆ ਗਿਆ।ਚੋਣ ਸਮੇਂ ਉਚੇਚੇ ਤੌਰ ਤੇ ਪਹੁੰਚੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਬੱਧਨ ਨੇ ਇਸ ਮੌਕੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਅਧਿਆਪਕਾਂ ਦੀਆਂ ਮੰਗਾਂ ਨੂੰ ਜਾਣ ਬੁੱਝ ਕੇ ਅਣਗੋਲਿਆਂ ਕਰ ਰਹੀਆਂ ਹਨ। ਜਿਸ ਨੂੰ ਅਧਿਆਪਕ ਵਰਗ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਨੇ ਕਿਹਾ ਕਿ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਲੈਕੇ ਗੋਰਮਿੰਟ ਟੀਚਰ ਯੂਨੀਅਨ ਵੱਲੋਂ ਜ਼ਲਦ ਹੀ ਸਰਕਾਰ ਵਿਰੁੱਧ ਸੰਘਰਸ਼ ਛੇੜਿਆ ਜਾ ਰਿਹਾ ਹੈ।

ਇਸ ਮੌਕੇ ਸੀਨੀਅਰ ਆਗੂ ਬਲਜੀਤ ਸਿੰਘ ਟਿੱਬਾ ਨੇ ਨਵੇਂ ਚੁਣੇ ਗਈ ਬਲਾਕ ਕਮੇਟੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕਾਂ ਦੇ ਹੱਕਾਂ ਲਈ ਚਲ ਰਹੇ ਸੰਘਰਸ਼ ਵਿੱਚ ਉਹ ਵੱਧ ਚੜ੍ਹ ਕੇ ਯੋਗਦਾਨ ਪਾਉਣ।ਇਸ ਮੌਕੇ ਸਰਪ੍ਰਸਤ ਤਰਮਿੰਦਰ ਸਿੰਘ ਅਤੇ ਪ੍ਰਦੀਪ ਘੁੰਮਣ ਤਲਵੰਡੀ ਚੌਧਰੀਆਂ ਨੇ ਕਿਹਾ ਕਿ ਸਰਕਾਰ ਡੀ.ਏ ਦੀਆਂ ਕਿਸ਼ਤਾਂ ਦਾ ਬਕਾਇਆ ਤਰੁੰਤ ਜਾਰੀ ਕਰੇ।ਇਸ ਮੌਕੇ ਅਧਿਆਪਕ ਆਗੂਆਂ ਨੇ ਜ਼ਿਲ੍ਹਾ ਸਿੱਖਿਆ ਦਫ਼ਤਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਐੱਚ.ਟੀ,ਸੀ.ਐਚ.ਟੀ ਦੀਆਂ ਪ੍ਰਮੋਸ਼ਨਾਂ ਤਰੁੰਤ ਨਾ ਸ਼ੁਰੂ ਕੀਤੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।ਇਸ ਮੌਕੇ ਮਲਕੀਤ ਸਿੰਘ, ਰੁਪਿੰਦਰ ਸਿੰਘ, ਨਰੇਸ਼ ਕੁਮਾਰ, ਦੇਵਿੰਦਰ ਸਿੰਘ, ਸੈਂਟਰ ਇੰਚਾਰਜ ਰਾਮ ਸਿੰਘ ਠੱਟਾ, ਅਸ਼ਵਨੀ ਕੁਮਾਰ, ਰਮੇਸ਼ ਕੰਬੋਜ ਲਾਧੂਕਾ ਮੰਡੀ ਆਦਿ ਹਾਜ਼ਰ ਸਨ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleHuman rights quintessential for flourishing of democracy: V-P
Next articleBooked for assault as 10-year-old, Bihar man acquitted 43 years later